ਪੰਜਾਬ ਦਾ ਹਰ ਵਰਗ ਸੂਬਾ ਸਰਕਾਰ ਤੋਂ ਦੁਖੀ : ਗਹਿਰੀਵਾਲਾ
ਆਪ ਸਰਕਾਰ ਵਿਚ ਹਰੇਕ ਵਰਗ ਆਤਮਹੱਤਿਆ ਕਰਨ ਲਈ ਮਜ਼ਬੂਰ : ਰਾਜੇਸ਼ ਗਹਿਰੀਵਾਲਾ
Publish Date: Fri, 28 Nov 2025 08:27 PM (IST)
Updated Date: Fri, 28 Nov 2025 08:29 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਕਪੂਰਥਲਾ : ਲੋਕ ਜਨ ਸ਼ਕਤੀ ਪਾਰਟੀ ਰਾਮਬਿਲਾਸ ਪੰਜਾਬ ਦੇ ਸੀਨੀਅਰ ਮੀਡੀਆ ਇੰਚਾਰਜ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਸੀਨੀਅਰ ਪ੍ਰਧਾਨ ਆਲ ਇੰਡੀਆ ਗ੍ਰਾਮ ਸਭਾ ਵਿਕਾਸ ਕਮੇਟੀ ਪੰਜਾਬ ਪ੍ਰਦੇਸ਼ ਨੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਤੁਰੰਤ ਅਸਤੀਫੇ ਦੀ ਮੰਗ ਉਠਾਈ ਹੈ। ਇਸ ਮੌਕੇ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਇਸ ਕਦਰ ਵਿਗੜ ਚੁੱਕੇ ਹਨ ਕਿ ਪੰਜਾਬ ਦਾ ਹਰ ਵਰਗ ਸੱਤਾਧਾਰੀ ਸਰਕਾਰ ਤੋਂ ਦੁਖੀ ਹੈ। ਕਪੂਰਥਲਾ ਸ਼ਹਿਰ ਦੇ ਬੱਸ ਸਟੈਂਡ ਵਿੱਚ ਪੀਆਰਟੀਸੀ ਅਤੇ ਪਨਬੱਸ ਕੱਚੇ ਮੁਲਾਜ਼ਮਾਂ ਵੱਲੋਂ ਆਪਣੇ ਉੱਪਰ ਸੱਤਾਧਾਰੀ ਸਰਕਾਰ ਵੱਲੋਂ ਪ੍ਰਤੀ ਕਿਲੋਮੀਟਰ ਜਬਰੀ ਸਕੀਮ ਲਾਗੂ ਕਰਨ ਦੇ ਰੋਸ ਵਜੋਂ ਰੋਸ ਪ੍ਰਦਰਸ਼ਨ ਧਰਨੇ ਵਿੱਚ ਆਪਣੇ ਨਿੱਜੀ ਹੱਕਾਂ ਲਈ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਫੜ ਕੇ ਖੁਦ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਇਸ ਤੋਂ ਵੱਧ ਪੰਜਾਬ ਦੇ ਹਾਲਾਤ ਕੀ ਮਾੜੇ ਹੋ ਸਕਦੇ ਹਨ ਕਿ ਪੰਜਾਬ ਦਾ ਹਰ ਵਰਗ ਜ਼ਿੰਦਗੀ ਜਿਊਣ ਦੀ ਬਜਾਏ ਖੁਦਕੁਸ਼ੀ ਕਰਨ ਲਈ ਮਜਬੂਰ ਹੋ ਗਿਆ ਹੈ। ਲੋਕ ਜਨ ਸ਼ਕਤੀ ਪਾਰਟੀ ਰਾਮ ਬਿਲਾਸ ਪੰਜਾਬ ਦੇ ਸੀਨੀਅਰ ਮੀਡੀਆ ਇੰਚਾਰਜ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਚੁਟਕਲੇ ਗਾ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੂੰ ਅੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਅੱਜ ਪੰਜਾਬ ਵਿੱਚ ਪ੍ਰਤੀ ਕਿਲੋਮੀਟਰ ਜਬਰੀ ਸਕੀਮ ਥੋਪਣ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਪੀਆਰਟੀਸੀ ਅਤੇ ਪਨਸ਼ਵ ਦੇ ਕੱਚੇ ਮੁਲਾਜ਼ਮਾਂ ਨਾਲ ਸੂਬੇ ਦੇ ਕਈ ਸ਼ਹਿਰਾਂ ਵਿੱਚ ਪੁਲਿਸ ਵੱਲੋਂ ਹੱਥਾਪਾਹੀ ਕੀਤੀ ਗਈ ਹੈ ਅਤੇ ਜਬਰਦਸਤੀ ਰੋਸ਼ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰਕੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਲਗਾਤਾਰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਸਰਾਸਰ ਗਲਤ ਹੈ, ਇਸ ਦੇ ਖਿਲਾਫ ਲੋਕ ਜਨ ਸ਼ਕਤੀ ਪਾਰਟੀ ਰਾਮ ਬਿਲਾਸ ਕਿਸੇ ਵੀ ਕੀਮਤ ਉੱਤੇ ਚੁੱਪ ਨਹੀਂ ਬੈਠੇਗੀ ਤੇ ਆਉਣ ਵਾਲੇ ਦਿਨਾਂ ਵਿੱਚ ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਚਿਰਾਗ ਪਾਸਵਾਨ ਦੀ ਯੋਗ ਗਵਾਹੀ ਹੇਠ ਪੰਜਾਬ ਦੀਆਂ ਸੜਕਾਂ ਤੇ ਉਤਰ ਕੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਵੇਗੀ।