ਹੋਲੇ ਮਹੱਲੇ ਤੇ ਸੰਗਰਾਂਦ ਨੂੰ ਸਮਰਪਿਤ ਸਮਾਗਮ 14 ਨੂੰ
ਹੋਲੇ ਮਹੱਲੇ ਅਤੇ ਸੰਗਰਾਂਦ ਨੂੰ ਸਮਰਪਿਤ ਸਮਾਗਮ 14 ਮਾਰਚ ਨੂੰ
Publish Date: Wed, 11 Mar 2026 07:32 PM (IST)
Updated Date: Wed, 11 Mar 2026 07:33 PM (IST)

ਪੰਜਾਬੀ ਜਾਗਰਣ ਪ੍ਰਤੀਨਿਧੀ ਫਗਵਾੜਾ : ਪੂਰੀ ਦੁਨੀਆ ’ਚ ਹੋਲੇ ਮਹੱਲੇ ਦਾ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮੂਹ ਨਿਰਮਲ ਭੇਖ ਦੇ ਸਮੂਹ ਸੰਤਾਂ ਮਹਾਂਪੁਰਖਾਂ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲੇ ਮਹੱਲੇ ਨੂੰ ਸਮਰਪਿਤ ਨਗਰ ਕੀਰਤਨ ਵੀ ਸਜਾਏ ਗਏ। ਇਸੇ ਲੜੀ ਤਹਿਤ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪਿੰਡ ਪੰਡਵਾ ਫਗਵਾੜਾ ਵਿਖੇ ਹੋਲੇ ਮਹੱਲੇ ਤੇ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਮਿਤੀ 14 ਮਾਰਚ ਦਿਨ ਸ਼ਨੀਵਾਰ ਨੂੰ ਸ਼੍ਰੀਮਾਨ ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ ਦੀ ਅਗਵਾਈ ਹੇਠ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮ ਦੀ ਜਾਣਕਾਰੀ ਦਿੰਦਿਆਂ ਸ੍ਰੀਮਾਨ ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ ਨੇ ਦੱਸਿਆ ਕਿ ਮਿਤੀ 12 ਮਾਰਚ ਦਿਨ ਵੀਰਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਜਾਪਾਂ ਦੀਆਂ ਲੜੀਆਂ ਆਰੰਭ ਕੀਤੀਆਂ ਜਾਣਗੀਆਂ ਤੇ ਮਿਤੀ 14 ਮਾਰਚ ਦਿਨ ਸ਼ਨੀਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਜਾਪਾਂ ਦੀਆਂ ਲੜੀਆਂ ਦੇ ਭੋਗ ਉਪਰੰਤ ਸਜੇ ਦੀਵਾਨਾਂ ਵਿਚ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਕੀਰਤਨੀ ਜਥੇ ਬਾਬਾ ਲਵਪ੍ਰੀਤ ਸਿੰਘ ਜੀ ਖਾਲਸਾ ਪੰਜ ਗਰਾਈ ਕਲਾ ਵਾਲੇ ਆਈਆਂ ਹੋਈਆਂ ਸੰਗਤਾਂ ਨੂੰ ਗੁਰਬਾਣੀ ਸਿੱਧੀਆਂ ਧਾਰਨਾਵਾਂ ਦੇ ਮਨੋਹਰ ਕੀਰਤਨ ਨਾਲ ਨਿਹਾਲ ਕਰਨਗੇ। ਉਪਰੰਤ ਸ੍ਰੀਮਾਨ ਸੰਤ ਗੁਰਚਰਨ ਸਿੰਘ ਜੀ ਮਹਾਰਾਜ ਵੱਲੋਂ ਸੰਗਰਾਂਦ ਦੇ ਦਿਹਾੜੇ ਦੀ ਵਿਆਖਿਆ ਕੀਤੀ ਜਾਵੇਗੀ। ਸੰਤ ਮਹਾਰਾਜ ਨੇ ਸਮੂਹ ਦੂਰ-ਨੇੜੇ ਦੀਆਂ ਸੰਗਤਾਂ ਨੂੰ ਸਮਾਗਮ ਵਿਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀ।