ਭਾਕਪਾ ਦੀਆਂ ਚੋਣਾਂ ਜਲਦ ਕਰਵਾਈਆਂ ਜਾਣਗੀਆਂ : ਕਾਮਰੇਡ ਜੈਪਾਲ
ਭਾਰਤੀ ਕਮਿਊਨਿਸਟ ਪਾਰਟੀ ਦੇ ਵਰਕਰਾਂ ਦੀਆਂ ਮੀਟਿੰਗਾਂ ਕਰਵਾ ਕੇ ਜਲਦ ਚੋਣਾਂ ਕਰਵਾਈਆਂ ਜਾਣਗੀਆਂ : ਕਾਮਰੇਡ ਜੈਪਾਲ
Publish Date: Tue, 03 Feb 2026 10:03 PM (IST)
Updated Date: Tue, 03 Feb 2026 10:05 PM (IST)

ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਗੈਰ-ਸੰਵਿਧਾਨਿਕ ਗਤੀਵਿਧੀਆਂ ਖਿਲਾਫ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਕਸਬਾ ਭੁਲੱਥ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਜੈਪਾਲ ਨੇ ਆਪਣੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਕਮਿਊਨਿਸਟ ਪਾਰਟੀ ਦੀਆਂ ਬਲਾਕ ਪੱਧਰ ਦੀਆਂ ਚੋਣਾਂ ਤੇ ਇਸ ਉਪਰੰਤ ਜ਼ਿਲ੍ਹਾ ਪੱਧਰ ਦੀਆਂ ਚੋਣਾਂ ਜਲਦ ਕਰਵਾਈਆਂ ਜਾ ਰਹੀਆਂ ਹਨ। ਗੱਲਬਾਤ ਦੌਰਾਨ ਉਨ੍ਹਾਂ ਸੂਬਾ ਸਰਕਾਰ ਤੇ ਵਰਦਿਆਂ ਕਿਹਾ ਕਿ ਪੰਜਾਬ ਅੰਦਰ ਅਮਨ-ਕਾਨੂੰਨ ਵਿਵਸਥਾ ਡਗਮਗਾ ਗਈ ਲੱਗਦੀ ਹੈ ਕਿਉਂਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਨਕਸ਼ੇ ’ਤੇ ਚੱਲ ਕੇ ਗਰੀਬ ਲੋਕਾਂ ਦੇ ਘਰ ਢਾਹ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਧੱਕੇਸ਼ਾਹੀ ਕਰਦਿਆਂ ਆਮ ਘਰਾਂ ਦੇ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ’ਤੇ ਹੈਰੋਇਨ, ਚਿੱਟਾ ਪਾਊਡਰ, ਸਮੈਕ ਤੇ ਹੋਰ ਕਈ ਤਰ੍ਹਾਂ ਦੇ ਝੂਠੇ ਪਰਚੇ ਕੱਟ ਕੇ ਖਿਲਵਾੜ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਗੈਂਗਸਟਰਵਾਦ ਨੂੰ ਖਤਮ ਕਰਨ ਦੇ ਨਾਂਅ ਤੇ ਵੀ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਪੰਜਾਬ ਦੇ ਨੌਜਵਾਨਾਂ ਨੂੰ ਜੇਲ੍ਹਾਂ ਵਿਚ ਭੇਜਿਆ ਜਾ ਰਿਹਾ ਹੈ। ਕਾਮਰੇਡ ਨੇ ਕਿਹਾ ਕਿ ਇਸ ਕਰਕੇ ਆਉਣ ਵਾਲੇ ਦਿਨਾਂ ਅੰਦਰ ਪੁਲਿਸ ਪ੍ਰਸ਼ਾਸਨ ਦੀ ਧੱਕੇਸ਼ਾਹੀ ਦੇ ਖਿਲਾਫ ਤੇ ਮੌਜੂਦਾ ਸਰਕਾਰ ਦੀਆਂ ਗੈਰ-ਸੰਵਿਧਾਨਿਕ ਗਤੀਵਿਧੀਆਂ ਖਿਲਾਫ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਪੰਜਾਬ ਅੰਦਰ ਮਜ਼ਦੂਰ ਜਥੇਬੰਦੀਆਂ ਨੂੰ ਇਕੱਠਿਆਂ ਕਰਕੇ ਇਕ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਕਾਮਰੇਡ ਜਸਬੀਰ ਸਿੰਘ ਭੁਲੱਥ ਬਲਾਕ ਸਕੱਤਰ, ਕਾਮਰੇਡ ਰਣਜੀਤ ਸਿੰਘ ਬਲਾਕ ਸਕੱਤਰ ਫਗਵਾੜਾ, ਸੰਜੇ ਕੁਮਾਰ ਤੇ ਵਿਜੇ ਕੁਮਾਰ ਹਾਜ਼ਰ ਸਨ।