ਸਿਹਤ ਵਿਭਾਗ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਡਾ. ਅਨੂੰ
ਹਰ ਸ਼ੁਕਰਵਾਰ ਡੇਂਗੂ 'ਤੇ ਵਾਰ
Publish Date: Fri, 18 Sep 2026 09:39 PM (IST)
Updated Date: Fri, 18 Sep 2026 09:41 PM (IST)
ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਭਰ ਵਿਚ ਡੇਂਗੂ ਜਾਗਰੂਕਤਾ ਮੁਹਿੰਮ ਚਲਾਈ ਗਈ। ਕਾਰਜਕਾਰੀ ਸਿਵਲ ਸਰਜਨ ਕਪੂਰਥਲਾ ਡਾਕਟਰ ਅਨੂੰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਇਸ ਮੁਹਿੰਮ ਦੌਰਾਨ ਜ਼ਿਲ੍ਹੇ ਭਰ ਵਿਚ 1709 ਘਰਾਂ ਨੂੰ ਚੈੱਕ ਕੀਤਾ ਗਿਆ, ਜਿਸ ਵਿਚ 29 ਥਾਂਵਾਂ ਤੋਂ ਟੀਮਾਂ ਨੂੰ ਡੇਂਗੂ ਦਾ ਲਾਰਵਾ ਮਿਲਿਆ, ਜਿਸ ਨੂੰ ਮੌਕੇ ਤੇ ਨਸ਼ਟ ਕੀਤਾ ਗਿਆ। ਸਿਵਲ ਸਰਜਨ ਕਪੂਰਥਲਾ ਡਾ. ਅਨੂੰ ਸ਼ਰਮਾ ਨੇ ਦਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਕਰਨ ਤੇ ਟੀਮਾਂ ਦਾ ਸਹਿਯੋਗ ਕਰਨ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਨੰਦਿਕਾ ਖੁੱਲਰ ਨੇ ਦਸਿਆ ਕਿ ਇਸ ਮੁਹਿੰਮ ਦੌਰਾਨ 4 ਚਲਾਣ ਵੀ ਕੱਟੇ ਗਏ ਤੇ ਟੀਮਾਂ ਵੱਲੋਂ ਮੌਕੇ ’ਤੇ ਇਨਡੋਰ ਸਪਰੇਅ ਵੀ ਕੀਤੇ ਗਏ। ਉਨ੍ਹਾਂ ਇਹ ਵੀ ਦਸਿਆ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਡੇਂਗੂ ਤੋਂ ਬਚਾਅ ਦੇ ਉਪਾਅ, ਸਿਵਲ ਹਸਪਤਾਲ ਵਿਖੇ ਇਲਾਜ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਗਈ।