ਬੇਬੇ ਨਾਨਕੀ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦਾ ਸ਼ਾਨਦਾਰ ਨਤੀਜਾ
Publish Date: Mon, 30 Mar 2026 08:35 PM (IST)
Updated Date: Mon, 30 Mar 2026 08:36 PM (IST)

ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦਾ ਪਹਿਲੇ ਤੇ ਤੀਜੇ ਸਮੈਸਟਰ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ। ਵਿਦਿਆਰਥਣਾਂ ਨੇ ਆਪਣੇ ਉੱਤਮ ਅਕਾਦਮਿਕ ਪ੍ਰਦਰਸ਼ਨ ਨਾਲ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਇੰਚਾਰਜ ਮੈਡਮ ਅਮਨਦੀਪ ਕੌਰ ਨੇ ਦੱਸਿਆ ਕਿ ਪਹਿਲੇ ਸਮੈਸਟਰ ਵਿਚ ਕੋਮਲਪ੍ਰੀਤ ਕੌਰ ਨੇ 8.00 ਐੱਸਜੀਪੀਏ, ਜਸਦੀਪ ਕੌਰ ਨੇ 7.83 ਤੇ ਜਸਲੀਨ ਕੌਰ ਨੇ 7.43 ਹਾਸਲ ਕਰਕੇ ਵਿਭਾਗ ਦੇ ਮਾਣ ਵਿਚ ਵਾਧਾ ਕੀਤਾ। ਇਸੇ ਤਰ੍ਹਾਂ ਤੀਜੇ ਸਮੈਸਟਰ ਵਿਚ ਮਨਪ੍ਰੀਤ ਕੌਰ ਨੇ 8.80 ਐੱਸਜੀਪੀਏ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਹਰਮਨਪ੍ਰੀਤ ਕੌਰ ਨੇ 7.90 ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥਣਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਕਾਮਯਾਬੀ ਉਨ੍ਹਾਂ ਦੀ ਲਗਨ ਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੁਖੀ ਡਾ. ਪਰਮਜੀਤ ਕੌਰ ਨੇ ਖੁਸ਼ੀ ਜਤਾਉਂਦਿਆਂ ਕਿਹਾ ਕਿ ਇਹ ਉਪਲਬਧੀਆਂ ਸਾਡੇ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ ਅਤੇ ਵਿਭਾਗ ਦੇ ਅਧਿਆਪਕਾਂ ਦੀ ਨਿਸ਼ਠਾ ਦਾ ਨਤੀਜਾ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਇਸ ਮੌਕੇ ਵਿਦਿਆਰਥਣਾਂ ਤੇ ਸਬੰਧਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਲਗਨ, ਮਿਹਨਤ ਤੇ ਅਧਿਆਪਕਾਂ ਦੇ ਸਮਰਪਣ ਦਾ ਪ੍ਰਤੀਕ ਹਨ। ਕਾਲਜ ਵੱਲੋਂ ਉਮੀਦ ਜਤਾਈ ਗਈ ਕਿ ਵਿਦਿਆਰਥੀ ਭਵਿੱਖ ਵਿਚ ਵੀ ਇਸੇ ਤਰ੍ਹਾਂ ਕਾਮਯਾਬੀ ਦੇ ਨਵੇਂ ਮਾਪਦੰਡ ਸਥਾਪਿਤ ਕਰਦੇ ਰਹਿਣਗੇ ਤੇ ਸੰਸਥਾ ਦਾ ਨਾਮ ਚਮਕਾਉਣਗੇ।