ਜ਼ਿਲ੍ਹੇ ਵਿੱਚ ਕਿਸਾਨਾਂ ਨੂੰ 986.29 ਕਰੋੜ ਰੁਪਏ ਦੀ ਅਦਾਇਗੀ, 4.25 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ 986.29 ਕਰੋੜ ਰੁਪਏ ਦੀ ਅਦਾਇਗੀ, 4.25 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ
Publish Date: Sun, 18 Oct 2026 07:08 PM (IST)
Updated Date: Sun, 18 Oct 2026 07:09 PM (IST)
--ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਹੁਣ ਤੱਕ ਖਰੀਦੇ ਗਏ ਝੋਨੇ ਦੀ ਕਿਸਾਨਾਂ ਨੂੰ 986.29 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 4,36,835 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 4,25,853 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਯਕੀਨੀ ਬਣਾਉਣ ਵਾਸਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਵੀ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੇਂ ਸਿਰ ਅਦਾਇਗੀਆਂ, ਝੋਨੇ ਦੀ ਪ੍ਰਭਾਵਸ਼ਾਲੀ ਲਿਫਟਿੰਗ ਤੇ ਅਨਾਜ ਮੰਡੀਆਂ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਖਰੀਦ ਕਾਰਜਾਂ ਦੀ ਨਿਯਮਤ ਨਿਗਰਾਨੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬੰਧਤ ਸਾਰੇ ਅਧਿਕਾਰੀਆਂ ਨੂੰ ਲਿਫਟਿੰਗ ਦੀ ਪ੍ਰਕਿਰਿਆ ਹੋਰ ਤੇਜ਼ ਕਰਨ ਤੇ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਦੀ ਸਮੇਂ ਸਿਰ ਚੁਕਾਈ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਖਰੀਦ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਖਰੀਦ ਏਜੰਸੀਆਂ ਨੂੰ ਝੋਨੇ ਦੀ ਵਿਵਸਥਿਤ ਤੇ ਤੇਜ਼ੀ ਨਾਲ ਲਿਫਟਿੰਗ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਨਿਰਧਾਰਤ ਮਾਪਦੰਡਾਂ ਅਨੁਸਾਰ ਖਰੀਦ, ਅਦਾਇਗੀਆਂ ਸਮੇਂ ਸਿਰ ਜਾਰੀ ਕਰਨ ਤੇ ਜ਼ਿਲ੍ਹੇ ਭਰ ਦੀਆਂ ਸਾਰੀਆਂ ਅਨਾਜ ਮੰਡੀਆਂ ਦੇ ਸੁਚਾਰੂ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।