ਅੱਜ ਦੀ ਰੈਲੀ ’ਚ ਕਿਸਾਨ ਵੱਡੀ ਗਿਣਤੀ ’ਚ ਪਹੁੰਚਣ : ਭਿੰਦਾ
ਅੱਜ ਦੀ ਮੋਗਾ ਰੈਲੀ ’ਚ ਕਿਸਾਨ ਵੱਡੀ ਗਿਣਤੀ ’ਚ ਪਹੁੰਚਣ : ਹਰਪਿੰਦਰ ਭਿੰਦਾ
Publish Date: Thu, 09 Apr 2026 09:35 PM (IST)
Updated Date: Thu, 09 Apr 2026 09:38 PM (IST)

ਕੁੰਦਨ ਸਿੰਘ ਸਰਾਂ ਪੰਜਾਬੀ ਜਾਗਰਣ ਭੁਲੱਥ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਕਪੂਰਥਲਾ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਨੌਜਵਾਨ ਆਗੂ ਤੇ ਸੀ. ਮੀਤ ਪ੍ਰਧਾਨ ਮਨਜੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਕਿਹਾ ਕਿ ਅੱਜ ਦੀ 10 ਅਪ੍ਰੈਲ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਵਿਚ ਕਿਸਾਨ ਵੱਡੀ ਗਿਣਤੀ ’ਚ ਸ਼ਿਰਕਤ ਕਰਨ। ਭਿੰਦਾ ਵੱਲੋਂ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਵੱਲੋਂ ਜੋ ਦਿਸ਼ਾ-ਨਿਰਦੇਸ਼ ਦਿੱਤੇ ਸਨ ਉਸੇ ਤਹਿਤ ਪੁਰਾਣੇ ਸਾਥੀ ਜੋ ਪਿਛਲੇ ਲੰਬੇ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਨਾਲ ਜੁੜੇ ਹਨ, ਉਨ੍ਹਾਂ ਨੂੰ ਸਾਰਿਆਂ ਨੂੰ ਫੋਨ ਕਰਕੇ ਅੱਜ ਦੀ ਇਸ ਮੀਟਿੰਗ ਲਈ ਬੁਲਾਇਆ ਗਿਆ ਤੇ ਸਾਰੇ ਗਿਲੇ-ਸ਼ਿਕਵੇ ਦੂਰ ਕਰਕੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਲਈ ਕਿਹਾ ਗਿਆ। ਜ਼ਿਲ੍ਹਾ ਸੀਨ. ਮੀਤ ਪ੍ਰਧਾਨ ਮਨਜੀਤ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਦਿਨੀਂ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦਾ ਜਿਊਣਾ ਮੁਸ਼ਕਿਲ ਕੀਤਾ ਹੈ, ਸਰਕਾਰ ਤੁਰੰਤ ਗਿਰਦਾਵਰੀ ਦੇ ਹੁਕਮ ਦੇਵੇ ਤੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਅਮਰੀਕ ਸਿੰਘ ਰਾਏ ਬੋਪਾਰਾਏ ਤੇ ਐਡਵੋਕੇਟ ਪੰਥਜੀਤ ਸਿੰਘ ਪੱਡਾ ਨੂੰ ਜ਼ਿਲ੍ਹੇ ਦੇ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸਰਪੰਚ ਸੁਖਜਿੰਦਰ ਸਿੰਘ ਧਾਲੀਵਾਲ ਸੀਨ. ਮੀਤ ਪ੍ਰਧਾਨ, ਜਗਜੀਤ ਸਿੰਘ ਬੋਲੀ ਮੀਤ ਪ੍ਰਧਾਨ, ਸੋਮਨਾਥ ਮੁਬਾਰਕਪੁਰ, ਨੰਬਰਦਾਰ ਗੁਰਵਿੰਦਰ ਸਿੰਘ ਸੋਹੀ ਜਨਰਲ ਸਕੱਤਰ, ਸੁਖਜਿੰਦਰ ਸਿੰਘ ਪੰਡੋਰੀ ਮੀਤ ਪ੍ਰਧਾਨ, ਗੁਰਨਾਮ ਸਿੰਘ ਪੰਡੋਰੀ ਮੀਤ ਪ੍ਰਧਾਨ, ਐਡਵੋਕੇਟ ਪੰਥਜੀਤ ਸਿੰਘ ਪੱਡਾ ਮੀਤ ਪ੍ਰਧਾਨ, ਲਖਬੀਰ ਸਿੰਘ ਨੰਬਰਦਾਰ ਮੁਬਾਰਕਪੁਰ, ਗੁਰਸੇਵਕ ਸਿੰਘ ਰੰਧਾਵਾ ਲਿੱਟਾ ਸਰਕਲ ਪ੍ਰਧਾਨ, ਮੁਖਤਿਆਰ ਸਿੰਘ ਸੋਨੀ ਜੋਰਾਵਰ ਬਲਾਕ ਪ੍ਰਧਾਨ, ਅੰਮ੍ਰਿਤਪਾਲ ਸਿੰਘ ਬੱਲ, ਬਲਜੀਤ ਸਿੰਘ, ਸਤਪਾਲ ਸਿੰਘ, ਸੁਲੱਖਣ ਸਿੰਘ ਮੁਬਾਰਕਪੁਰ, ਸਵਰਨ ਸਿੰਘ, ਗੁਰਭੇਜ ਸਿੰਘ, ਸੁਖਬੀਰ ਸਿੰਘ, ਹਰਜੋਤ ਸਿੰਘ, ਮਹਿੰਦਰ ਸਿੰਘ, ਸੁਖਜਿੰਦਰ ਸਿੰਘ, ਗੁਰਵੀਰ ਸਿੰਘ, ਅਮਰੀਕ ਸਿੰਘ, ਸੋਨੂੰ, ਬਲਵੀਰ ਸਿੰਘ ਆਦਿ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।