ਬ੍ਰਿਟਿਸ਼ ਵਿਕਟੋਰੀਆ ਸਕੂਲ ’ਚ ਫਾਇਰ ਸੇਫਟੀ ਬਾਰੇ ਕੀਤਾ ਜਾਗਰੂਕ
ਬ੍ਰਿਟਿਸ਼ ਵਿਕਟੋਰੀਆ ਸਕੂਲ ਵਿੱਚ ਫਾਇਰ ਸੇਫਟੀ ਡੈਮੋਨਸਟ੍ਰੇਸ਼ਨ ਕਰਵਾਈ
Publish Date: Fri, 17 Apr 2026 07:20 PM (IST)
Updated Date: Fri, 17 Apr 2026 07:24 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਵਿਦਿਆਰਥੀਆਂ ਵਿੱਚ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਬ੍ਰਿਟਿਸ਼ ਵਿਕਟੋਰੀਆ ਸਕੂਲ ਵਿੱਚ ਪੰਜਾਬ ਫਾਇਰ ਸਰਵਿਸ ਵੱਲੋਂ ਸਫਲਤਾਪੂਰਨ ਫਾਇਰ ਸੇਫਟੀ ਡੈਮੋਨਸਟ੍ਰੇਸ਼ਨ ਕਰਵਾਇਆ ਗਿਆ। ਇਸ ਵਿੱਚ ਕਲਾਸ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਅਤੇ ਸਕੂਲ ਦੇ ਡਰਾਈਵਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਪੰਜਾਬ ਫਾਇਰ ਸਰਵਿਸ ਦੀ ਟੀਮ, ਜਿਸ ਵਿੱਚ ਚਰਨਜੀਤ ਸਿੰਘ (ਐੱਸਐੱਫਓ), ਫਾਇਰਮੈਨ ਅਭਿਸ਼ੇਕ, ਡਾ. ਗੁਰਦੀਪ ਸਿੰਘ ਅਤੇ ਫਾਇਰਮੈਨ ਵਿਸ਼ਾਲ ਸ਼ਾਮਲ ਸਨ। ਅੱਗ ਲੱਗਣ ਦੀ ਸਥਿਤੀ ਵਿੱਚ ਬਚਾਅ ਦੇ ਤਰੀਕੇ, ਅੱਗ ਬੁਝਾਉਣ ਵਾਲੇ ਯੰਤਰਾਂ ਦੀ ਸਹੀ ਵਰਤੋਂ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਸਾਵਧਾਨ ਰਹਿਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਲਾਈਵ ਡੈਮੋਨਸਟ੍ਰੇਸ਼ਨ ਵੀ ਦਿੱਤਾ ਗਿਆ, ਜਿਸ ਨਾਲ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਜਾਣਕਾਰੀ ਪ੍ਰਾਪਤ ਹੋਈ। ਇਸ ਮੌਕੇ ਸਕੂਲ ਦੇ ਚੇਅਰਮੈਨ ਸ਼ਿੰਦਰਪਾਲ ਸਿੰਘ, ਪ੍ਰਿੰਸੀਪਲ ਸੁਨੀਤਾ ਸੱਭਰਵਾਲ ਅਤੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਇਸ ਪਹਿਲ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਸੁਰੱਖਿਆ ਪ੍ਰਤੀ ਜਾਗਰੂਕ ਬਣਾਉਂਦੇ ਹਨ ਅਤੇ ਐਮਰਜੈਂਸੀ ਸਮੇਂ ਸਹੀ ਫ਼ੈਸਲੇ ਲੈਣ ਲਈ ਤਿਆਰ ਕਰਦੇ ਹਨ। ਸਕੂਲ ਪ੍ਰਬੰਧਕਾਂ ਵੱਲੋਂ ਪੰਜਾਬ ਫਾਇਰ ਸਰਵਿਸ ਦੀ ਟੀਮ ਦਾ ਧੰਨਵਾਦ ਕੀਤਾ ਗਿਆ।