ਖਾਦ ਸਬਸਿਡੀ ਰਾਹੀਂ ਕਿਸਾਨਾਂ ਨੂੰ ਵਾਜਬ ਕੀਮਤਾਂ ’ਤੇ ਮਿਲੇਗੀ ਖਾਦ : ਨੀਟੂ ਖਾਦ ਸਬਸਿਡੀ ਰਾਹੀਂ ਕਿਸਾਨਾਂ ਨੂੰ ਵਾਜਬ ਕੀਮਤਾਂ ਤੇ ਮਿਲੇਗੀ ਖਾਦ : ਰਾਕੇਸ਼ ਕੁਮਾਰ ਨੀਟੂ
Publish Date: Sun, 15 Nov 2026 08:34 PM (IST)
Updated Date: Sun, 15 Nov 2026 08:36 PM (IST)
ਮੋਦੀ ਸਰਕਾਰ ਦੇਸ਼ ਦੇ ਅੰਨਦਾਤਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ : ਭਾਜਪਾ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਨਵੇਂ ਸਾਲ ਤੋਂ ਪਹਿਲਾਂ ਕਿਸਾਨਾਂ ਲਈ ਖਾਦ ਸਬਸਿਡੀ ਦਾ ਐਲਾਨ ਕਰਨ ਲਈ ਮੋਦੀ ਸਰਕਾਰ ਦਾ ਧੰਨਵਾਦ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਰਾਕੇਸ਼ ਕੁਮਾਰ ਨੀਟੂ ਨੇ ਕਿਹਾ ਕਿ ਕਿਸਾਨਾਂ ਦੀ ਓਨੀ ਪਰਵਾਹ ਕੋਈ ਨਹੀਂ ਕਰਦਾ, ਜਿੰਨੀ ਮੋਦੀ ਸਰਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਕੈਬਨਿਟ ਵੱਲੋਂ 2026-27 ਹਾੜੀ ਦੇ ਸੀਜ਼ਨ ਲਈ ਫਾਸਫੇਟਿਕ ਤੇ ਪੋਟਾਸ਼ਿਕ (ਪੀ ਐਂਡ ਕੇ) ਖਾਦਾਂ ’ਤੇ ਪੌਸ਼ਟਿਕ ਤੱਤ ਅਧਾਰਤ ਸਬਸਿਡੀ (ਐੱਨਬੀਐੱਸ) ਦਰਾਂ ਨੂੰ ਮਨਜ਼ੂਰੀ ਦੇਣ ਦਾ ਫੈਸਲਾ ਕਿਸਾਨਾਂ ਨੂੰ ਵਾਜਬ ਕੀਮਤਾਂ ’ਤੇ ਖਾਦ ਪ੍ਰਦਾਨ ਕਰਨ ਵਿੱਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਹਮੇਸ਼ਾ ਸਰਕਾਰ ਦੀ ਪਹਿਲੀ ਤਰਜੀਹ ਰਹੀ ਹੈ। ਉਨ੍ਹਾਂ ਕਿਹਾ ਕਿ ਚੁਣੌਤੀਪੂਰਨ ਵਿਸ਼ਵਵਿਆਪੀ ਸਥਿਤੀਆਂ ਦੇ ਬਾਵਜੂਦ ਕੇਂਦਰ ਸਰਕਾਰ ਕਿਸਾਨਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 2026-27 ਹਾੜੀ ਦੇ ਸੀਜ਼ਨ ਲਈ ਖਾਦਾਂ ਤੇ ਪੌਸ਼ਟਿਕ ਤੱਤ ਅਧਾਰਤ ਸਬਸਿਡੀ ਦੀ ਪ੍ਰਵਾਨਗੀ ਇਹ ਯਕੀਨੀ ਬਣਾਏਗੀ ਕਿ ਕਿਸਾਨਾਂ ਨੂੰ ਅੰਤਰਰਾਸ਼ਟਰੀ ਕੀਮਤਾਂ ਵਿੱਚ ਬਦਲਾਅ ਤੋਂ ਸੁਰੱਖਿਅਤ ਰੱਖਿਆ ਜਾਵੇ ਤੇ ਉਨ੍ਹਾਂ ਨੂੰ ਵਾਜਬ ਤੇ ਕਿਫਾਇਤੀ ਕੀਮਤਾਂ ’ਤੇ ਖਾਦ ਮਿਲਦੀ ਰਹੇ। 2026-27 ਹਾੜੀ ਦੇ ਸੀਜ਼ਨ ਲਈ ਇਸ ਸਬਸਿਡੀ ਲਈ ਅਨੁਮਾਨਿਤ ਬਜਟ ਲੋੜ ਲਗਭਗ ₹62,370.02 ਕਰੋੜ ਹੋਵੇਗੀ। ਇਹ ਪਿਛਲੇ ਸਾਲ ਨਾਲੋਂ ਵੱਧ ਹੈ। ਇਹ ਹਾੜੀ ਦੇ ਸੀਜ਼ਨ ਲਈ ਬਜਟ ਦੀ ਲੋੜ ਤੋਂ ਲਗਪਗ 24,417.73 ਕਰੋੜ ਰੁਪਏ ਵੱਧ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਇੱਕ ਵਾਰ ਫਿਰ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵੱਡਾ ਐਲਾਨ ਕੀਤਾ ਹੈ। 62,370 ਕਰੋੜ ਰੁਪਏ ਦੀ ਖਾਦ ਸਬਸਿਡੀ ਦਾ ਐਲਾਨ ਇੱਕ ਵੱਡਾ ਕਦਮ ਹੈ। ਇਸ ਨਾਲ ਕਿਸਾਨਾਂ ਨੂੰ ਸਭ ਤੋਂ ਮਹਿੰਗੀ ਡੀਏਪੀ ਖਾਦ ਵੀ 1,350 ਰੁਪਏ ਪ੍ਰਤੀ ਥੈਲਾ ਮਿਲ ਸਕੇਗੀ, ਜਿਸ ਨਾਲ ਉਹ ਬਿਨਾਂ ਕਿਸੇ ਪਰੇਸ਼ਾਨੀ ਦੇ ਆਪਣੀਆਂ ਫਸਲਾਂ ਦੀ ਕਾਸ਼ਤ ਕਰ ਸਕਣਗੇ। ਕਿਸਾਨ ਇਸ ਫੈਸਲੇ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਦਿਲ ਵਿਚ ਕਿਸਾਨਾਂ ਦੇ ਲਈ ਇੱਕ ਖਾਸ ਸਥਾਨ ਹੈ ਤੇ ਉਹ ਉਨ੍ਹਾਂ ਦੇ ਹੱਕ ਵਿੱਚ ਫੈਸਲੇ ਲੈਣ ਵਿੱਚ ਕਦੇ ਵੀ ਦੇਰੀ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਦੇਸ਼ ਦੇ ਅੰਨਦਾਤਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।