ਕਿਸਾਨ ਦੀ ਸ਼ੱਕੀ ਹਾਲਤ ’ਚ ਮੌਤ
ਪਿੰਡ ਫੌਜੀ ਕਲੋਨੀ ਦੇ ਕਿਸਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ
Publish Date: Fri, 28 Nov 2025 07:26 PM (IST)
Updated Date: Fri, 28 Nov 2025 07:29 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ, ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਦੇ ਪਿੰਡ ਵਿੱਚ ਸ਼ੱਕੀ ਹਾਲਾਤਾਂ ਵਿੱਚ ਇੱਕ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ 75 ਸਾਲਾ ਕਿਸਾਨ ਭਗਤ ਸਿੰਘ ਵਜੋਂ ਹੋਈ ਹੈ, ਜੋ ਕਿ ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਫੌਜੀ ਕਾਲੋਨੀ ਦਾ ਰਹਿਣ ਵਾਲਾ ਸੀ। ਹਾਲਾਂਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕਿਸਾਨ ਨੇ ਆਪਣੇ ਆਪ ਨੂੰ ਅੱਗ ਲਾ ਕੇ ਖੁਦਕੁਸ਼ੀ ਕੀਤੀ ਹੈ। ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੇ ਪੁੱਤਰ ਕਮਲਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਲੰਬੇ ਸਮੇਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਸੀ ਅਤੇ ਪਹਿਲਾਂ ਵੀ ਖੁਦਕੁਸ਼ੀ ਦੀ ਕੋਸ਼ਿਸ਼ ਕਰ ਚੁੱਕਾ ਸੀ। ਉਸ ਨੇ ਆਪਣੇ ਆਪ ਨੂੰ ਅੱਗ ਲਾ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਂਢ-ਗੁਆਂਢ ਦੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ। ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਏਸੀਪੀ ਧੁਰੇਂਦਰ ਵਰਮਾ, ਜੋ ਮੌਕੇ ’ਤੇ ਪਹੁੰਚੇ ਨੇ ਕਿਹਾ ਕਿ ਪੁਲਿਸ ਸੀਸੀਟੀਵੀ ਕੈਮਰੇ ਸਕੈਨ ਕਰ ਰਹੀ ਹੈ ਅਤੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਇਸ ਮੌਕੇ ਐੱਸਐੱਚਓ ਇੰਸਪੈਕਟਰ ਸੋਨਮਦੀਪ ਕੌਰ ਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।