ਭਗਵੰਤ ਮਾਨ ਸਰਕਾਰ ਦੀ ਚਾਰ ਸਾਲਾਂ ਪ੍ਰਾਪਤੀਆਂ ਸਬੰਧੀ ਸਮਾਗਮ ਦਾ ਆਯੋਜਨ

ਪਿੰਡ ਠੱਟਾ ਨਵਾਂ ’ਚ ਵਿਕਾਸ ਕਾਰਜ ਨਿਰੰਤਰ ਜਾਰੀ : ਸਰਪੰਚ ਸੌਂਦ
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਪਿੰਡ ਠੱਟਾ ਨਵਾਂ ਵਿਚ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਸੰਵਾਦ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਨਗਰ ਨਿਵਾਸੀਆਂ ਤੇ ਪਾਰਟੀ ਵਰਕਰਾਂ ਨੇ ਹਿੱਸਾ ਲਿਆ। ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਵੇਰਵਾ ਦਿੱਤਾ। ਉਨ੍ਹਾਂ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ, ਭਗਵੰਤ ਮਾਨ ਸਰਕਾਰ ਨੇ ਲੋਕ ਹਿੱਤਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ ਤੇ ਸਿੱਖਿਆ, ਸਿਹਤ ਸੰਭਾਲ, ਬਿਜਲੀ ਤੇ ਪਾਣੀ ਸਪਲਾਈ ਸਮੇਤ ਵੱਖ-ਵੱਖ ਖੇਤਰਾਂ ਵਿਚ ਇਤਿਹਾਸਕ ਫੈਸਲੇ ਲੈ ਕੇ ਆਮ ਲੋਕਾਂ ਨੂੰ ਸਿੱਧੇ ਲਾਭ ਪਹੁੰਚਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਆਮ ਲੋਕਾਂ ਨੂੰ ਦਰਪੇਸ਼ ਮੁੱਦਿਆਂ ਦੇ ਹੱਲ ਲਈ ਦ੍ਰਿੜਤਾ ਨਾਲ ਵਚਨਬੱਧ ਹੈ ਤੇ ਇਕ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਸਥਾਪਤ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਠੱਟਾ ਨਵਾਂ ਦੇ ਸਰਪੰਚ ਸੁਖਵਿੰਦਰ ਸਿੰਘ ਸੌਂਦ ਤੇ ਨਗਰ ਨਿਵਾਸੀਆਂ ਵੱਲੋਂ 'ਆਪ' ਹਲਕਾ ਇੰਚਾਰਜ ਚੇਅਰਮੈਨ ਸੱਜਣ ਸਿੰਘ ਚੀਮਾ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਪਿੰਡ ਵਿਚ ਇਸ ਵੇਲੇ ਚੱਲ ਰਹੇ ਵਿਕਾਸ ਕਾਰਜਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਇੰਚਾਰਜ ਚੇਅਰਮੈਨ ਸੱਜਣ ਸਿੰਘ ਚੀਮਾ ਦਾ ਧੰਨਵਾਦ ਕੀਤਾ, ਜਿਨਾਂ ਦੇ ਯਤਨਾਂ ਸਦਕਾ ਇਹ ਵਿਕਾਸ ਕਾਰਜ ਨਿਰੰਤਰ ਚੱਲ ਰਹੇ ਹਨ। ਸਰਪੰਚ ਸੌਂਦ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ, ਪੰਜਾਬ ਵਿਕਾਸ ਦੀ ਇਕ ਨਵੀਂ ਲਹਿਰ ਵੱਲ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਠੱਟਾ ਨਵਾਂ ਪਿੰਡ ਵਿਚ ਸੜਕਾਂ, ਸੈਨੀਟੇਸ਼ਨ ਪ੍ਰਣਾਲੀ, ਬਿਜਲੀ ਤੇ ਪਾਣੀ ਦੀ ਸਪਲਾਈ ਤੇ ਹੋਰ ਜ਼ਰੂਰੀ ਸਹੂਲਤਾਂ ਵਿਚ ਮਹੱਤਵਪੂਰਨ ਸੁਧਾਰ ਕੀਤੇ ਗਏ ਹਨ। ਇਸ ਮੌਕੇ ਗ੍ਰਾਮ ਪੰਚਾਇਤ ਵੱਲੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਪ੍ਰਦੀਪ ਥਿੰਦ, ਬਲਾਕ ਪ੍ਰਧਾਨ ਦਿਲਪ੍ਰੀਤ ਸਿੰਘ ਟੋਡਰਵਾਲ, ਯੂਥ ਵਿੰਗ ਹਲਕਾ ਪ੍ਰਧਾਨ ਮਲਕੀਤ ਸਿੰਘ ਬੂੜੇਵਾਲ, ਬਲਾਕ ਪ੍ਰਧਾਨ ਜਸਕੰਵਲ ਸਿੰਘ ਤਲਵੰਡੀ ਚੌਧਰੀਆਂ, ਸਰਪੰਚ ਮੇਜਰ ਸਿੰਘ ਜੈਨਪੁਰ, ਪੀਏ ਲਵਪ੍ਰੀਤ ਸਿੰਘ, ਪ੍ਰੋ. ਬਲਬੀਰ ਸਿੰਘ ਮੋਮੀ,ਸੁਖਵਿੰਦਰ ਸਿੰਘ ਮੋਮੀ ਕਵੀਸ਼ਰ, ਮਾਸਟਰ ਮਹਿੰਗਾ ਸਿੰਘ ਮੋਮੀ, ਸਰਪੰਚ ਡਾ. ਮਨੋਹਰ ਲਾਲ, ਸਰਪੰਚ ਸੁਖਦੀਪ ਸਿੰਘ, ਸਰਪੰਚ ਸੁਖਦੀਪ ਸਿੰਘ, ਤਰਸੇਮ ਸਿੰਘ, ਨਛੱਤਰ ਸਿੰਘ ਸੱਤੂ, ਗੁਲਜ਼ਾਰ ਸਿੰਘ ਮੋਮੀ ਪੰਚਾਇਤ ਮੈਂਬਰ, ਬਖਸ਼ੀਸ਼ ਸਿੰਘ ਚੇਲਾ, ਚਰਨਜੀਤ ਸਿੰਘ ਮੋਮੀ, ਦਲਜੀਤ ਸਿੰਘ ਲਾਡੀ, ਗੁਰਦੀਪ ਸਿੰਘ (ਚੌਕੀਦਾਰ), ਪ੍ਰਧਾਨ ਫੁੰਮਣ ਸਿੰਘ, ਪੰਚਾਇਤ ਮੈਂਬਰ ਦਲਜੀਤ ਸਿੰਘ ਥਿੰਦ, ਹਰਪ੍ਰੀਤ ਸਿੰਘ ਹੈਪੀ, ਸੰਤੋਸ਼ ਸਿੰਘ ਬਾਵਾ, ਲਵਪ੍ਰੀਤ ਸਿੰਘ ਰਾਜਾ, ਜਸਵੰਤ ਸਿੰਘ, ਬਲਬੀਰ ਸਿੰਘ, ਬਲਬੀਰ ਸਿੰਘ, ਗੁਰਦੀਪ ਸਿੰਘ ਦੀਪਾ, ਗੁਰਮੇਲ ਸਿੰਘ, ਹਰਵਿੰਦਰ ਸਿੰਘ ਪੱਪੀ, ਲਾਡੀ ਇਲੈਕਟ੍ਰੀਸ਼ੀਅਨ, ਜੱਸਾ ਇਲੈਕਟ੍ਰੀਸ਼ੀਅਨ, ਮਲਕੀਤ ਸਿੰਘ, ਸ. ਦਲਵਿੰਦਰ ਸਿੰਘ ਕਾਕਾ (ਠੇਕੇਦਾਰ), ਯੂਥ ਪ੍ਰਧਾਨ ਗੁਰਸੇਵਕ ਸਿੰਘ, ਸਵਰਨ ਸਿੰਘ (ਦੋਹਾ, ਕਤਰ), ਤਰਸੇਮ ਸਿੰਘ ਝੰਡ, ਸ਼ਿੰਗਾਰ ਸਿੰਘ ਝੰਡ, ਪਰਮਜੀਤ ਸਿੰਘ ਬਿੱਟੂ ਸ਼ਾਮਲ ਸਨ।