ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਦਾ ਵਿਸਤਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਵਿੱਚ ਕੀਤਾ ਵਿਸਤਾਰ
Publish Date: Tue, 22 Sep 2026 09:41 PM (IST)
Updated Date: Tue, 22 Sep 2026 09:45 PM (IST)
--ਹਲਕਾ ਇੰਚਾਰਜ ਐੱਚਐੱਸ ਵਾਲੀਆ ਨੇ ਕੀਤੀਆਂ ਨਵੀਆਂ ਨਿਯੁਕਤੀਆਂ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਨੇ ਮੰਗਲਵਾਰ ਨੂੰ ਹਲਕਾ ਕਪੂਰਥਲਾ ਵਿੱਚ ਵੱਡੇ ਪੱਧਰ ’ਤੇ ਜਥੇਬੰਦਕ ਢਾਂਚੇ ਵਿੱਚ ਵਿਸਤਾਰ ਕਰਦਿਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਾਈਆਂ ਹਨ। ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਐੱਚਐੱਸ ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਹੋਈ ਮੀਟਿੰਗ ਵਿੱਚ ਦਿੱਤੀ ਗਈ। ਆਗੂਆਂ ਨੇ ਦੱਸਿਆ ਕਿ ਸੀਨੀਅਰ ਪਾਰਟੀ ਆਗੂਆਂ ਅਮਰਜੀਤ ਸਿੰਘ ਥਿੰਦ ਨੂੰ ਸ਼ਹਿਰੀ ਕਪੂਰਥਲਾ ਸੀਨੀਅਰ ਮੀਤ ਪ੍ਰਧਾਨ, ਡਾ.ਹਰਮਨਦੀਪ ਸਿੰਘ ਨੂੰ ਸ਼ਹਿਰੀ ਸੈਕਟਰੀ ਤੇ ਇੰਦਰਪਾਲ ਸਿੰਘ ਭਾਟੀਆ ਨੂੰ ਜਰਨਲ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਐੱਚਐੱਸ ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਆਗੂਆਂ ਨੇ ਪਾਰਟੀ ਪ੍ਰਤੀ ਜੋ ਯੋਗਦਾਨ ਪਾਇਆ ਹੈ, ਉਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਇਨ੍ਹਾਂ ਆਗੂਆਂ ਦੀਆਂ ਵਿਸ਼ੇਸ਼ ਸੇਵਾਵਾਂ ਦੇ ਸਨਮਾਨ ਵਜੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਅਮਰਜੀਤ ਸਿੰਘ ਥਿੰਦ, ਡਾ. ਹਰਮਨਦੀਪ ਸਿੰਘ ਤੇ ਇੰਦਰਪਾਲ ਸਿੰਘ ਭਾਟੀਆ ਨੇ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਸਿੱਧੂ ਸਮੇਤ ਪੂਰੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਸ਼ਹਿਰੀ ਦੇ ਆਗੂਆਂ ਤੇ ਵਰਕਰਾਂ ਵਲੋਂ ਬਹੁਤ ਪਿਆਰ, ਸਤਿਕਾਰ ਤੇ ਸਹਿਯੋਗ ਮਿਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਆਪ ਸਭ ਦੇ ਸਹਿਯੋਗ ਸਦਕਾ ਪਾਰਟੀ ਦੀ ਚੜ੍ਹਦੀ ਕਲਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਵਾਲੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ਵਿਚ ਕੀਤੀਆਂ ਜਾ ਰਹੀਆਂ ਰੈਲੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਸੂਬੇ ਵਿਚ ਅਕਾਲੀ ਦਲ ਦੀ ਚੜ੍ਹਤ ਦਿਨੋਂ-ਦਿਨ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਆਵਾਜ਼ ਬੁਲੰਦ ਕੀਤੀ ਹੈ ਅਤੇ ਸੂਬੇ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਹੈ। ਇਸ ਮੌਕੇ ਸ਼ਹਿਰੀ ਪ੍ਰਧਾਨ ਅਜੇ ਬਬਲਾ, ਦਿਹਾਤੀ ਪ੍ਰਧਾਨ ਹਰਜਿੰਦਰ ਸਿੰਘ ਖਾਨੋਵਾਲ, ਸ਼ਹਿਰੀ ਮੀਤ ਪ੍ਰਧਾਨ ਅਮਰਜੀਤ ਸਿੰਘ ਥਿੰਦ, ਜ਼ਿਲ੍ਹਾ ਪ੍ਰੈਸ ਸਕੱਤਰ ਸੁਖਜਿੰਦਰ ਸਿੰਘ ਸੇਖੋਂ, ਜਥੇਦਾਰ ਸਤਵਿੰਦਰ ਸਿੰਘ ਔਜਲਾ ਤੇ ਹੋਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ਼ਾਮਲ ਹੋਏ।