ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ : ਗੁਰਦੁਆਰਾ ਬੇਬੇ ਨਾਨਕੀ ਜੀ ਸੁਲਤਾਨਪੁਰ ਲੋਧੀ ਵਿਖੇ ਮਨਾਏ ਜਾਣ ਵਾਲੇ ਸਾਲਾਨਾ 4 ਰੋਜਾ ਧਾਰਮਿਕ ਜੋੜ ਮੇਲੇ ਦੀਆਂ ਤਿਆਰੀਆਂ ਜੈਪਾਲ ਸਿੰਘ ਚੇਅਰਮੈਨ ਬੇਬੇ ਨਾਨਕੀ ਚੈਰੀਟੇਬਲ ਟਰੱਸਟ ਯੂਕੇ ਤੇ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਪੂਰੇ ਜੋਰਾਂ 'ਤੇ ਚੱਲ ਰਹੀਆਂ ਹਨ। ਇਸ ਸਬੰਧ ਵਿਚ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ 25 ਮਾਰਚ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੇਬੇ ਨਾਨਕੀ ਇਸਤਰੀ ਚੈਰੀਟੇਬਲ ਟਰੱਸਟ ਯੂਕੇ ਅਤੇ ਸੁਲਤਾਨਪੁਰ ਲੋਧੀ ਦੇ ਸੈਕਟਰੀ ਐਡਵੋਕੇਟ ਗੁਰਮੀਤ ਸਿੰਘ ਵਿਰਦੀ ਤੇ ਮੈਨੇਜਰ ਗੁਰਦਿਆਲ ਸਿੰਘ ਯੂਕੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 25 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਿਹਰ 2:30 ਵਜੇ ਤਕ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿਚ ਅੱਖਾਂ ਦੀਆਂ ਹਰ ਤਰ੍ਹਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਸੰਦੀਪ ਧਵਨ (ਆਈ ਸਪੈਸਲਿਸਟ) ਸਿਵਲ ਹਸਪਤਾਲ ਕਪੂਰਥਲਾ ਅਤੇ ਉਨ੍ਹਾਂ ਦੀ ਟੀਮ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋੜ ਅਨੁਸਾਰ ਦਵਾਈ ਅਤੇ ਆਪ੍ਰਰੇਸ਼ਨ ਵੀ ਕੀਤੇ ਜਾਣਗੇ। ਇਸ ਕੈਂਪ ਲਈ ਬੀਬੀ ਗਿਆਨ ਕੌਰ ਬਲਿੰਗ, ਜੈ ਸਿੰਘ ਸਹੋਤਾ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ।