ਅਮਰ ਪਾਸੀ, ਫਗਵਾੜਾ

ਐੱਸਐੱਸਪੀ ਕਪੂਰਥਲਾ ਮੈਡਮ ਕੰਵਰਦੀਪ ਕੌਰ ਦੇ ਹੁਕਮਾਂ ਅਤੇ ਐੱਸਪੀ ਸਰਬਜੀਤ ਸਿੰਘ ਬਾਹੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਸਤਨਾਮਪੁਰਾ ਦੇ ਮੁੱਖ ਇੰਚਾਰਜ ਇੰਸਪੈਕਟਰ ਰੇਸ਼ਮ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਫਲੈਗ ਮਾਰਚ ਕੱਿਢਆ ਗਿਆ।

ਇਹ ਫਲੈਗ ਮਾਰਚ ਸਤਨਾਮਪੁਰਾ ਤੋਂ ਸ਼ੁਰੂ ਹੋ ਕੇ ਭਗਤਪੁਰਾ ਕੋਟਰਾਣੀ ਸ਼ਹੀਦ ਊਧਮ ਸਿੰਘ ਨਗਰ ਤੋਂ ਹੁੰਦਾ ਹੋਇਆ ਵਾਪਸ ਸਤਨਾਮਪੁਰਾ ਵਿਖੇ ਖਤਮ ਕੀਤਾ ਗਿਆ। ਇਸ ਮੌਕੇ ਪ੍ਰਰੈਸ ਨਾਲ ਗੱਲਬਾਤ ਕਰਦਿਆਂ ਥਾਣਾ ਸਤਨਾਮਪੁਰਾ ਮੁੱਖੀ ਇੰਸਪੈਕਟਰ ਰੇਸ਼ਮ ਸਿੰਘ ਨੇ ਆਖਿਆ ਕਿ ਚੈਕਿੰਗ ਦੌਰਾਨ ਕੋਈ ਵੀ ਇਤਰਾਜ਼ਯੋਗ ਵਸਤੂ ਨਹੀਂ ਮਿਲੀ ਫਿਰ ਵੀ ਨਿਗਰਾਨੀ ਜਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਵੱਲੋਂ ਲਾਅ ਐਂਡ ਆਰਡਰ ਭੰਗ ਕਰਨ ਦੀ ਸੂਰਤ ਵਿੱਚ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਤਨਾਮਪੁਰਾ ਪੁਲਿਸ ਇਲਾਕਾ ਨਿਵਾਸੀਆਂ ਦੀ ਜਾਨ-ਮਾਲ ਦੀ ਹਿਫਾਜ਼ਤ ਲਈ ਵਚਨਬੱਧ ਹੈ। ਇਸ ਮੌਕੇ ਏਐੱਸਆਈ ਭਗਵੰਤ ਸਿੰਘ, ਲਖਵਿੰਦਰ ਸਿੰਘ ਪ੍ਰਵਿੰਦਰ ਸਿੰਘ, ਤਰਸੇਮ ਸਿੰਘ,ਸਬ ਇੰਸਪੈਕਟਰ ਸੁਖਵਿੰਦਰ ਸਿੰਘ , ਲੇਡੀ ਕਾਂਸਟੇਬਲ ਸਿਮਰਨਜੀਤ ਕੌਰ ਅਤੇ ਪਰਮਿੰਦਰ ਕੌਰ, ਮੁਨਸ਼ੀ ਲਵਪ੍ਰਰੀਤ ਸਿੰਘ ਆਦਿ ਹਾਜ਼ਰ ਸਨ।