ਫਗਵਾੜਾ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਇਤਿਹਾਸ ਸਿਰਜਿਆ
ਫਗਵਾੜਾ ਦੀਆਂ ਵਿਿਦਆਰਥਣਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਇਤਿਹਾਸ ਸਿਰਜਿਆ।
Publish Date: Mon, 31 Aug 2026 07:01 PM (IST)
Updated Date: Mon, 31 Aug 2026 07:04 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਪੀਐੱਮ ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਫਗਵਾੜਾ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਇਤਿਹਾਸ ਸਿਰਜਿਆ ਹੈ। ਪ੍ਰਿੰਸੀਪਲ ਮੀਨੂ ਗੁਪਤਾ ਨੇ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਆਖਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹਾ ਪੱਧਰ ’ਤੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗੇ ਹਾਸਲ ਕੀਤੇ। ਉਨ੍ਹਾਂ ਦੱਸਿਆ ਕਿ ਅੰਡਰ-14 ਲੜਕੀਆਂ ਦੀ ਕਬੱਡੀ ਟੀਮ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਸੋਨ ਤਮਗਾ ਹਾਸਲ ਕੀਤਾ। ਇਸੇ ਲੜ੍ਹੀ ਨੂੰ ਅੱਗੇ ਤੋਰਦਿਆਂ ਅੰਡਰ-19 ਕਬੱਡੀ ਲੜਕੀਆਂ ਦੀ ਟੀਮ ਵੀ ਲਗਾਤਾਰ ਚੌਥੀ ਵਾਰ ਸੋਨੇ ਦਾ ਮੈਡਲ ਜਿੱਤਣ ਵਿਚ ਕਾਮਯਾਬ ਰਹੀ। ਟੀਮ ਦੀਆਂ ਸੱਤ ਖਿਡਾਰਣਾਂ ਸਟੇਟ ਪੱਧਰ ਲਈ ਚੁਣੀਆਂ ਗਈਆਂ। ਬੈਡਮਿੰਟਨ ਵਿੱਚ ਟੀਮ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸਿਲਵਰ ਮੈਡਲ ਹਾਸਲ ਕੀਤਾ ਤੇ ਦੋ ਖਿਡਾਰਣਾਂ ਸਟੇਟ ਪੱਧਰ ਲਈ ਚੁਣੀਆਂ ਗਈਆਂ। ਖੋ ਖੋ ਵਿੱਚ ਅੰਡਰ-19 ਜ਼ਿਲ੍ਹਾ ਪੱਧਰੀ ਮੁਕਾਬਲਿਆ ਵਿਚ ਕਾਂਸੀ ਦਾ ਮੈਡਲ ਜਿੱਤਿਆ ਤੇ ਦੋ ਖਿਡਾਰਣਾਂ ਦੀ ਚੋਣ ਸਟੇਟ ਪੱਧਰੀ ਮੁਕਾਬਲੇ ਲਈ ਹੋਈ ਹੈ। ਸਵੇਰ ਦੀ ਸਭਾ ਵਿੱਚ ਸਕੂਲ ਪ੍ਰਿੰਸੀਪਲ ਮੀਨੂ ਗੁਪਤਾ ਨੇ ਵਿਦਿਰਥਣਾਂ ਨੂੰ ਸਨਮਾਨਤ ਕੀਤਾ ਤੇ ਗਾਈਡ ਲੈਕਚਰਾਰ ਮਨੋਹਰ ਸਿੰਘ, ਰਾਜੇਸ਼ ਭਨੋਟ, ਸੀਮਾ ਰਜੌਰੀਆ, ਮਨਜਿੰਦਰ ਕੌਰ ਨੂੰ ਵਧਾਈ ਦਿੱਤੀ।