ਪਵਿੱਤਰ ਵੇਈਂ ਦੀ ਕਾਰ ਸੇਵਾ ਦੀ 25ਵੀਂ ਵਰ੍ਹੇਗੰਢ ਮਨਾਈ
ਵਿਸ਼ਵ ਜਲਗਾਹ ਦਿਵਸ ਮੌਕੇ ਪਵਿੱਤਰ ਵੇਈਂ ਦੀ ਕਾਰ ਸੇਵਾ ਦੀ 25ਵੀਂ ਵਰ੍ਹੇਗੰਢ ਨੂੰ ਸਮਰਪਿਤ ਵਾਤਾਵਰਨ ਕਾਨਫਰੰਸ
Publish Date: Mon, 02 Feb 2026 06:43 PM (IST)
Updated Date: Mon, 02 Feb 2026 06:46 PM (IST)
ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਵਿਸ਼ਵ ਜਲਗਾਹ ਦਿਵਸ ਦੇ ਮੌਕੇ ਪਵਿੱਤਰ ਵੇਈਂ ਦੀ ਕਾਰ ਸੇਵਾ ਦੀ 25ਵੀਂ ਵਰ੍ਹੇਗੰਢ ਨੂੰ ਸਮਰਪਿਤ ਵਾਤਾਵਰਨ ਕਾਨਫਰੰਸ ਗੁਰਦੁਆਰਾ ਸ੍ਰੀ ਗੁਰਪ੍ਰਕਾਸ਼ ਸਾਹਿਬ ਦੇ ਨੇੜੇ ਨਿਰਮਲ ਕੁਟੀਆ, ਪਵਿੱਤਰ ਵੇਈਂ ਦੇ ਕਿਨਾਰੇ ਆਯੋਜਿਤ ਕੀਤੀ ਗਈ। ਕਾਨਫਰੰਸ ਵਿਚ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸੁਲਤਾਨਪੁਰ ਲੋਧੀ ਹਲਕੇ ਦੇ ਇੰਚਾਰਜ ਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵੀ ਹਾਜ਼ਰ ਰਹੇ। ਸੰਤ ਬਾਬਾ ਸੀਚੇਵਾਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਜਲਗਾਹਾਂ ਦੀ ਸੰਭਾਲ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਪਵਿੱਤਰ ਵੇਈਂ ਦੀ ਸਫ਼ਲ ਪੁਨਰਜੀਵਨ ਯਾਤਰਾ ਨੂੰ ਲੋਕ-ਭਾਗੀਦਾਰੀ ਦੀ ਮਿਸਾਲ ਦੱਸਿਆ। ਇਸ ਮੌਕੇ ਵਕਤਾਵਾਂ ਨੇ ਨੌਜਵਾਨ ਪੀੜ੍ਹੀ ਨੂੰ ਪਾਣੀ ਦੇ ਸਰੋਤਾਂ ਦੀ ਰੱਖਿਆ, ਗੰਦਗੀ ਰੋਕਥਾਮ ਤੇ ਵਾਤਾਵਰਨ-ਮਿੱਤਰ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ।