ਬੇਬੇ ਨਾਨਕੀ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦਾ ਸ਼ਾਨਦਾਰ ਨਤੀਜਾ
Publish Date: Sun, 29 Mar 2026 09:26 PM (IST)
Updated Date: Sun, 29 Mar 2026 09:27 PM (IST)

ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਨੇ ਅਕਾਦਮਿਕ ਖੇਤਰ ਵਿਚ ਇਕ ਵਾਰ ਫਿਰ ਆਪਣੀ ਸ਼ਾਨਦਾਰ ਪਹਿਚਾਣ ਬਣਾਉਂਦਿਆਂ ਪੰਜਵੇਂ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਨਤੀਜੇ ਨੇ ਨਾ ਸਿਰਫ ਕਾਲਜ ਦੀ ਸਿੱਖਿਅਕ ਗੁਣਵੱਤਾ ਨੂੰ ਦਰਸਾਇਆ ਹੈ, ਸਗੋਂ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਤੇ ਅਧਿਆਪਕਾਂ ਦੇ ਸਮਰਪਣ ਤੇ ਲਗਨ ਦਾ ਵੀ ਪ੍ਰਤੀਕ ਬਣਿਆ ਹੈ। ਇਸ ਮੌਕੇ ਵਿਭਾਗ ਦੀਆਂ ਹੋਣਹਾਰ ਵਿਦਿਆਰਥਣਾਂ ਪ੍ਰਨੀਤ ਕੌਰ, ਨਵਰੋਜ ਕੌਰ ਤੇ ਨਵਰੀਤ ਕੌਰ ਨੇ 9.20 ਐੱਸਜੀਪੀਏ ਪ੍ਰਾਪਤ ਕਰਕੇ ਉੱਤਮ ਪ੍ਰਦਰਸ਼ਨ ਕੀਤਾ। ਵਿਦਿਆਰਥਣਾਂ ਦੀ ਇਹ ਉਪਲਬਧੀ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਤੇ ਸਿੱਖਣ ਪ੍ਰਤੀ ਸਮਰਪਣ ਦਾ ਨਤੀਜਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਇਸ ਮੌਕੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਸੰਸਥਾ ਦੀ ਅਕਾਦਮਿਕ ਮਜ਼ਬੂਤੀ ਤੇ ਸਿੱਖਿਆ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹਨ। ਵਿਦਿਆਰਥੀਆਂ ਦੀ ਇਹ ਕਾਮਯਾਬੀ ਹੋਰਾਂ ਲਈ ਪ੍ਰੇਰਣਾ ਸਰੂਪ ਹੈ। ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾਂ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਤੇ ਰਚਨਾਤਮਕ ਮਾਹੌਲ ਪ੍ਰਦਾਨ ਕਰਨ ਲਈ ਪ੍ਰਤਿਬੱਧ ਹੈ, ਤਾਂ ਜੋ ਉਹ ਭਵਿੱਖ ਵਿਚ ਆਪਣੇ ਖੇਤਰ ਵਿਚ ਉੱਚ ਸਫਲਤਾਵਾਂ ਹਾਸਲ ਕਰ ਸਕਣ। ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੁਖੀ ਡਾ. ਪਰਮਜੀਤ ਕੌਰ ਨੇ ਵੀ ਇਸ ਪ੍ਰਾਪਤੀ ‘ਤੇ ਖੁਸ਼ੀ ਜਤਾਉਂਦਿਆਂ ਕਿਹਾ ਕਿ ਇਹ ਨਤੀਜੇ ਸਾਡੇ ਵਿਭਾਗ ਦੀ ਲਗਾਤਾਰ ਮਿਹਨਤ ਤੇ ਵਿਦਿਆਰਥੀਆਂ ਦੇ ਜਜ਼ਬੇ ਦਾ ਪ੍ਰਤੀਕ ਹਨ। ਅਸੀਂ ਵਿਦਿਆਰਥੀਆਂ ਨੂੰ ਸਿਰਫ ਸਿਧਾਂਤਕ ਨਹੀਂ, ਸਗੋਂ ਪ੍ਰਯੋਗਾਤਮਕ ਤੇ ਰਚਨਾਤਮਕ ਸਿੱਖਿਆ ਦੇਣ ‘ਤੇ ਵੀ ਖਾਸ ਧਿਆਨ ਦਿੰਦੇ ਹਾਂ, ਜਿਸ ਨਾਲ ਉਹ ਆਪਣੇ ਖੇਤਰ ਵਿਚ ਨਿਪੁੰਨ ਬਣ ਸਕਣ। ਇਸ ਉਪਲਬਧੀ ਦੇ ਪਿੱਛੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਇੰਚਾਰਜ ਮੈਡਮ ਅਮਨਦੀਪ ਕੌਰ ਦੀ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਦੇ ਯੋਗ ਮਾਰਗਦਰਸ਼ਨ, ਸਮਰਪਣ ਤੇ ਨਿਰੰਤਰ ਯਤਨਾਂ ਨੇ ਵਿਦਿਆਰਥਣਾਂ ਨੂੰ ਇਸ ਉੱਚ ਸਫਲਤਾ ਤੱਕ ਪਹੁੰਚਾਇਆ ਹੈ। ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਉਨ੍ਹਾਂ ਦੀ ਮਿਹਨਤ ਤੇ ਵਿਦਿਆਰਥੀਆਂ ਦੀ ਲਗਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਨਤੀਜੇ ਕਾਲਜ ਦੇ ਸਾਰੇ ਵਿਭਾਗਾਂ ਲਈ ਵੀ ਪ੍ਰੇਰਣਾਸ੍ਰੋਤ ਹਨ ਤੇ ਇਹ ਦਰਸਾਉਂਦੇ ਹਨ ਕਿ ਜੇ ਅਧਿਆਪਕ ਤੇ ਵਿਦਿਆਰਥੀ ਮਿਲ ਕੇ ਮਿਹਨਤ ਕਰਨ ਤਾਂ ਕਾਮਯਾਬੀ ਨਿਸ਼ਚਿਤ ਹੈ। ਇਸ ਸ਼ਾਨਦਾਰ ਉਪਲਬਧੀ ਨਾਲ ਕਾਲਜ ਵਿਚ ਖੁਸ਼ੀ ਦਾ ਮਾਹੌਲ ਹੈ ਤੇ ਸਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਵਿਦਿਆਰਥਣਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।