ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ
ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ’ਚ ਪ੍ਰਕਾਸ਼ ਪੁਰਬ ਨੂੰ ਸਮਰਪਤ ਸਮਾਗਮ ਕਰਵਾਇਆ
Publish Date: Fri, 27 Nov 2026 07:50 PM (IST)
Updated Date: Fri, 27 Nov 2026 07:52 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਸ਼ੇਸ਼ ਧਾਰਮਿਕ ਅਸੈਂਬਲੀ ਦਾ ਆਯੋਜਨ ਕੀਤਾ ਗਿਆ। ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਸ਼ੇਸ਼ ਤੌਰ ਤੇ ਸਮਾਗਮ ਵਿੱਚ ਸ਼ਾਮਲ ਹੋਏ, ਜਿਸ ਵਿੱਚ ਵਿਦਿਆਰਥੀਆਂ ਨੇ ਗੁਰਬਾਣੀ ਦੇ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮੇਂ ਵਿਦਿਆਰਥੀਆਂ ਨੇ ਭਾਸ਼ਣ ਤੇ ਕਵਿਤਾਵਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਤੇ ਫਲਸਫ਼ੇ ਬਾਰੇ ਚਾਨਣਾ ਪਾਇਆ। ਸਮਾਗਮ ਦੇ ਅੰਤ ਵਿੱਚ ਅਰਦਾਸ ਕੀਤੀ ਗਈ ਤੇ ਸੰਗਤ ਨੂੰ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਸਕੂਲ ਇੰਜ. ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।