ਐੱਲਪੀਜੀ ਸਿਲੰਡਰ ਨਾ ਮਿਲਣ ਕਾਰਨ ਹੋਇਆ ਝਗੜਾ
ਐਲਪੀਜੀ ਸਿਲੰਡਰ ਨਾ ਮਿਲਣ ਕਾਰਨ ਹੋਇਆ ਲੜਾਈ ਝਗੜਾ
Publish Date: Sat, 16 May 2026 09:31 PM (IST)
Updated Date: Sat, 16 May 2026 09:33 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਫਗਵਾੜਾ ਨਜ਼ਦੀਕ ਸਥਿਤ ਗੋਗਨਾ ਗੈਸ ਏਜੰਸੀ ਤੇ ਗੈਸ ਸਿਲੰਡਰ ਨਾ ਮਿਲਣ ਕਾਰਨ ਗਾਹਕਾਂ ਤੇ ਮਾਲਕਾਂ ਵਿਚ ਲੜਾਈ-ਝਗੜਾ ਹੋਣ ਦੀ ਸੂਚਨਾ ਪ੍ਰਾਪਤ ਹੋਈ। ਗੰਭੀਰ ਹਾਲਤ ਵਿਚ ਗੈਸ ਏਜੰਸੀ ਦੇ ਪ੍ਰਬੰਧਕਾਂ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਾਇਆ ਗਿਆ। ਇਸੇ ਦੌਰਾਨ ਜਾਣਕਾਰੀ ਦਿੰਦਿਆਂ ਗੋਗਨਾ ਗੈਸ ਏਜੰਸੀ ਦੇ ਮਾਲਕ ਕਰਨੈਲ ਸਿੰਘ ਨੇ ਦੱਸਿਆ ਕਿ ਪੂਰੇ ਦੇਸ਼ ’ਚ ਐੱਲਪੀਜੀ ਗੈਸ ਦੀ ਕਮੀ ਚੱਲ ਰਹੀ ਹੈ। ਇਸੇ ਦੌਰਾਨ ਕੁਝ ਗਾਹਕ ਉਨ੍ਹਾਂ ਦੇ ਕੋਲ ਆਏ ਤੇ ਉਸ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ, ਜਿਸ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ। ਘਟਨਾ ਸੰਬੰਧੀ ਜਦੋਂ ਦੂਜੀ ਧਿਰ ਦੇ ਪਾਲ ਸਿੰਘ ਮੇਹਟੀਆਣਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਗੈਸ ਸਿਲੰਡਰ ਬੁੱਕ ਕਰਾਏ ਹੋਏ ਕਈ ਮਹੀਨੇ ਹੋ ਚੁੱਕੇ ਹਨ। ਇਸ ਦੇ ਬਾਵਜੂਦ ਵੀ ਗੈਸ ਦੀ ਡਿਲੀਵਰੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਸਿਰਫ ਮਾਲਕਾਂ ਨੂੰ ਪੁੱਛਣ ਦੀ ਕੋਸ਼ਿਸ਼ ਕੀਤੀ ਹੈ ਜਦਕਿ ਕੋਈ ਵੀ ਲੜਾਈ-ਝਗੜਾ ਨਹੀਂ ਕੀਤਾ। ਮਾਲਕਾਂ ਵੱਲੋਂ ਲਗਾਏ ਦੋਸ਼ ਬੇਬੁਨਿਆਦ ਹਨ। ਖਬਰ ਲਿਖੇ ਜਾਣ ਤੱਕ ਦੋਵੇਂ ਧਿਰਾਂ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਸਨ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।