ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ : ਐੱਚਐੱਮਵੀ ਕਾਲਜ ਜਲੰਧਰ 'ਚ ਕਰਵਾਈ ਗਈ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ 2023 'ਚ ਬਿ੍ਟਿਸ਼ ਵਿਕਟੋਰੀਆ ਸਕੂਲ ਗਾਜ਼ੀਪੁਰ ਰੋਡ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਵਿਚ 30 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਹ ਮੁਕਾਬਲੇ ਵੱਖ-ਵੱਖ ਵਰਗਾਂ ਵਿਚ ਕਰਵਾਏ ਗਏ, ਜਿਸ 'ਚ ਸਕੂਲ ਦੇ ਜੂਨੀਅਰ ਤੋਂ ਲੈ ਕੇ ਸੀਨੀਅਰ ਵਿੰਗ ਤਕ ਦੇ ਸਾਰੇ ਵਿਦਿਆਰਥੀਆਂ ਨੇ ਕਰਾਟੇ ਕੋਚ ਮਿਸਟਰ ਸੈਮ ਅਤੇ ਉਨ੍ਹਾਂ ਦੀ ਸਹਿਯੋਗੀ ਟੀਮ ਦੀ ਅਗਵਾਈ ਵਿੱਚ ਆਪਣਾ ਉਤਸ਼ਾਹ ਦਿਖਾਇਆ। ਸਕੂਲ ਦੇ ਵਿਦਿਆਰਥੀ ਹਰਜੋਤ ਸਿੰਘ, ਆਰਵਦੀਪ ਸਿੰਘ, ਗੁਰਲੀਨ ਕੌਰ, ਸੰਝਮ ਸਿੰਘ ਨੇ ਸੋਨੇ ਦਾ ਤਗਮਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ। ਦੂਸਰਾ ਸਥਾਨ ਸਮਰਦੀਪ ਸਿੰਘ, ਆਯਾਨ ਗਿੱਲ, ਮਹਿਤਾਬ ਸਿੰਘ, ਸੁਖਰਾਜ ਸਿੰਘ, ਅਰਸ਼ਦੀਪ ਸਿੰਘ ਅਤੇ ਦਵਿੰਦਰ ਸਿੰਘ ਨੇ ਚਾਂਦੀ ਦਾ ਤਗਮਾ ਜਿੱਤ ਕੇ ਪ੍ਰਰਾਪਤ ਕੀਤਾ। ਇਸੇ ਤਰ੍ਹਾਂ ਹਰਗੁਨ ਕੌਰ, ਲਕਸ਼ਦੀਪ ਸਿੰਘ, ਜਪਨੂਰ ਸਿੰਘ, ਸਿਮਰਜੀਤ ਸਿੰਘ, ਅਯਾਨ ਦੀਪ ਸਹੋਤਾ, ਅਦਬਜੀਤ ਸਿੰਘ, ਸ਼ੁਭਨੀਤ ਕੌਰ, ਗੁਰਮਨਦੀਪ ਸਿੰਘ, ਸਾਹਿਬਨੂਰ ਸਿੰਘ, ਏਕਮਵੀਰ ਸਿੰਘ, ਸਮਰਪ੍ਰਰੀਤ, ਅਗਮਬੀਰ ਸਿੰਘ, ਅਭੀਜੋਤ ਸਿੰਘ, ਜਸ਼ਨੀਤ ਕੌਰ, ਹਰਕੀਰਤ ਕੌਰ ਅਤੇ ਸਮਰਦੀਪ ਸਿੰਘ ਨੇ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਹਾਸਲ ਕੀਤਾ ਅਤੇ ਕਾਂਸੇ ਦਾ ਤਗਮਾ ਹਾਸਲ ਕੀਤਾ। ਇਸ ਨਾਲ ਵਿਦਿਆਰਥੀਆਂ ਦੀ ਚੋਣ ਜੂਨ 'ਚ ਮਲੇਸ਼ੀਆ 'ਚ ਹੋਣ ਵਾਲੇ ਇੰਟਰਨੈਸ਼ਨਲ ਮਾਈਲੋ ਕੱਪ ਲਈ ਕੀਤੀ ਗਈ। ਇਸ ਦੇ ਪ੍ਰਬੰਧਕ ਰਣਜੀਤ ਕੁਮਾਰ ਨਾਗਪਾਲ ਨੇ ਜੇਤੂ ਵਿਦਿਆਰਥੀ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਸਕੂਲ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਵਿਦਿਆਰਥੀਆਂ ਦੇ ਉਤਸ਼ਾਹ ਨੂੰ ਦੇਖਦਿਆਂ ਸਕੂਲ ਦੇ ਮੁੱਖ ਪ੍ਰਬੰਧਕ ਅਰਸ਼ਦੀਪ ਸਿੰਘ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਅਜਿਹੇ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪੇ੍ਰਿਤ ਕੀਤਾ। ਸਕੂਲ ਦੀ ਮੁੱਖ ਅਧਿਆਪਕਾ ਸੁਨੀਤਾ ਸੱਭਰਵਾਲ ਨੇ ਬੱਚਿਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਕਰਾਟੇ ਕੋਚ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀ ਇਸ ਪ੍ਰਰਾਪਤੀ 'ਤੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਖੇਡ ਮੁਕਾਬਲੇ ਪਾਠਕ੍ਰਮ ਦਾ ਹਿੱਸਾ ਬਣਨੇ ਚਾਹੀਦੇ ਹਨ। ਸਕੂਲ ਦੇ ਚੇਅਰਮੈਨ ਸ਼ਿੰਦਰਪਾਲ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਾ ਸੰਦੇਸ਼ ਦਿੱਤਾ।