ਭਗਤ ਧੰਨਾ ਜੱਟ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ’ਚ ਕਿਸਾਨ ਯੂਨੀਅਨ ਆਗੂ ਪਹੁੰਚੇ
ਭਗਤ ਧੰਨਾ ਜੱਟ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਚਾਰ ਗੋਸ਼ਟੀ ਸਮਾਰੋਹ ’ਚ ਕਿਸਾਨ ਯੂਨੀਅਨ ਆਗੂ ਪਹੁੰਚੇ
Publish Date: Fri, 10 Apr 2026 09:53 PM (IST)
Updated Date: Fri, 10 Apr 2026 09:56 PM (IST)

ਕੁੰਦਨ ਸਿੰਘ ਸਰਾਂ, ਪੰਜਾਬੀ ਜਾਗਰਣ ਭੁਲੱਥ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਭਗਤ ਧੰਨਾ ਜੱਟ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਿਸਾਨ ਵਿਚਾਰ ਗੋਸ਼ਟੀ ਸਮਾਗਮ ਮੋਗੇ ਵਿਖੇ ਭੁਲੱਥ ਤੋਂ ਵੱਡੀ ਗਿਣਤੀ ’ਚ ਅਹੁਦੇਦਾਰ ਤੇ ਕਿਸਾਨਾਂ ਵੱਡੀ ਗਿਣਤੀ ’ਚ ਹਾਜ਼ਰ ਹੋਏ। ਇਸ ਮੌਕੇ ਪੰਜਾਬ, ਹਰਿਆਣਾ, ਰਾਜਸਥਾਨ ਤੋਂ ਕਿਸਾਨ ਵੱਡੀ ਗਿਣਤੀ ’ਚ ਹਾਜ਼ਰ ਸਨ। ਐਡਵੋਕੇਟ ਪੰਥਜੀਤ ਸਿੰਘ ਪੱਡਾ ਜ਼ਿਲ੍ਹਾ ਮੀਤ ਪ੍ਰਧਾਨ ਨੇ ਮੰਚ ਤੋਂ ਸੰਬੋਧਨ ਕੀਤਾ। ਪੱਡਾ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸਭ ਤੋਂ ਪੁਰਾਣੀ ਜਥੇਬੰਦੀ ਹੈ। ਪੱਡਾ ਨੇ ਕਿਹਾ ਕਿ ਕਿਸਾਨਾਂ ਦੇ ਮਸੀਹ ਅਜਮੇਰ ਸਿੰਘ ਲੱਖੋਵਾਲ ਨੇ ਆਪਣਾ ਸਾਰਾ ਜੀਵਨ ਕਿਸਾਨੀ ਸੰਘਰਸ਼ ਵਾਸਤੇ ਲਾਅ ਦਿੱਤਾ ਤੇ ਉਨ੍ਹਾਂ ਦੇ ਪੂਰਨਿਆਂ ’ਤੇ ਚਲਦਿਆਂ ਅੱਜ ਸੂਬੇ ਦੀ ਕਮਾਂਡ ਹਰਿੰਦਰ ਸਿੰਘ ਲੱਖੋਵਾਲ ਸੰਭਾਲ ਰਹੇ ਹਨ। ਅੱਜ ਦੇ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਚੌਧਰੀ ਰਾਕੇਸ਼ ਟਿਕੈਤ ਕੌਮੀ ਬੁਲਾਰਾ ਇੰਡੀਆ, ਡਾ. ਪਿਆਰੇ ਲਾਲ ਗਰਗ ਬੁੱਧੀਜੀਵੀ, ਡਾ. ਅਮਰਦੀਪ ਸਿੰਘ ਚੀਮਾ ਬੁੱਧੀਜੀਵੀ, ਅਵਤਾਰ ਸਿੰਘ ਮੋਹਲੇ ਸਰਪ੍ਰਸਤ ਪੰਜਾਬ ਮੰਚ ’ਤੇ ਮੌਜੂਦ ਸਨ। ਸਭ ਤੋਂ ਪਹਿਲਾਂ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਵੱਲੋਂ ਸੂਬੇ ਭਰ ਵਿੱਚ ਰਾਜਸਥਾਨ ਤੇ ਹਰਿਆਣੇ ਤੋਂ ਵੱਡੀ ਗਿਣਤੀ ’ਚ ਕਿਸਾਨਾਂ ਦੇ ਪਹੁੰਚਣ ’ਤੇ ਜਿੱਥੇ ਜੀ ਆਇਆਂ ਆਖਿਆ ਉੱਥੇ ਹੀ ਸਾਰਿਆਂ ਦਾ ਧੰਨਵਾਦ ਕੀਤਾ। ਇਹ ਸਾਰਾ ਪ੍ਰੋਗਰਾਮ ਕਿਸਾਨੀ ਸੰਕਟ ਵਾਸਤੇ ਕੀਤਾ ਗਿਆ। ਲੱਖੋਵਾਲ ਨੇ ਕਿਹਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਤੇ ਹੁਣ ਗੜੇਮਾਰੀ ਅਤੇ ਬਾਰਿਸ਼ ਨਾਲ ਹੋਏ ਭਾਰੀ ਨੁਕਸਾਨ ਦਾ ਸਰਕਾਰ ਤੁਰੰਤ ਮੁਆਵਜ਼ਾ ਜਾਰੀ ਕਰੇ। ਫਸਲਾਂ ਦਾ ਹੜ੍ਹਾਂ ਨਾਲ ਜਾਂ ਗੜੇਮਾਰੀ ਜਾਂ ਬਾਰਿਸ਼ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਸਰਕਾਰ ਕਾਨੂੰਨ ਬਣਾਵੇ। ਹਰੇਕ ਘਰ ਨੂੰ ਪੀਣ ਵਾਲਾ ਸਾਫ ਪਾਣੀ ਅਤੇ ਫਸਲਾਂ ਵਾਸਤੇ ਨਹਿਰੀ ਪਾਣੀ ਦਾ ਪ੍ਰਬੰਧ ਕੀਤਾ ਜਾਵੇ ਕਿਉਂਕਿ ਖਰਾਬ ਪਾਣੀ ਨਾਲ ਹਰੇਕ ਘਰ ਵਿੱਚ ਕੈਂਸਰ ਆ ਰਿਹਾ ਹੈ। ਸ਼ਹਿਰਾਂ ਦੇ ਨਾਲ ਲੱਗਦੀਆਂ ਜਮੀਨਾਂ ਜਦੋਂ ਐਕਵਾਇਰ ਹੁੰਦੀਆਂ ਹਨ ਉਨ੍ਹਾਂ ਨੂੰ ਮਾਰਕੀਟ ਰੇਟ ਦੇ ਹਿਸਾਬ ਨਾਲ ਪੈਸੇ ਦਿੱਤੇ ਜਾਣ, ਕਿਸਾਨਾਂ ਦੇ ਸਾਰੇ ਕਰਜ਼ੇ ਮਾਫ਼ ਕੀਤੇ ਜਾਣ, ਸਾਰੀਆਂ ਫਸਲਾਂ ’ਤੇ ਐੱਮਐੱਸਪੀ ਦਿੱਤੀ ਜਾਵੇ ਤੇ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ। ਮੰਚ ਤੋਂ ਡਾ. ਪਿਆਰੇ ਲਾਲ ਵੱਲੋਂ ਕਿਸਾਨੀ ਮੁੱਦਿਆਂ ਦੀ ਕਾਫੀ ਲੰਮੀ ਗੱਲਬਾਤ ਕੀਤੀ। ਸਭ ਤੋਂ ਬਾਅਦ ਕੌਮੀ ਬੁਲਾਰਾ ਰਾਕੇਸ਼ ਟਿਕੈਤ ਵੱਲੋਂ ਵੀ ਮੰਚ ਤੋਂ ਸੰਬੋਧਨ ਕੀਤਾ ਗਿਆ। ਇਸ ਮੌਕੇ ਭੁਲੱਥ ਤੋਂ ਜਿਲਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ, ਸੀਨੀ. ਮੀਤ ਪ੍ਰਧਾਨ ਮਨਜੀਤ ਸਿੰਘ ਚੀਮਾ, ਸੀਨੀ. ਮੀਤ ਪ੍ਰਧਾਨ ਸੁਖਜਿੰਦਰ ਸਿੰਘ ਪੰਡੋਰੀ, ਅਮਰੀਕ ਸਿੰਘ ਰਾਏ ਜ਼ਿਲ੍ਹਾ ਮੀਤ ਪ੍ਰਧਾਨ, ਐਡਵੋਕੇਟ ਪੰਥਜੀਤ ਸਿੰਘ ਪੱਡਾ ਜ਼ਿਲ੍ਹਾ ਮੀਤ ਪ੍ਰਧਾਨ, ਬਲਵੀਰ ਸਿੰਘ ਜੇਈ, ਹਰਭਜਨ ਸਿੰਘ ਗੁਰਾਇਆ ਦੋਵੇਂ ਜ਼ਿਲ੍ਹਾ ਕੈਸ਼ੀਅਰ, ਸੁਖਵਿੰਦਰ ਸਿੰਘ ਬੋਪਾਰਾਏ ਸਰਕਲ ਪ੍ਰਧਾਨ, ਬਲਜੀਤ ਸਿੰਘ ਤੱਖਰ, ਧਰਮਜੀਤ ਸਿੰਘ, ਜਗਤਾਰ ਸਿੰਘ, ਮਨਜੀਤ ਸਿੰਘ ਬੋਪਾਰਾਏ ਇਕਾਈ ਪ੍ਰਧਾਨ, ਸਤਪਾਲ ਸਿੰਘ ਮੰਡ, ਸਵਰਨ ਸਿੰਘ ਮੁਬਾਰਕਪੁਰ ਇਕਾਈ ਪ੍ਰਧਾਲ, ਸੁਰਜੀਤ ਸਿੰਘ ਪੰਡੋਰੀ, ਰਣਜੀਤ ਸਿੰਘ ਰਾਣਾ ਪੰਡੋਰੀ ਆਦਿ ਹਾਜ਼ਰ ਸਨ।