ਫਸਲਾਂ ਦੀ ਰਹਿੰਦ-ਖੂੰਹਦ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਏ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ ਸੰਭਾਲ ਸਬੰਧੀ ਵੱਖ-ਵੱਖ ਪਿੰਡਾਂ ਵਿਚ ਕਿਸਾਨ ਜਾਗਰੂਕਤਾ ਕੈਂਪ ਲਗਾਏ
Publish Date: Sat, 26 Sep 2026 09:29 PM (IST)
Updated Date: Sat, 26 Sep 2026 09:30 PM (IST)
ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਡਾ. ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਗੁਰਵਿੰਦਰ ਸਿੰਘ ਸੰਧੂ ਟ੍ਰੇਨਿੰਗ ਅਫਸਰ ਕਪੂਰਥਲਾ ਦੀ ਯੋਗ ਅਗਵਾਈ ਹੇਠ ਬਲਾਕ ਕਪੂਰਥਲਾ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਸਬੰਧੀ ਬਲਾਕ ਦੇ ਪਿੰਡ ਦੁੱਗਰੀਵਾਲ, ਕੋਕਲਪੁਰ, ਅੰਬਤਵਾਲੀ, ਕਪੂਰਥਲਾ ਸਰਕੀ, ਦਾਦਾ ਮੰਡੀ ਕਪੂਰਥਲਾ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ। ਅੱਜ ਗੁਰਵਿੰਦਰ ਸਿੰਘ ਸੰਧੂ ਟ੍ਰੇਨਿੰਗ ਅਫਸਰ ਕਪੂਰਥਲਾ ਦੀ ਯੋਗ ਅਗਵਾਈ ਹੇਠ ਸਪੈਟ ਪਿੰਡ ਲਖਣ ਕਲਾਂ ਬਲਾਕ ਕਪੂਰਥਲਾ, ਜ਼ਿਲ੍ਹਾ ਕਪੂਰਥਲਾ ਵਿਖੇ ਪਰਾਲੀ ਦੀ ਸਹੀ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਟ੍ਰੇਨਿੰਗ ਅਫਸਰ ਗੁਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਤੇ ਇਸ ਨੂੰ ਜ਼ਮੀਨ ਵਿੱਚ ਮਿਲਾਉਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਸਾੜਨ ਨਾਲ ਅਸੀਂ ਜਿੱਥੇ ਆਪਣੀ ਸਿਹਤ ਖਰਾਬ ਕਰਦੇ ਹਾਂ, ਉੱਥੇ ਮਹਿੰਗੇ ਮੁੱਲ ਦੀਆਂ ਖਾਦਾਂ ਨੂੰ ਵੀ ਅਸੀਂ ਸਾੜ ਦਿੰਦੇ ਹਾਂ, ਜਿਸ ਦੀ ਪੂਰਤੀ ਲਈ ਫਿਰ ਹੋਰ ਜ਼ਿਆਦਾ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ। ਇਸ ਲਈ ਸੁਪਰ ਐੱਸਐੱਮਐੱਸ ਵਾਲੀ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਕੇ ਬਿਨਾਂ ਪਰਾਲੀ ਸਾੜੇ ਝੋਨੇ ਦੇ ਖੇਤ ਵਿੱਚ ਹੀ ਹੈਪੀਸੀਡਰ/ਸੁਪਰਸੀਡਰ ਮਸ਼ੀਨ ਨਾਲ ਕਣਕ ਦੀ ਬਿਜਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਉਲਟਾਵੇਂ ਹੱਲ ਦੀ ਵਰਤੋਂ ਨਾਲ ਵੀ ਜ਼ਮੀਨ ਵਿੱਚ ਮਿਲਾਇਆ ਜਾ ਸਕਦਾ ਹੈ। ਉਨ੍ਹਾਂ ਵੱਲੋਂ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਉਪਰੰਤ ਧਰਤੀ ਦੀ ਗੁਣਵੱਤਾ ਵਿੱਚ ਆਉਂਦੇ ਸੁਧਾਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਰਣਦੀਪ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਖਾਦ ਨੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਤੇਲ ਬੀਜ ਤੇ ਦਾਲਾਂ ਦੀਆਂ ਫਸਲਾਂ ਹੇਠ ਰਕਬਾ ਵਧਾਉਣ ਤੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਕਿਸਾਨ ਭਲਾਈ ਦੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਕੈਂਪ ਵਿੱਚ ਮੌਕੇ ’ਤੇ ਹੀ ਕਿਸਾਨਾਂ ਦੀ ਕਿਸਾਨ ਆਈਡੀ ਲਈ ਰਜਿਸਟ੍ਰੇਸ਼ਨ ਕੀਤੀ ਗਈ। ਕੈਂਪ ਵਿੱਚ ਬਲਵਿੰਦਰ ਸਿੰਘ, ਪ੍ਰਦੀਪ ਸਿੰਘ ਦੇ ਟੀਏ ਕਪੂਰਥਲਾ, ਨੰਬਰਦਾਰ ਲਖਣ ਖੁਰਦ ਜਸਵਿੰਦਰ ਸਿੰਘ, ਸਾਬਕਾ ਸਰਪੰਚ ਮੱਖਣ ਸਿੰਘ, ਸੁਖਜੀਤ ਸਿੰਘ, ਸਤਨਾਮ ਸਿੰਘ, ਮੋਹਨ ਸਿੰਘ, ਗੁਰਪ੍ਰੀਤ ਸਿੰਘ ਤੇ ਹੋਰ ਕਿਸਾਨ ਸ਼ਾਮਲ ਹੋਏ। ਇਸ ਮੌਕੇ ਹਾਜ਼ਰ ਕਿਸਾਨਾਂ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦਾ ਵਿਸ਼ਵਾਸ ਵੀ ਦਿਵਾਇਆ ਗਿਆ।