ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ 14 ਨੂੰ
ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ 14 ਨੂੰ
Publish Date: Sat, 11 Apr 2026 06:43 PM (IST)
Updated Date: Sat, 11 Apr 2026 06:45 PM (IST)

ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਸ਼ੁੱਭ ਦਿਹਾੜੇ ਤੇ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਪਾਤਸ਼ਾਹੀ ਛੇਵੀਂ ਫਗਵਾੜਾ ਵਿਖੇ ਗੁਰਮਤਿ ਸਮਾਗਮ ਮੈਨੇਜਰ ਨਰਿੰਦਰ ਸਿੰਘ ਦੀ ਅਗਵਾਈ ਹੇਠ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੈਨੇਜਰ ਨਰਿੰਦਰ ਸਿੰਘ ਨੇ ਦੱਸਿਆ ਕਿ 12 ਅਪ੍ਰੈਲ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਜਾਪ ਆਰੰਭ ਕੀਤੇ ਜਾਣਗੇ। ਉਪਰੰਤ 14 ਅਪ੍ਰੈਲ ਮੰਗਲਵਾਰ ਨੂੰ ਭੋਗ ਸ੍ਰੀ ਅਖੰਡ ਪਾਠ ਸਾਹਿਬ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਚੱਲਣਗੇ। ਉਨ੍ਹਾਂ ਦੱਸਿਆ ਕਿ 12 ਅਪ੍ਰੈਲ ਐਤਵਾਰ ਨੂੰ ਸਵੇਰੇ 10 ਵਜੇ ਅੰਮ੍ਰਿਤ ਸੰਚਾਰ ਕਕਾਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਕਰਵਾਇਆ ਜਾਵੇਗਾ। ਮੈਨੇਜਰ ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਭਾਈ ਕਮਲਜੀਤ ਸਿੰਘ ਸ਼ਾਂਤ ਜਲੰਧਰ ਵਾਲੇ, ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕੁਲਵਿੰਦਰ ਸਿੰਘ ਖੁਰਮਪੁਰ, ਭਾਈ ਸ਼ਮਸ਼ੇਰ ਸਿੰਘ ਗੁਰਦੁਆਰਾ ਸੁਖਚੈਨਆਣਾ ਸਾਹਿਬ, ਭਾਈ ਪ੍ਰਦੀਪ ਸਿੰਘ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ, ਭਾਈ ਗੁਰਦਿੱਤ ਸਿੰਘ ਫਗਵਾੜੇ ਵਾਲੇ, ਭਾਈ ਕਰਮ ਸਿੰਘ ਜਲੰਧਰ ਵਾਲੇ, ਭਾਈ ਸੁੱਚਾ ਸਿੰਘ ਫਗਵਾੜੇ ਵਾਲੇ, ਭਾਈ ਜਸਵਿੰਦਰ ਸਿੰਘ ਛਾਪਾ ਪ੍ਰਚਾਰਕ, ਗਿਆਨੀ ਕੁਲਵਿੰਦਰ ਸਿੰਘ ਐੱਮਏ ਢਾਡੀ ਜੱਥਾ, ਗਿਆਨੀ ਬਲਵੀਰ ਸਿੰਘ ਢਾਡੀ ਜੱਥਾ ਭੁੱਲਰਾਈ ਵਾਲੇ, ਗਿਆਨੀ ਲਖਵਿੰਦਰ ਸਿੰਘ ਨਿਮਾਣਾ ਢਾਡੀ ਜੱਥਾ ਆਦਿ ਆਈਆਂ ਸੰਗਤਾਂ ਨੂੰ ਗੁਰਬਾਣੀ ਕਥਾ ਵਿਚਾਰਾਂ ਅਤੇ ਢਾਡੀ ਵਾਰਾਂ ਨਾਲ ਨਿਹਾਲ ਕਰਨਗੇ। ਇਸ ਮੌਕੇ ਭਾਈ ਬਲਵਿੰਦਰ ਸਿੰਘ ਹੈੱਡ ਗ੍ਰੰਥੀ, ਭਾਈ ਅੰਮ੍ਰਿਤਪਾਲ ਸਿੰਘ ਗ੍ਰੰਥੀ, ਭਾਈ ਹਰਜਿੰਦਰ ਸਿੰਘ ਗ੍ਰੰਥੀ, ਭਾਈ ਕੇਵਲ ਸਿੰਘ ਗ੍ਰੰਥੀ, ਭਾਈ ਬਲਜਿੰਦਰ ਸਿੰਘ ਗ੍ਰੰਥੀ ਆਦਿ ਹਾਜ਼ਰ ਸਨ।