ਕਾਸਮੈਟੋਲੋਜੀ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਕਾਸਮੈਟੋਲੋਜੀ ਵਿਭਾਗ ਦਾ ਸ਼ਾਨਦਾਰ ਨਤੀਜਾ
Publish Date: Tue, 25 Aug 2026 07:18 PM (IST)
Updated Date: Tue, 25 Aug 2026 07:18 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਦੇ ਕਾਸਮੈਟੋਲੋਜੀ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣਾਂ ਨੇ ਆਪਣੀ ਮਿਹਨਤ ਤੇ ਲਗਨ ਨਾਲ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਸਮੈਟੋਲੋਜੀ ਵਿਭਾਗ ਵਿੱਚ ਹਰਜੀਤ ਕੌਰ ਨੇ 9.12 ਸੀਜੀਪੀਏ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸੁਖਮਨਪ੍ਰੀਤ ਕੌਰ ਨੇ 9.00 ਸੀਜੀਪੀਏ ਨਾਲ ਦੂਜਾ ਤੇ ਰਮੀਤ ਕੌਰ ਨੇ 8.63 ਸੀਜੀਪੀਏ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਵਿਭਾਗ ਦੇ ਇੰਚਾਰਜ ਮੈਡਮ ਪਲਕਾ ਨੇ ਸਫਲ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਸਮੈਟੋਲੋਜੀ ਵਿਭਾਗ ਵੱਲੋਂ ਵਿਦਿਆਰਥਣਾਂ ਨੂੰ ਸਿਧਾਂਤਕ ਗਿਆਨ ਦੇ ਨਾਲ-ਨਾਲ ਵਿਹਾਰਕ ਤੇ ਹੁਨਰ-ਅਧਾਰਿਤ ਸਿਖਲਾਈ ਪ੍ਰਦਾਨ ਕੀਤੀ ਜਾ ਰਹੀ ਹੈ। ਡਾ. ਪਰਮਜੀਤ ਕੌਰ ਮੁਖੀ ਵਿਗਿਆਨ ਵਿਭਾਗ ਨੇ ਵਿਦਿਆਰਥਣਾਂ ਤੇ ਵਿਭਾਗ ਦੇ ਇੰਚਾਰਜ ਮੈਡਮ ਪਲਕਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥਣਾਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ ਤੇ ਅਧਿਆਪਕਾਂ ਦੇ ਸਮਰਪਿਤ ਮਾਰਗਦਰਸ਼ਨ ਦਾ ਪ੍ਰਤੀਕ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਨੂੰ ਗੁਣਵੱਤਾ-ਪੂਰਨ ਸਿੱਖਿਆ ਦੇ ਨਾਲ-ਨਾਲ ਰੋਜ਼ਗਾਰਮੁਖੀ ਤੇ ਵਿਹਾਰਕ ਸਿਖਲਾਈ ਪ੍ਰਦਾਨ ਕਰਨ ਲਈ ਵਚਨਬੱਧ ਹੈ।