
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਿਦੇਸ਼ ਦੀ ਧਰਤੀ ਤੇ ਰਹਿ ਕੇ ਵੀ ਆਉਂਦੀ ਹੈ ਦੇਸ਼ ਦੀ ਆਜ਼ਾਦੀ ਦੀ ਖੁਸ਼ਬੂ: ਐਸ. ਸੁਰਿੰਦਰ

ਪੰਜਾਬੀ ਜਾਗਰਣ ਪ੍ਰਤੀਨਿੱਧ
ਫਗਵਾੜਾ : ਆਜ਼ਾਦੀ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੇ ਭਾਰਤੀਆਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਪੂਰੇ ਜੋਸ਼ ਨਾਲ ਦੇਖਣ ਨੂੰ ਮਿਲਦਾ ਹੈ। ਇਸੇ ਹੀ ਤਰ੍ਹਾਂ ਵਿਦੇਸ਼ ਵਿੱਚ ਰਹਿੰਦਿਆਂ ਫਗਵਾੜਾ ਦੇ ਉੱਘੇ ਸਾਹਿਤਕਾਰ ਐੱਸ ਸੁਰਿੰਦਰ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਹਾਰਦਿਕ ਵਧਾਈਆਂ ਦਿੰਦਿਆਂ ਕਿਹਾ ਕਿ ਭਾਵੇਂ ਅਸੀਂ ਆਪਣੀ ਜਨਮਭੂਮੀ ਤੋਂ ਹਜ਼ਾਰਾਂ ਮੀਲ ਦੂਰ ਵਿਦੇਸ਼ ਦੀ ਧਰਤੀ ’ਤੇ ਰਹਿ ਰਹੇ ਹਾਂ, ਪਰ ਆਪਣੇ ਦੇਸ਼ ਦੀ ਮਿੱਟੀ, ਸੱਭਿਆਚਾਰ ਤੇ ਆਜ਼ਾਦੀ ਦੀ ਖੁਸ਼ਬੂ ਹਮੇਸ਼ਾ ਦਿਲਾਂ ਵਿੱਚ ਸਾਂਭ ਕੇ ਰੱਖੀ ਹੋਈ ਹੈ।
ਸੁਰਿੰਦਰ ਨੇ ਕਿਹਾ ਕਿ 15 ਅਗਸਤ ਸਿਰਫ਼ ਇੱਕ ਤਿਉਹਾਰ ਨਹੀਂ, ਸਗੋਂ ਇਹ ਦਿਨ ਸਾਨੂੰ ਉਨ੍ਹਾਂ ਮਹਾਨ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਯਾਦ ਕਰਵਾਉਂਦਾ ਹੈ, ਜਿਨ੍ਹਾਂ ਨੇ ਦੇਸ਼ ਨੂੰ ਗੁਲਾਮੀ ਦੀਆਂ ਜ਼ੰਜੀਰਾਂ ਤੋਂ ਮੁਕਤ ਕਰਵਾਉਣ ਲਈ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਸਾਨੂੰ ਬਹੁਤ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਹੋਈ ਹੈ, ਇਸ ਲਈ ਹਰ ਭਾਰਤੀ ਦਾ ਫਰਜ਼ ਬਣਦਾ ਹੈ ਕਿ ਉਹ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀ ਵੀ ਆਪਣੇ ਦੇਸ਼ ਨਾਲ ਦਿਲੋਂ ਜੁੜੇ ਹੋਏ ਹਨ। ਜਦੋਂ ਵੀ ਤਿਰੰਗਾ ਲਹਿਰਾਉਂਦਾ ਹੈ ਜਾਂ ਰਾਸ਼ਟਰੀ ਗੀਤ ਦੀ ਧੁਨ ਸੁਣਾਈ ਦਿੰਦੀ ਹੈ ਤਾਂ ਹਰ ਭਾਰਤੀ ਦੇ ਮਨ ਵਿੱਚ ਦੇਸ਼ ਪ੍ਰਤੀ ਪਿਆਰ ਤੇ ਮਾਣ ਦੀ ਭਾਵਨਾ ਹੋਰ ਵੀ ਗਹਿਰੀ ਹੋ ਜਾਂਦੀ ਹੈ।