ਸਕੂਲ ’ਚ ਸੀਨੀਅਰ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਸ੍ਰੀ ਗੁਰੂ ਨਾਨਕ ਦੇਵ ਮਾਡਲ ਸਕੂਲ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ
Publish Date: Sun, 01 Mar 2026 07:51 PM (IST)
Updated Date: Sun, 01 Mar 2026 07:52 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਮਾਡਲ ਸਕੂਲ ਸ਼ਤਾਬਗੜ੍ਹ ਵਿਖੇ ਨੌਵੀਂ ਦੇ ਵਿਦਿਆਰਥੀਆਂ ਵੱਲੋਂ ਆਪਣੀ ਸੀਨੀਅਰ ਕਲਾਸ ਦਸਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਗਰੁੱਪ ਡਾਂਸ, ਗਿੱਧਾ ਅਤੇ ਮੋਨੋ ਐਕਟਿੰਗ ਦੀ ਪੇਸ਼ਕਾਰੀ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਨੌਵੀਂ ਦੀਆਂ ਵਿਦਿਆਰਥਣਾਂ ਵੱਲੋਂ ਵੈੱਲਕਮ ਸਪੀਚ ਦੇ ਕੇ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਜਸਬੀਰ ਕੌਰ ਢੋਟ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਵਿਦਾਇਗੀ ਪਾਰਟੀ ਨੂੰ ਲੈ ਕੇ ਭਰਪੂਰ ਉਤਸ਼ਾਹ ਪਾਇਆ ਗਿਆ। ਇਸ ਸਮਾਗਮ ਵਿੱਚ ਸਕੂਲ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਅਮਰੀਕ ਸਿੰਘ ਢੋਟ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਮਾਗਮ ਦੇ ਅਖੀਰ ਵਿੱਚ ਪ੍ਰਿੰਸੀਪਲ ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਮਿਹਨਤ ਕਰ ਕੇ ਉੱਚ ਅਹੁਦਿਆਂ ’ਤੇ ਪਹੁੰਚਣ ਦੀ ਕਾਮਨਾ ਕੀਤੀ ਤੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਉੱਚਾ ਕਰਨ ਦੀ ਸਲਾਹ ਦਿੱਤੀ। ਦਸਵੀਂ ਦੇ ਵਿਦਿਆਰਥੀਆਂ ਵੱਲੋਂ ਸਕੂਲ ਨੂੰ ਸੁੰਦਰ ਸੀਨਰੀ ਭੇਟ ਕੀਤੀ ਗਈ। ਇਸ ਮੌਕੇ ਰਜਨੀ ਰਾਣੀ, ਵੀਨਾ ਸ਼ਰਮਾ, ਰਮਨਦੀਪ ਕੌਰ ਤੇ ਮਨਪ੍ਰੀਤ ਕੌਰ ਆਦਿ ਵੀ ਹਾਜ਼ਰ ਸਨ।