ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ : ਆਹਲੂਵਾਲੀਆ ਮਜ਼ਬੂਤੀ ਲਈ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ-ਆਹਲੂਵਾਲੀਆ
Publish Date: Mon, 16 Nov 2026 08:35 PM (IST)
Updated Date: Mon, 16 Nov 2026 08:36 PM (IST)
ਪੰਜਾਬੀ ਜਾਗਰਣ ਪ੍ਰਤੀਨਧ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਤੇ ਉਨ੍ਹਾਂ ਨੂੰ 2027 ਵਿੱਚ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਹਰ ਅਕਾਲੀ ਵਰਕਰ ਤੇ ਸਮਾਜ ਦੇ ਹਰ ਵਰਗ ਨੂੰ ਇੱਕਜੁੱਟ ਹੋ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਉਦਯੋਗ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਬਿੰਦਰ ਸਿੰਘ ਆਹਲੂਵਾਲੀਆ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਮਾਂ ਪਾਰਟੀ ਹੈ ਤੇ ਇਸ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੇ ਪਿਛਲੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਤੇ ਨਾਖੁਸ਼ ਹਨ। ਅਜਿਹੇ ਹਾਲਾਤਾਂ ਵਿੱਚ, ਸ਼੍ਰੋਮਣੀ ਅਕਾਲੀ ਦਲ ਦਾ ਸੱਤਾ ਵਿੱਚ ਆਉਣਾ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਮਹੱਤਵਪੂਰਨ ਮੁੱਦਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਖੁਸ਼ਹਾਲੀ ਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਨੇ ਸਾਰੇ ਅਕਾਲੀ ਆਗੂਆਂ, ਵਰਕਰਾਂ ਤੇ ਪੰਜਾਬ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਪਾਰਟੀ ਨੂੰ ਮਜ਼ਬੂਤ ਕਰਨ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਰਿਆਂ ਦਾ ਸਾਂਝਾ ਸਹਿਯੋਗ ਜ਼ਰੂਰੀ ਹੈ। ਸਿਰਫ਼ ਸਖ਼ਤ ਮਿਹਨਤ ਨਾਲ ਹੀ ਪਾਰਟੀ ਦੀ ਸੰਗਠਨਾਤਮਕ ਤਾਕਤ ਨੂੰ ਹੋਰ ਵਧਾਇਆ ਜਾ ਸਕਦਾ ਹੈ।