ਲੋਕਾਂ ਤੱਕ ਸਿਹਤ ਸਹੂਲਤਾਂ ਦੀ ਪਹੁੰਚ ਯਕੀਨੀ ਬਣਾਓ : ਡਾ. ਪਰਾਸ਼ਰ ਲੋਕਾਂ ਤੱਕ ਸਿਹਤ ਸਹੂਲਤਾਂ ਦੀ ਸਮੇਂ ਸਿਰ ਪਹੁੰਚ ਯਕੀਨੀ ਬਣਾਓ : ਡਾ. ਰਾਜੀਵ ਪਰਾਸ਼ਰ
Publish Date: Thu, 03 Sep 2026 08:22 PM (IST)
Updated Date: Thu, 03 Sep 2026 08:25 PM (IST)
ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਤੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ ਲਈ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਦੀ ਅਗਵਾਈ ਹੇਠ ਪ੍ਰੋਗਰਾਮ ਅਫ਼ਸਰਾਂ ਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਾ. ਪਰਾਸ਼ਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਸਿਹਤ ਪ੍ਰੋਗਰਾਮਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਤੇ ਲੋਕਾਂ ਤੱਕ ਸਰਕਾਰੀ ਸਿਹਤ ਸਹੂਲਤਾਂ ਦਾ ਲਾਭ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਫੀਲਡ ਪੱਧਰ ’ਤੇ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਨਿਯਮਤ ਸਮੀਖਿਆ ਕਰਦਿਆਂ ਜਿੱਥੇ ਵੀ ਕੋਈ ਕਮੀ ਜਾਂ ਸਮੱਸਿਆ ਸਾਹਮਣੇ ਆਵੇ, ਉਸ ਦਾ ਤੁਰੰਤ ਹੱਲ ਕੀਤਾ ਜਾਵੇ। ਮੀਟਿੰਗ ਦੌਰਾਨ ਐੱਨਸੀਡੀ ਪ੍ਰੋਗਰਾਮ, ਮਾਤਾ ਤੇ ਬੱਚਾ ਸਿਹਤ, ਆਈਡੀਐੱਸਪੀ, ਡੇਂਗੂ, ਟੀਕਾਕਰਨ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਆਮ ਆਦਮੀ ਕਲੀਨਿਕ ਤੇ ਨਵੇਂ ਸ਼ੁਰੂ ਹੋ ਰਹੇ ਪਿੰਡ ਆਮ ਆਦਮੀ ਕਲੀਨਿਕਾਂ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਤੋਂ ਇਲਾਵਾ ਬਜਟ ਸਟੇਟਮੈਂਟ, ਕੈਂਸਰ,ਬਿਜਲੀ, ਪਲੰਬਿੰਗ ਤੇ ਸੀਵਰੇਜ ਨਾਲ ਸਬੰਧਤ ਕੰਮਾਂ ਦੀ ਸਥਿਤੀ, ਕਲੇਮਾਂ ਦੀ ਸਥਿਤੀ, ਨਿਰਮਾਣ ਅਧੀਨ ਨਵੇਂ ਆਮ ਆਦਮੀ ਕਲੀਨਿਕਾਂ, ਮਾਤਾ ਮੌਤਾਂ, ਡਾਇਲਿਸਿਸ, ਦਵਾਈਆਂ ਦੀ ਉਪਲਬਧਤਾ ਤੇ ਮੈਨਪਾਵਰ ਦੀਆਂ ਖਾਲੀ ਅਸਾਮੀਆਂ ਸਬੰਧੀ ਵੀ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਸਿਵਲ ਸਰਜਨ ਨੇ ਡੇਂਗੂ ਦੀ ਰੋਕਥਾਮ, ਫੀਲਡ ਗਤੀਵਿਧੀਆਂ, ਟੀਕਾਕਰਨ ਤੇ ਸਰਕਾਰੀ ਸਿਹਤ ਸਕੀਮਾਂ ਦੀ ਪ੍ਰਭਾਵਸ਼ਾਲੀ ਲਾਗੂਅਤ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਵਿੱਚ ਲਗਾਤਾਰ ਸੁਧਾਰ ਲਿਆਉਣ ਲਈ ਕਿਹਾ। ਡਾ. ਪਰਾਸ਼ਰ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਵਰਗ ਦੇ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣਾ ਹੈ ਤੇ ਇਸ ਲਈ ਸਾਰੇ ਅਧਿਕਾਰੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਤੇ ਜਵਾਬਦੇਹੀ ਨਾਲ ਨਿਭਾਉਣ। ਇਸ ਮੌਕੇ ਏਸੀਐੱਸ ਡਾ. ਅੰਨੂ ਸ਼ਰਮਾ, ਡੀਐੱਫਪੀਓ ਡਾ. ਰਵਜੀਤ ਸਿੰਘ, ਡੀਆਈਓ ਡਾ. ਰਣਦੀਪ ਸਿੰਘ, ਐੱਸਐੱਮਓ ਡਾ. ਸਰਬਜੀਤ ਸਿੰਘ, ਐੱਸਐੱਮਓ ਡਾ. ਭੁਪਿੰਦਰ ਕੌਰ, ਐੱਸਐੱਮਓ ਡਾ. ਪ੍ਰੇਮ ਕੁਮਾਰ, ਐੱਸਐੱਮਓ ਡਾ. ਹਰਜਿੰਦਰ ਸਿੰਘ, ਐੱਸਐੱਮਓ ਡਾ. ਅਸ਼ੀਸ਼ ਜੇਤਲੀ, ਐੱਸਐੱਮਓ ਡਾ. ਸਿਮਰਦੀਪ ਕੌਰ, ਐੱਸਐੱਮਓ ਡਾ. ਗੁਰਦਿਆਲ ਸਿੰਘ, ਡਾ. ਨਵਪ੍ਰੀਤ ਕੌਰ, ਐਪੀਡਿਮੋਲੋਜਿਸਟ ਡਾ. ਨੰਦਿਤਾ ਖੁੱਲਰ, ਏਓ ਅੰਮ੍ਰਿਤਪਾਲ ਸਿੰਘ, ਸੁਪਰਡੈਂਟ ਰਾਮ ਅਵਤਾਰ, ਸੁਪਰਡੈਂਟ ਹਰੀ ਦੱਤ ਸ਼ਰਮਾ, ਸੁਪਰਡੈਂਟ ਮਨੋਹਰ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਏਪੀਐੱਸਓ ਮਹਿਕ ਸੈਣੀ, ਰਾਮ ਸਿੰਘ, ਡੀਪੀਐੱਮ ਵਿਨੇ ਮੱਲ੍ਹਣ ਤੇ ਸਟੈਨੋਗ੍ਰਾਫਰ ਅਮਰੀਕ ਸਿੰਘ ਆਦਿ ਹਾਜ਼ਰ ਸਨ।