ਜੀਡੀ ਗੋਇਨਕਾ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਜੀਡੀ ਗੋਇਨਕਾ ਸਕੂਲ ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
Publish Date: Thu, 12 Feb 2026 09:37 PM (IST)
Updated Date: Thu, 12 Feb 2026 09:38 PM (IST)
ਅੰਮ੍ਰਿਤ ਤੇ ਸੁਪ੍ਰੀਤ ਕੌਰ ਨੂੰ ਮਿਸਟਰ ਤੇ ਮਿਸ ਜੀਡੀਜੀਆਈਐੱਸ ਦੇ ਖਿਤਾਬ ਨਾਲ ਨਿਵਾਜਿਆ
ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ
ਫੱਤੂਢੀਂਗਾ : ਜੀਡੀ ਗੋਇਨਕਾ ਇੰਟਰਨੈਸ਼ਨਲ ਸਕੂਲ 'ਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਨਮਾਨ ਦਿੰਦੇ ਹੋਏ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਪਾਰਟੀ ਦਾ ਆਰੰਭ ਵਿਦਿਆਰਥੀਆਂ ਵੱਲੋਂ ਆਪਣੀਆਂ ਭਾਵਨਾਵਾਂ ਨੂੰ ਵਿਅਕਤ ਕਰਦਿਆਂ ਗਰੁੱਪ ਡਾਂਸ ਪੇਸ਼ ਕਰ ਕੇ ਕੀਤਾ ਗਿਆ। ਇਸ ਮੌਕੇ ਬੱਚਿਆਂ ਦੇ ਮਨੋਰੰਜਨ ਲਈ ਬੈਲੂਨ ਗੇਮਜ਼ ਤੇ ਪ੍ਰਸ਼ਨੋਤਰੀ ਰਾਊਂਡ ਵੀ ਕਰਵਾਏ ਗਏ, ਜਿਸ 'ਚ ਬੱਚਿਆਂ ਨੇ ਸਕੂਲ ਨਾਲ ਜੁੜੀਆਂ ਯਾਦਾਂ ਨੂੰ ਸਾਂਝਾ ਕਰਦਿਆਂ ਕਿਹਾ ਕਿ ਸਕੂਲ ਮੈਨੇਜਮੈਂਟ ਤੇ ਸਟਾਫ ਨੇ ਸੰਸਥਾ ਅੰਦਰ ਪੜ੍ਹਾਈ ਤੇ ਖੇਡਾਂ ਸਮੇਤ ਸੱਭਿਆਚਾਰਕ ਗਤੀਵਿਧੀਆ ਦਾ ਚੰਗਾ ਮਾਹੌਲ ਸਿਰਜਣ ਦੇ ਨਾਲ-ਨਾਲ ਉਨ੍ਹਾਂ ਨੂੰ ਚੰਗੇ ਗੁਣਾਂ ਦਾ ਧਾਰਨੀ ਬਣਨ ਦੀ ਸਿੱਖਿਆ ਵੀ ਦਿੱਤੀ ਹੈ ਤੇ ਸੰਸਥਾ 'ਚ ਜਿਥੇ ਪੜ੍ਹਾਈ ਦਾ ਸਵਾਲ ਹੈ, ਉਥੇ ਹੀ ਹੋਰ ਸਾਰੀਆਂ ਅਗਾਂਹਵਧੂ ਗਤੀਵਿਧੀਆਂ 'ਚ ਪੂਰਾ ਸਹਿਯੋਗ ਤੇ ਹਰੇਕ ਲੋੜੀਂਦੀ ਸਹੂਲਤ ਮੁਹੱਈਆ ਕੀਤੀ ਗਈ ਹੈ। ਉਹ ਜੀਡੀ ਗੋਇਨਕਾ ਸਕੂਲ ਦੀਆਂ ਬਹੁਤ ਹੀ ਨਿੱਘੀਆਂ ਤੇ ਮਿੱਠੀਆਂ ਯਾਦਾਂ ਲੈ ਕੇ ਜਾ ਰਹੇ ਹਨ। ਉਨ੍ਹਾਂ ਆਪਣੇ ਸਹਿਯੋਗ ਲਈ ਮੈਨੇਜਮੈਂਟ, ਪ੍ਰਿੰਸੀਪਲ ਤੇ ਅਧਿਆਪਕਾਂ ਪ੍ਰਤੀ ਧੰਨਵਾਦ ਦਾ ਪ੍ਰਗਟਾਵਾ ਕੀਤਾ। ਇਸ ਉਪਰੰਤ ਵਿਦਿਆਰਥੀਆਂ ਵਿਚ ਮਿਸ ਫੇਅਰਵੈੱਲ ਤੇ ਮਿਸਟਰ ਫੇਅਰਵੈੱਲ ਦਾ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਬਾਰ੍ਹਵੀਂ ਜਮਾਤ ਦੇ ਅੰਮ੍ਰਿਤ ਨੂੰ “ਮਿਸਟਰ” ਤੇ ਸਪਰੀਤ ਕੌਰ ਨੂੰ ‘‘ਮਿਸ ਫੇਅਰਵੈੱਲ” ਦੇ ਖਿਤਾਬ ਨਾਲ ਨਿਵਾਜਿਆ ਗਿਆ। ਇਸ ਮੌਕੇ ਗਿਆਰਵੀਂ ਜਮਾਤ ਨੇ ਬਾਰਵੀ ਜਮਾਤ ਦੇ ਵਿਦਿਆਰਥੀਆ ਨੂੰ ਵੱਖ-ਵੱਖ ਤਰ੍ਹਾ ਦੇ ਤੋਹਫੇ ਭੇਟ ਕੀਤੇ ਤੇ ਯਾਦਗਾਰੀ ਤਸਵੀਰਾਂ ਕਰਵਾਈਆਂ। ਚੇਅਰਮੈਨ ਸੁਖਦੇਵ ਸਿੰਘ, ਸਕੱਤਰ ਪਰਮਿੰਦਰ ਕੌਰ ਤੇ ਸ਼੍ਰੀਮਤੀ ਡਾ. ਹਿਨਾ ਕੁਮਾਰ ਨੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਗਈਆਂ ਗਤੀਵਿਧੀਆਂ ਤੇ ਪ੍ਰਬੰਧ ਦੀ ਸ਼ਲਾਘਾ ਕੀਤੀ।