- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਵਾਸੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿਵਾਉਣਾ ਮੇਰਾ ਪਹਿਲਾ ਫਰਜ਼ ਹੈ : ਮਲਵਿੰਦਰ ਸਿੰਘ ਚਾਹਲ

ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਨਣ ਤੇ ਸਮਝਣ ਲਈ ਹਲਕੇ ਤੋਂ ਅਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ (ਮੰਮੂ ਚਾਹਲ) ਵੱਲੋਂ ਸ਼ੁਰੂ ਕੀਤੀ ਗਈ ਜਨ ਸੰਪਰਕ ਮੁਹਿੰਮ ਤਹਿਤ ਨਵੀਂ ਆਬਾਦੀ ਕਪੂਰਥਲਾ ਦੇ ਪਿੰਡ ਵਿਖੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਪਿੰਡ ਦੇ ਵਿਕਾਸ, ਤਰੱਕੀ ਤੇ ਹੋਰ ਸਥਾਨਕ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਮੰਮੂ ਚਾਹਲ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਹੀ ਇਲਾਕੇ ਦੀਆਂ ਅਸਲ ਲੋੜਾਂ ਨੂੰ ਸਮਝਣ ਦਾ ਸਭ ਤੋਂ ਵਧੀਆ ਜ਼ਰੀਆ ਹੈ। ਮੰਮੂ ਚਾਹਲ ਨੇ ਇਨ੍ਹਾਂ ਮੁਲਾਕਾਤਾਂ ਰਾਹੀਂ ਲੋਕਾਂ ਨਾਲ ਆਪਣਾ ਰਿਸ਼ਤਾ ਹੋਰ ਮਜ਼ਬੂਤ ਕਰਨ ਤੇ ਇਲਾਕੇ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਉਨ੍ਹਾਂ ਨੇ ਕਿਹਾ ਕਾਗਜ਼ੀ ਰਿਪੋਰਟਾਂ ਜਾਂ ਅੰਕੜਿਆਂ ਦੀ ਬਜਾਏ, ਲੋਕਾਂ ਨਾਲ ਸਿੱਧੀ ਗੱਲਬਾਤ ਕਰਨ ਨਾਲ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਲਾਂ ਜਿਵੇਂ ਕਿ ਪਾਣੀ, ਸੜਕਾਂ, ਸਿਹਤ, ਰੁਜ਼ਗਾਰ ਦਾ ਸਹੀ ਪਤਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਨੇਤਾਵਾਵਾਂ ਜਾਂ ਅਧਿਕਾਰੀਆਂ ਵੱਲੋਂ ਲੋਕਾਂ ਦੀ ਗੱਲ ਸਿੱਧੀ ਸੁਣੀ ਜਾਂਦੀ ਹੈ, ਤਾਂ ਉਨ੍ਹਾਂ ਵਿੱਚ ਨੇਤਾਵਾਂ ਪ੍ਰਤੀ ਵਿਸ਼ਵਾਸ ਪੈਦਾ ਹੁੰਦਾ ਹੈ ਤੇ ਪ੍ਰਸ਼ਾਸਨ ਜਾਂ ਨੁਮਾਇੰਦਿਆਂ ਪ੍ਰਤੀ ਪਾਰਦਰਸ਼ਤਾ ਵਧਦੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਲੋਕ ਆਪਣੇ ਇਲਾਕੇ ਦੀਆਂ ਹਾਲਤਾਂ ਨੂੰ ਸਭ ਤੋਂ ਵੱਧ ਸਮਝਦੇ ਹਨ, ਇਸ ਲਈ ਉਨ੍ਹਾਂ ਦੇ ਸੁਝਾਵਾਂ ਨਾਲ ਸਮੱਸਿਆਵਾਂ ਦੇ ਸਹੀ ਤੇ ਸਥਾਈ ਹੱਲ ਕੱਢੇ ਜਾ ਸਕਦੇ ਹਨ। ਸੰਵਾਦ ਰਾਹੀਂ ਲੋਕ ਸਿਰਫ਼ ਸ਼ਿਕਾਇਤਕਰਤਾ ਨਹੀਂ ਰਹਿੰਦੇ, ਸਗੋਂ ਵਿਕਾਸ ਦੇ ਕੰਮਾਂ ਵਿੱਚ ਸਰਗਰਮ ਹਿੱਸੇਦਾਰ ਬਣਦੇ ਹਨ। ਮੰਮੂ ਚਾਹਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਕਪੂਰਥਲਾ ਜੋ ਮੇਰਾ ਆਪਣਾ ਪਰਿਵਾਰ ਹੈ, ਦਾ ਪਹਿਲ ਦੇ ਆਧਾਰ ਨਾਲ ਵਿਕਾਸ ਕਰਾਉਣਾ ਤੇ ਹਲਕਾ ਵਾਸੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿਵਾਉਣਾ ਮੇਰਾ ਪਹਿਲਾ ਫਰਜ਼ ਹੈ, ਜਿਸ ਤੋਂ ਮੈਂ ਕਦੇ ਵੀ ਪਿਛਾਂਹ ਨਹੀਂ ਹਟਾਂਗਾ। ਮੰਮੂ ਚਾਹਲ ਨੇ ਕਿਹਾ ਕਿ ਸਾਡਾ ਪਰਿਵਾਰ ਜੋ ਹਮੇਸ਼ਾਂ ਹੀ ਹਲਕਾ ਵਾਸੀਆਂ ਦੀ ਸੇਵਾ ਵਿਚ ਹਾਜ਼ਰ ਰਿਹਾ ਹੈ ਤੇ ਅਗਾਂਹ ਵੀ ਹਲਕੇ ਦੀ ਸੇਵਾ ਵਿਚ ਹਾਜ਼ਰ ਰਹੇਗਾ ਤੇ ਇਸੇ ਸੇਵਾ ਭਾਵਨਾ ਕਰਕੇ ਹਲਕਾ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਵੱਡੇ ਸਮਰਥਨ ਸਦਕਾ ਇਹ ਸੀਟ ਵੱਡੇ ਫਰਕ ਨਾਲ ਜਿੱਤ ਕੇ ਹਲਕੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ। ਇਸ ਸਮੇਂ ਪਿੰਡ ਵਾਸੀਆਂ ਨੇ ਕਿਹਾ ਕਿ ਅਸੀਂ ਮੰਮੂ ਚਾਹਲ ਨਾਲ ਚੱਟਾਨ ਵਾਂਗ ਖੜ੍ਹੇ ਹਾਂ, ਉਸ ਨਾਲ ਮੰਮੂ ਚਾਹਲ ਦੀ ਵੱਡੀ ਜਿੱਤ ਯਕੀਨੀ ਹੈ।