ਪੰਡਿਤ ਨੀਰਜ ਸ਼ਰਮਾ ਨੇ ਧਰਮਸ਼ਾਲਾ ਦਾ ਕੀਤਾ ਉਦਘਾਟਨ ਚੋਣ ਵਾਅਦਾ ਬਣਿਆ ਵਿਕਾਸ ਦੀ ਤਸਵੀਰ, ਪੰਡਿਤ ਨੀਰਜ ਸ਼ਰਮਾ ਨੇ ਧਰਮਸ਼ਾਲਾ ਦਾ ਕਰਵਾਇਆ ਉਦਘਾਟਨ
Publish Date: Sun, 06 Sep 2026 08:46 PM (IST)
Updated Date: Sun, 06 Sep 2026 08:46 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬਲਾਕ ਸੰਮਤੀ ਮੈਂਬਰ ਪੰਡਿਤ ਨੀਰਜ ਸ਼ਰਮਾ ਵੱਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਗਿਆ ਵਾਅਦਾ ਜਿੱਤ ਤੋਂ ਬਾਅਦ ਪੂਰਾ ਕਰਦਿਆਂ ਧਰਮਸ਼ਾਲਾ ਦੇ ਵਿਕਾਸ ਕਾਰਜ ਨੂੰ ਨੇਪਰੇ ਚਾੜ੍ਹਿਆ ਗਿਆ। ਇਸ ਮੌਕੇ ਧਰਮਸ਼ਾਲਾ ਦਾ ਰਸਮੀ ਉਦਘਾਟਨ ਕੀਤਾ ਗਿਆ, ਜਿਸ ਵਿੱਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਤੇ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਦਲਬੀਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਧਰਮਸ਼ਾਲਾ ਦੇ ਉਦਘਾਟਨ ਨਾਲ ਇਲਾਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਗਈ। ਇਸ ਮੌਕੇ ਪੰਡਿਤ ਨੀਰਜ ਸ਼ਰਮਾ ਨੇ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਸਿਰਫ਼ ਸਿਆਸੀ ਗੱਲਾਂ ਨਹੀਂ ਹੁੰਦੇ, ਸਗੋਂ ਉਨ੍ਹਾਂ ਨੂੰ ਪੂਰਾ ਕਰਨਾ ਹੀ ਲੋਕਾਂ ਪ੍ਰਤੀ ਅਸਲ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਉਣ ਲਈ ਉਹ ਲਗਾਤਾਰ ਯਤਨਸ਼ੀਲ ਰਹਿਣਗੇ। ਧਰਮਸ਼ਾਲਾ ਦੇ ਵਿਕਾਸ ਕਾਰਜ ਨੂੰ ਸਿਰੇ ਚਾੜ੍ਹਨ ਲਈ ਵਿਧਾਇਕ ਰਾਣਾ ਇੰਦਰ ਪ੍ਰਤਾਪ ਵੱਲੋਂ ਦਿੱਤੇ ਗਏ ਸਹਿਯੋਗ ਤੇ ਯੋਗਦਾਨ ਦੀ ਵੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ। ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਤੇ ਕਿਸਾਨ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਤੋਂ ਇਲਾਵਾ ਪ੍ਰਧਾਨ ਲਾਭ ਸਿੰਘ, ਦਲਬੀਰ ਸਿੰਘ, ਲਵਪ੍ਰੀਤ ਸਿੰਘ ਬਾਵਾ ਤੇ ਗੁਰਦੀਪ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਪੰਡਿਤ ਨੀਰਜ ਸ਼ਰਮਾ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਲਾਕੇ ਦੇ ਵਿਕਾਸ ਲਈ ਆਉਣ ਵਾਲੇ ਸਮੇਂ ਵਿੱਚ ਵੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਰਣਜੀਤ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਸੰਤੋਖ ਸਿੰਘ ਫੌਜੀ, ਯਾਦਵਿੰਦਰ ਸਿੰਘ, ਪੁਸ਼ਪਿੰਦਰ ਸਿੰਘ, ਅਮਰੀਕ ਸਿੰਘ, ਗੁਰਮੀਤ ਸਿੰਘ, ਰਾਮ ਕਿਸ਼ਨ, ਸਤਪਾਲ, ਸਾਬਕਾ ਬਲਾਕ ਸੰਮਤੀ ਮੈਂਬਰ ਬੱਬੂ ਖੈੜਾ, ਪਿਆਰਾ ਲਾਲ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।