ਮਾਨ ਸਰਕਾਰ ਤੋਂ ਡਰਨ ਵਾਲੇ ਨਹੀ ਕਿਸਾਨ : ਚੰਦੀ ਭਗਵੰਤ ਮਾਨ ਸਰਕਾਰ ਤੋਂ ਡਰਨ ਵਾਲੇ ਨਹੀ ਕਿਸਾਨ : ਰਜਿੰਦਰ ਸਿੰਘ ਚੰਦੀ
Publish Date: Mon, 07 Sep 2026 06:48 PM (IST)
Updated Date: Mon, 07 Sep 2026 06:49 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਦਾ ਮੁੱਖ ਮੰਤਰੀ ਚੁਟਕਲੇ ਸੁਣਾਕੇ ਸੂਬੇ ਦੇ ਲੋਕਾਂ ਨੂੰ ਮੂਰਖ ਬਣਾ ਰਿਹਾ ਹੈ। ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੇਣ ਦੀ ਬਜਾਏ ਜਿਹੜੇ ਕਿਸਾਨ ਸਰਕਾਰ ਦੇ ਖਿਲਾਫ ਬੋਲ ਰਹੇ ਹਨ, ਬਿਜਲੀ ਬੋਰਡ ਦੇ ਅਧਿਕਾਰੀ ਉਨ੍ਹਾਂ ਕਿਸਾਨਾਂ ਦੀ ਚੈਕਿੰਗ ਕਰਨ ਲਈ ਪੱਬਾਂ ਭਾਰ ਹੋਏ ਫਿਰਦੇ ਹਨ, ਪਰ ਸ਼੍ਰੋਮਣੀ ਅਕਾਲੀ ਦਲ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀ ਕਰੇਗਾ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਦੇ ਦਿਹਾਤੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਵੱਲੋਂ ਫਗਵਾੜਾ ਹਲਕੇ ਦੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਦੇ ਕਿਸਾਨਾਂ ਨਾਲ ਐਕਸਈਐੱਨ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਰਜਿੰਦਰ ਸਿੰਘ ਚੰਦੀ ਨੇ ਆਖਿਆ ਕਿ ਭਗਵੰਤ ਮਾਨ ਜੀ ਸੁਣ ਲਓ, ਪੰਜਾਬ ਦੇ ਕਿਸਾਨ ਡਰਨ ਵਾਲੇ ਨਹੀ ਹਨ। ਤੁਸੀਂ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਤਾਂ ਡਰਾ ਸਕਦੇ ਹੋ, ਪਰ ਸਧਾਰਨ ਕਿਸਾਨ ਡਰਨ ਵਾਲਾ ਨਹੀ ਹੈ, ਜਿਹੜਾ ਖੁਦ ਖੇਤੀ ਕਰਕੇ ਦੇਸ਼ ਦੇ ਲੋਕਾਂ ਦਾ ਢਿੱਡ ਭਰਦਾ ਹੈ। ਰਜਿੰਦਰ ਸਿੰਘ ਚੰਦੀ ਨੇ ਪਿੰਡਾਂ ਦੇ ਕਿਸਾਨਾਂ ਨੂੰ ਨਾਲ ਲੈ ਕੇ ਲਗਭਗ ਇੱਕ ਘੰਟਾ ਐਕਸਈਐੱਨ ਪਾਵਰਕਾਮ ਨਾਲ ਗੱਲਬਾਤ ਕੀਤੀ ਤੇ ਦੱਸਿਆ ਕਿ ਹੁਣ ਦੋ-ਤਿੰਨ ਘੰਟੇ ਜਿਹੜੀ ਬਿਜਲੀ ਆ ਰਹੀ ਹੈ ਉਸ ’ਤੇ ਵੀ ਕੱਟ ਲਗਾਇਆ ਜਾ ਰਿਹਾ ਹੈ, ਜਿਸ ਕਰਕੇ ਕਿਸਾਨਾਂ ਵੱਲੋਂ ਮਿਹਨਤ ਨਾਲ ਬੀਜੀ ਫਸਲ ਖਰਾਬ ਹੋ ਰਹੀ ਹੈ। ਇਸ ਸਬੰਧੀ ਐਕਸਈਐੱਨ ਨੇ ਪਿੰਡਾਂ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕੁਝ ਖਰਾਬੀ ਆਉਣ ਕਾਰਨ ਬਿਜਲੀ ਦੇ ਕੱਟ ਲੱਗੇ ਹੋਣਗੇ ਪਰ ਹੁਣ ਨਿਰਵਿਘਨ ਬਿਜਲੀ ਕਿਸਾਨਾਂ ਨੂੰ ਮਿਲੇਗੀ। ਇਸ ਮੌਕੇ ਜਸਵੀਰ ਸਿੰਘ, ਅਵਤਾਰ ਸਿੰਘ ਮੰਗੀ ਜਗਪਾਲ, ਹਰਜੀਤ ਸਿੰਘ, ਚੰਨਣ ਸਿੰਘ, ਸੁਰਿੰਦਰ ਸਿੰਘ, ਕੇਵਲ ਸਿੰਘ, ਜਸਵਿੰਦਰ ਸਿੰਘ, ਨਾਰੰਗ ਸਿੰਘ, ਪਿਆਰਾ ਸਿੰਘ, ਮਨਜੀਤ ਸਿੰਘ, ਮਹਿੰਦਰ ਸਿੰਘ, ਗੁਰਮੇਲ ਸਿੰਘ, ਸਰਵਣ ਸਿੰਘ, ਹਰਵਿੰਦਰ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ।