ਯੂਨੀਵਰਸਿਟੀ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਵਿਦਿਆਰਥਣਾਂ ਦੀ ਬੀ.ਏ. ਭਾਗ ਤੀਜਾ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀ
Publish Date: Mon, 17 Aug 2026 09:40 PM (IST)
Updated Date: Mon, 17 Aug 2026 09:42 PM (IST)
ਅਮਨਦੀਪ ਕੌਰ ਨੇ ਯੂਨੀਵਰਸਿਟੀ ਦੀ ਮੈਰਿਟ ਲਿਸਟ ’ਚ ਕ੍ਰਮਵਾਰ 13ਵਾਂ ਤੇ ਹਰਪ੍ਰੀਤ ਕੌਰ ਨੇ 14ਵਾਂ ਰੈਂਕ ਤੇ ਜ਼ਿਲ੍ਹੇ ’ਚ ਪਹਿਲਾ ਤੇ ਦੂਜਾ ਸਥਾਨ ਹਾਸਲ ਕੀਤਾ ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀਏ ਭਾਗ ਤੀਜਾ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀ ਹੋਣਹਾਰ ਵਿਦਿਆਰਥਣ ਅਮਨਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਮੈਰਿਟ ਲਿਸਟ ਵਿੱਚ 13ਵਾਂ ਰੈਂਕ ਹਾਸਲ ਕੀਤਾ, ਜਦਕਿ ਹਰਪ੍ਰੀਤ ਕੌਰ ਨੇ ਕ੍ਰਮਵਾਰ 14ਵਾਂ ਰੈਂਕ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਦੋਵਾਂ ਵਿਦਿਆਰਥਣਾਂ ਨੇ ਕਪੂਰਥਲਾ ਜ਼ਿਲ੍ਹੇ ਵਿੱਚੋਂ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ ਕਰਕੇ ਕਾਲਜ, ਮਾਪਿਆਂ ਤੇ ਅਧਿਆਪਕਾਂ ਦਾ ਮਾਣ ਵਧਾਇਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਦੋਵਾਂ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੱਤੀ। ਵਿਦਿਆਰਥਣਾਂ ਨੇ ਆਪਣੀ ਇਸ ਸਫਲਤਾ ਦਾ ਸਿਹਰਾ ਆਪਣੇ ਮਾਪਿਆਂ ਤੇ ਅਧਿਆਪਕਾਂ ਦੀ ਰਹਿਨੁਮਾਈ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਕਾਲਜ ਵੱਲੋਂ ਹਮੇਸ਼ਾ ਪੜ੍ਹਾਈ ਲਈ ਉਤਸ਼ਾਹਿਤ ਤੇ ਸਹਿਯੋਗ ਪ੍ਰਦਾਨ ਕੀਤਾ ਗਿਆ।