ਮਾਨਾਂਵਾਲੀ ਦੀ ਪੰਚਾਇਤ ‘ਆਪ’ ’ਚ ਸ਼ਾਮਲ, ਡਾ. ਚੱਬੇਵਾਲ ਨੇ ਸਿਰੋਪਾਓ ਪਾ ਕੇ ਕੀਤਾ ਸਨਮਾਨ ਪਿੰਡ ਮਾਨਾਂਵਾਲੀ ਦੀ ਸਮੁੱਚੀ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਸੰਸਦ ਮੈਂਬਰ ਡਾ. ਰਾਜ ਨੇ ਸਿਰੋਪਾਓ ਪਾ ਕੇ ਕੀਤਾ ਸਨਮਾਨ
Publish Date: Thu, 16 Jul 2026 06:42 PM (IST)
Updated Date: Thu, 16 Jul 2026 06:43 PM (IST)
ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : ਫਗਵਾੜਾ ਵਿਧਾਨ ਸਭਾ ਹਲਕੇ ਦੇ ਪਿੰਡ ਮਾਨਾਂਵਾਲੀ ’ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਪਿੰਡ ਦੀ ਸਮੁੱਚੀ ਪੰਚਾਇਤ ਅਤੇ ਸੈਂਕੜੇ ਪਿੰਡ ਵਾਸੀ ਸੰਸਦ ਮੈਂਬਰ ਤੇ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਦੀ ਅਗਵਾਈ ਹੇਠ ‘ਆਪ’ ਵਿਚ ਸ਼ਾਮਲ ਹੋ ਗਏ। ਇਸ ਮੌਕੇ ਡਾ. ਚੱਬੇਵਾਲ ਨੇ ਸਾਰੇ ਨਵੇਂ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਪਾਰਟੀ ’ਚ ਜੀ ਆਇਆਂ ਆਖਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਸ਼ਾਮਲ ਹੋਣ ਨਾਲ ਪਿੰਡ ਪੱਧਰ ’ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ। ਆਪਣੇ ਸੰਬੋਧਨ ਦੌਰਾਨ ਡਾ. ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਬਿਨਾਂ ਕਿਸੇ ਭੇਦਭਾਵ ਦੇ ਹਰ ਪਿੰਡ ਤੇ ਸ਼ਹਿਰ ਦੇ ਵਿਕਾਸ ਨੂੰ ਪਹਿਲ ਦੇ ਰਹੀ ਹੈ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਪਿੰਡ ਮਾਨਾਂਵਾਲੀ ਦੀ ਸਰਪੰਚ ਹਰਜਿੰਦਰ ਕੌਰ, ਪੰਚ ਪ੍ਰੇਮ ਕੁਮਾਰ, ਸੰਦੀਪ ਕੌਰ, ਸ਼ਰਨਜੀਤ ਕੌਰ, ਅਵਤਾਰ ਸਿੰਘ, ਕੁਲਵੰਤ ਸਿੰਘ, ਲੰਬੇਂਦਰ ਕਸ਼ਮੀਰ ਸਿੰਘ, ਲਖਵੀਰ ਸਿੰਘ, ਤਲਵਿੰਦਰ ਸਿੰਘ, ਪ੍ਰਭਦੀਪ ਸਿੰਘ, ਪ੍ਰਕਾਸ਼ ਸਿੰਘ, ਦਲਵੀਰ ਸਿੰਘ, ਕੁਲਵੰਤ ਸਿੰਘ, ਪ੍ਰਭਦੀਪ ਸਿੰਘ, ਅਮਨਦੀਪ ਸਿੰਘ, ਅਮਰ ਸਿੰਘ, ਅਰਮਾਨ ਸਿੰਘ, ਮਨਪ੍ਰੀਤ ਸਿੰਘ, ਬਲਜਿੰਦਰ ਕੌਰ, ਬਲਜੀਤ ਕੌਰ, ਹਰਵਿੰਦਰ ਸਿੰਘ, ਸੁਖਵਿੰਦਰ ਕੌਰ, ਹਰਸ਼ਪ੍ਰੀਤ ਕੌਰ, ਅਮਨਦੀਪ ਕੌਰ, ਪ੍ਰਿਥੀਪਾਲ ਸਿੰਘ, ਗੁਰਪ੍ਰੀਤ ਸਿੰਘ ਸਮੇਤ ਸੈਂਕੜੇ ਪਿੰਡ ਵਾਸੀਆਂ ਨੇ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ, ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਅਤੇ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਫਗਵਾੜਾ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਡਾ. ਚੱਬੇਵਾਲ ਨੇ ਸਾਰੇ ਨਵੇਂ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਖੇਤਰ ਦੇ ਸਰਬਪੱਖੀ ਵਿਕਾਸ ਲਈ ਸਭ ਨੂੰ ਨਾਲ ਲੈ ਕੇ ਅੱਗੇ ਵਧਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਲਗਾਤਾਰ ਵੱਧ ਰਿਹਾ ਵਿਸ਼ਵਾਸ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕ ਵਿਕਾਸ, ਪਾਰਦਰਸ਼ਤਾ ਅਤੇ ਇਮਾਨਦਾਰ ਰਾਜਨੀਤੀ ਦੇ ਹੱਕ ਵਿੱਚ ਖੜ੍ਹੇ ਹਨ।