ਤੇਜ਼ ਬਾਰਿਸ਼ ’ਚ ਵੀ ਡਟੇ ਰਹੇ ਬਿਜਲੀ ਮੁਲਾਜ਼ਮ
ਤੇਜ਼ ਬਾਰਿਸ਼ ਵਿੱਚ ਵੀ ਡਟੇ ਰਹੇ ਬਿਜਲੀ ਮੁਲਾਜ਼ਮ
Publish Date: Sun, 11 Oct 2026 06:53 PM (IST)
Updated Date: Sun, 11 Oct 2026 06:56 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ : ਪਿੰਡ ਚਹੇੜੂ ਵਿਖੇ ਦੇਰ ਰਾਤ ਤੋਂ ਬਿਜਲੀ ਸਪਲਾਈ ਬੰਦ ਹੋਣ ਕਾਰਨ ਪਿੰਡ ਵਾਸੀਆਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਬਿਜਲੀ ਸਪਲਾਈ ਬੰਦ ਹੋਣ ਦੀ ਸਮੱਸਿਆ ਨੂੰ ਦੂਰ ਕਰਨ ਲਈ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਤੇਜ਼ ਬਾਰਿਸ਼ ਦੌਰਾਨ ਵੀ ਆਪਣੀ ਡਿਊਟੀ ਨਿਭਾਉਂਦਿਆਂ ਟਰਾਂਸਫਾਰਮਰ ’ਤੇ ਚੜ੍ਹ ਕੇ ਮੁਰੰਮਤ ਦਾ ਕੰਮ ਕੀਤਾ ਤੇ ਬਿਜਲੀ ਸਪਲਾਈ ਮੁੜ ਚਾਲੂ ਕਰਵਾਈ। ਜਾਣਕਾਰੀ ਅਨੁਸਾਰ ਪਿੰਡ ਵਿੱਚ ਦੇਰ ਰਾਤ ਤੋਂ ਬਿਜਲੀ ਬੰਦ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਦੌਰਾਨ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਦੂਸਰੇ ਦਿਨ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚ ਕੇ ਖ਼ਰਾਬੀ ਨੂੰ ਦੂਰ ਕਰਨ ਲਈ ਯਤਨ ਕੀਤੇ। ਤੇਜ਼ ਬਾਰਿਸ਼ ਦੇ ਬਾਵਜੂਦ ਮੁਲਾਜ਼ਮਾਂ ਨੇ ਮੁਰੰਮਤ ਦਾ ਕੰਮ ਕਰਦਿਆਂ ਬਿਜਲੀ ਸਪਲਾਈ ਬਹਾਲ ਕਰਵਾਈ, ਜਿਸ ਨਾਲ ਪਿੰਡ ਵਾਸੀਆਂ ਨੂੰ ਰਾਹਤ ਮਿਲੀ। ਬਿਜਲੀ ਮੁਲਾਜ਼ਮਾਂ ਵੱਲੋਂ ਮਾੜੇ ਮੌਸਮ ਵਿੱਚ ਵੀ ਆਪਣੀ ਡਿਊਟੀ ਨਿਭਾਉਣ ਦੇ ਇਸ ਯਤਨ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਬਿਜਲੀ ਸਪਲਾਈ ਬਹਾਲ ਹੋਣ ਨਾਲ ਪਿੰਡ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਤੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ ਹੈ।