ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਦੀਵਾਲੀ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਦੀਵਾਲੀ ਨੂੰ ਸਮਰਪਿਤ ਸਮਾਗਮ ਦਾ ਆਯੋਜਨ
Publish Date: Tue, 10 Nov 2026 06:25 PM (IST)
Updated Date: Tue, 10 Nov 2026 06:27 PM (IST)
ਵਿਜੇ ਸੋਨੀ ਪੰਜਾਬੀ ਜਾਗਰਣ,ਫਗਵਾੜਾ ਮੋਹਨ ਲਾਲ ਉੱਪਲ ਡੀਏਵੀ ਕਾਲਜ ਫਗਵਾੜਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ਸਮੂਹ ਵਿਦਿਆਰਥੀਆਂ ਅਤੇ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਕਰਦਿਆਂ ਗ੍ਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਭ ਨੂੰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਵਾਤਾਵਰਣ ਅਨੁਕੂਲ ਢੰਗ ਨਾਲ ਖੁਸ਼ੀਆਂ ਸਾਂਝੀਆਂ ਕਰਨ ਦੀ ਅਪੀਲ ਕੀਤੀ ਗਈ। ਦੀਵਾਲੀ ਦਾ ਤਿਉਹਾਰ ਬੁਰਾਈ ਉੱਤੇ ਚੰਗਿਆਈ, ਹਨੇਰੇ ਉੱਤੇ ਰੋਸ਼ਨੀ ਅਤੇ ਅਗਿਆਨਤਾ ਉੱਤੇ ਗਿਆਨ ਦੀ ਜਿੱਤ ਦਾ ਪ੍ਰਤੀਕ ਵੀ ਹੈ। ਦੀਵਾਲੀ ਰੌਸ਼ਨੀ, ਖੁਸ਼ੀਆਂ ਅਤੇ ਆਪਸੀ ਸਾਂਝ ਦਾ ਤਿਉਹਾਰ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨਜੀਤ ਰੰਧਾਵਾ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਾਨੂੰ ਦੀਵਾਲੀ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਉਣ ਦੇ ਨਾਲ-ਨਾਲ ਵਾਤਾਵਰਣ ਦੀ ਸੁਰੱਖਿਆ ਦਾ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪਟਾਕਿਆਂ ਤੋਂ ਪਰਹੇਜ਼ ਕਰਨ, ਬਿਜਲੀ ਦੀ ਬੇਲੋੜੀ ਖ਼ਪਤ ਘਟਾਉਣ ਅਤੇ ਮਿੱਟੀ ਦੇ ਦੀਵੇ ਜਗਾਉਣ ਵਰਗੇ ਵਾਤਾਵਰਣ ਅਨੁਕੂਲ ਤਰੀਕੇ ਅਪਣਾਉਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਕਾਲਜ ਵੱਲੋਂ ਸਾਰਿਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਅਤੇ ਪਟਾਕਿਆਂ ਤੋਂ ਪਰਹੇਜ਼ ਕਰਦਿਆਂ ਵਾਤਾਵਰਣ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਰੱਖਣ ਦਾ ਸੰਦੇਸ਼ ਦਿੱਤਾ ਗਿਆ ।