ਗੁਰਦੁਆਰਾ ਗੁਰੂ ਕਾ ਬਾਗ ’ਚ ਕੌਮ ਦੀ ਚੜ੍ਹਦੀ ਕਲ੍ਹਾ ਸਬੰਧੀ ਸਮਾਗਮ ਕਰਵਾਇਆ
ਗੁ. ਗੁਰੂ ਕਾ ਬਾਗ ਵਿਖੇ ਕੌਮ ਦੀ ਚੜ੍ਹਦੀ ਕਲ੍ਹਾ ਸਬੰਧੀ ਸਮਾਗਮ
Publish Date: Sun, 01 Mar 2026 06:16 PM (IST)
Updated Date: Sun, 01 Mar 2026 06:16 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨ ਪੁਰ ਲੋਧੀ : ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵੱਲੋਂ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਹਰ ਸਾਲ ਦੀ ਤਰ੍ਹਾਂ ਕੌਮ ਦੀ ਚੜ੍ਹਦੀ ਕਲ੍ਹਾ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਪ੍ਰੋਗਰਾਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਜਥੇ ਵੱਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਗਿਆਨੀ ਕਰਨਜੀਤ ਸਿੰਘ ਆਹਲੀ ਕਥਾ ਵਾਚਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵੱਲੋਂ ਮੁੱਖ ਵਾਕ ਦੀ ਕਥਾ ਸਰਵਣ ਕਰਵਾਈ ਗਈ ਅਤੇ ਅੱਜ ਦੇ ਇਸ ਸ਼ੁੱਭ ਦਿਹਾੜੇ ਤੇ ਸੰਗਤਾਂ ਨੂੰ ਵਧਾਈ ਦਿੱਤੀ ਗਈ। ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਕੀਰਤਨ ਦਾ ਪ੍ਰਵਾਹ ਚਲਾਇਆ ਗਿਆ। ਇਸ ਸਮੇਂ ਸਤਿਕਾਰਤ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚਾਹ, ਪਕੌੜੇ, ਮਠਿਆਈਆਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ। ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸੁਸਾਇਟੀ ਦੇ ਸੇਵਾਦਾਰਾਂ ਵੀਰਾਂ ਅਤੇ ਭੈਣਾਂ ਵੱਲੋਂ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ਵਿੱਚ ਸਵੇਰੇ ਅੰਮ੍ਰਿਤ ਵੇਲੇ ਤੋਂ ਲੈ ਕੇ ਸਾਰਾ ਦਿਨ ਗੁਰੂ ਕੇ ਲੰਗਰ ਵਿੱਚ ਸੇਵਾਵਾਂ ਨਿਭਾਈਆਂ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਸਮੇਂ ਤੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਰਘਬੀਰ ਸਿੰਘ, ਖਜਾਨਚੀ ਡਾ. ਗੁਰਦੇਵ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ ਹਲਵਾਈ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਤੇਜਵੰਤ ਸਿੰਘ ਹਰਪ੍ਰੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ,ਸੁਰਿੰਦਰ ਸਿੰਘ, ਬਲਬੀਰ ਸਿੰਘ, ਰਨਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਹਰਪਾਲ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ, ਅੰਮ੍ਰਿਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਸੋਨੀ ਸਿੰਘ, ਬਲਦੇਵ ਸਿੰਘ, ਲੱਕੀ ਸਿੰਘ, ਰਣਧੀਰ ਸਿੰਘ, ਬਲਕਾਰ ਸਿੰਘ, ਭਜਨ ਸਿੰਘ ਖਾਲਸਾ, ਮਾਸਟਰ ਬਲਵੰਤ ਸਿੰਘ, ਦਰਸ਼ਨ ਸਿੰਘ, ਸੁੱਚਾ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।