ਏਕਤਾ ਪਾਰਟੀ ਦੀ ਮੀਟਿੰਗ ਆਯੋਜਿਤ ਏਕਤਾ ਪਾਰਟੀ ਦੀ ਮੀਟਿੰਗ ਆਯੋਜਿਤ
Publish Date: Thu, 05 Nov 2026 09:18 PM (IST)
Updated Date: Thu, 05 Nov 2026 09:20 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਏਕਤਾ ਪਾਰਟੀ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਪ੍ਰਧਾਨ ਗੁਰਮੀਤ ਲਾਲ ਬਿੱਟੂ ਦੀ ਅਗਵਾਈ ਹੇਠ ਪਾਰਟੀ ਦਫਤਰਾਂ ਵਿਖੇ ਕਰਵਾਈ ਗਈ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪਾਰਟੀ ਦੀ ਮਜ਼ਬੂਤੀ, ਸੰਗਠਨ ਦੇ ਵਿਸਥਾਰ ਤੇ ਸਮਾਜਿਕ ਮੁੱਦਿਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਸ਼ੁਰੂਆਤ ਵਿੱਚ ਪਾਰਟੀ ਪ੍ਰਧਾਨ ਗੁਰਮੀਤ ਲਾਲ ਬਿੱਟੂ ਵੱਲੋਂ ਪਾਰਟੀ ਲਈ ਸਰਗਰਮ ਭੂਮਿਕਾ ਨਿਭਾ ਰਹੇ ਵਰਕਰਾਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਸਮਰਪਿਤ ਵਰਕਰ ਹੁੰਦੇ ਹਨ, ਜੋ ਲੋਕਾਂ ਵਿੱਚ ਰਹਿ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਮਜ਼ਬੂਤੀ ਨਾਲ ਪਹੁੰਚਾਉਂਦੇ ਹਨ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਹੋਰ ਜ਼ਿਆਦਾ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਸ ਤੋਂ ਬਾਅਦ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਵੱਖ-ਵੱਖ ਸਮਾਜਿਕ ਤੇ ਲੋਕ ਹਿੱਤ ਦੇ ਮੁੱਦਿਆਂ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਮੀਟਿੰਗ ਵਿੱਚ ਰੋਜ਼ਗਾਰ, ਸਿੱਖਿਆ, ਸਿਹਤ ਸਹੂਲਤਾਂ ਅਤੇ ਆਮ ਲੋਕਾਂ ਨਾਲ ਜੁੜੇ ਹੋਰ ਮੁੱਦਿਆਂ ਉੱਤੇ ਵੀ ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪਾਰਟੀ ਹਮੇਸ਼ਾ ਲੋਕਾਂ ਦੇ ਸਰੋਕਾਰਾਂ ਨੂੰ ਪਹਿਲ ਦੇ ਕੇ ਕੰਮ ਕਰਦੀ ਰਹੇਗੀ ਤੇ ਸਮਾਜ ਦੇ ਹਰ ਵਰਗ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਇਆ ਜਾਵੇਗਾ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਇੱਕ ਅਹਿਮ ਫ਼ੈਸਲਾ ਲੈਂਦਿਆਂ ਮੈਡਮ ਸੁਨੀਲ ਨੂੰ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਗੁਰਮੀਤ ਲਾਲ ਬਿੱਟੂ ਤੇ ਹੋਰ ਸੀਨੀਅਰ ਆਗੂਆਂ ਵੱਲੋਂ ਮੈਡਮ ਸੁਨੀਲ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਸੁਨੀਲ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ ਅਤੇ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰਨਗੇ । ਮੀਟਿੰਗ ਦੇ ਅੰਤ ਵਿੱਚ ਪਾਰਟੀ ਪ੍ਰਧਾਨ ਗੁਰਮੀਤ ਲਾਲ ਬਿੱਟੂ ਨੇ ਐਲਾਨ ਕੀਤਾ ਕਿ 15 ਨਵੰਬਰ ਨੂੰ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਜਾਵੇਗੀ। ਇਸ ਮੀਟਿੰਗ ਵਿੱਚ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਇਸ ਮੌਕੇ ਪਰਮਜੀਤ ਸਿੰਘ, ਸਰਬਜੀਤ ਸਿੰਘ, ਕੇਵਲ ਸਿੰਘ ਗਿੱਲ, ਜਿੰਦਰ ਬਾਬਾ, ਸਾਹਿਲ, ਮਲਕੀਤ ਸਿੰਘ, ਨੀਲਮ, ਸਰਪੰਚ ਬਲਵਿੰਦਰ ਕੌਰ, ਰਾਹੁਲ਼ ਤੇ ਹੋਰ ਹਾਜ਼ਰ ਸਨ।