ਵਿਜੇ ਸੋਨੀ, ਫਗਵਾੜਾ : ਵਾਰਡ ਨੰਬਰ 36 ਹੇਠ ਪੈਂਦੇ ਇਲਾਕਿਆਂ ਮੁਹੱਲਾ ਟਿਬੀ ਅਤੇ ਗੁਰੂ ਨਾਨਕਪੁਰਾ ਵਿਖੇ ਕੌਂਸਲਰ ਬਲਜਿੰਦਰ ਸਿੰਘ ਠੇਕੇਦਾਰ ਦੀ ਅਗਵਾਈ ਹੇਠ ਅਕਾਲੀ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਕਰਕੇ ਵੋਟਰਾਂ ਨੂੰ ਲਾਮਬੰਦ ਕੀਤਾ। ਜਾਣਕਾਰੀ ਦਿੰਦੇ ਹੋਏ ਕੌਂਸਲਰ ਬਲਜਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਰਾਜੇਸ਼ ਬਾਘਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਵਾਰਡ ਵਿੱਚ ਡੋਰ-ਟੂ-ਡੋਰ ਪ੍ਰਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 36 ਟਿੱਬੀ ਅਤੇ ਗੁਰੂ ਨਾਨਕ ਪੁਰਾ ਦੇ ਵੋਟਰਾਂ ਵਲੋਂ ਹਮੇਸ਼ਾ ਹੀ ਅਕਾਲੀ ਭਾਜਪਾ ਉਮੀਦਵਾਰ ਦਾ ਸਾਥ ਦਿੱਤਾ ਜਾਂਦਾ ਹੈ। ਇਸ ਵਾਰ ਵੀ ਮੁਹੱਲੇ ਦੇ ਵੋਟਰ ਵਿਕਾਸ ਦੀ ਗਤੀ ਨੂੰ ਜਾਰੀ ਰੱਖਣ ਲਈ ਰਾਜੇਸ਼ ਬਾਘਾ ਦੇ ਹੱਕ ਵਿੱਚ ਮਤਦਾਨ ਕਰਕੇ ਉਨ੍ਹਾਂ ਦੀ ਜਿੱਤ ਵਿੱਚ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਹਰਮੀਤ ਸਿੰਘ ਗੋਲਡੀ, ਕਮਲਜੀਤ ਕੌਰ, ਬਲਵਿੰਦਰ ਕੌਰ, ਦਵਿੰਦਰ ਸਿੰਘ ਬੰਸਲ, ਮਨੀ ਵਧਵਾ, ਮਨੀ ਆਨੰਦ, ਹੁਰਮੇਲ ਸਿੰਘ, ਅਸ਼ੋਕ ਕੁਮਾਰ, ਜਸਵੀਰ ਸਿੰਘ ਮਣਕੂ, ਮੋਹਨ ਲਾਲ ਮਾਹੀ ਆਦਿ ਮੈਂਬਰ ਹਾਜ਼ਰ ਸਨ।