ਸਰਕਾਰੀ ਸਕੂਲ ’ਚ ਐੱਫਐੱਨਐੱਲ ਬਾਲ ਮੇਲਾ ਕਰਵਾਇਆ ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਐਫ.ਐਨ.ਐਲ ਬਾਲ ਮੇਲੇ ਦਾ ਆਯੋਜਨ
Publish Date: Fri, 13 Nov 2026 06:28 PM (IST)
Updated Date: Fri, 13 Nov 2026 06:30 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਕਪੂਰਥਲਾ ਮਮਤਾ ਬਜਾਜ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਫਗਵਾੜਾ-2 ਸੰਜੀਵ ਕੁਮਾਰ ਹਾਂਡਾ ਤੇ ਸੈਂਟਰ ਹੈੱਡ ਟੀਚਰ ਕੁਲਵੀਰ ਕੌਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਬਲਾਕ ਫਗਵਾੜਾ-2 ਵਿਖੇ ਬਾਲ ਦਿਵਸ ਦੇ ਮੌਕੇ ਬਾਲ ਮੇਲੇ ਕਰਵਾਇਆ ਗਿਆ, ਜਿਸ ਵਿੱਚ ਸਮੂਹ ਬੱਚਿਆਂ ਦੇ ਮਾਪਿਆਂ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਤੇ ਪਿੰਡ ਦੇ ਮੋਹਤਬਰਾਂ ਵਿਅਕਤੀਆਂ ਨੇ ਹਿੱਸਾ ਲਿਆ। ਇਸ ਮੌਕੇ ਸਕੂਲ ਪੜ੍ਹਦੇ ਪ੍ਰੀ-ਪ੍ਰਾਇਮਰੀ ਤੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਵੱਖ-ਵੱਖ ਗਤੀਵਿਧੀਆਂ ਨਾਲ ਸਬੰਧਤ ਸਟਾਲ ਲਗਾਏ ਗਏ। ਇਸ ਮੌਕੇ ਸੈਂਟਰ ਹੈੱਡ ਟੀਚਰ ਕੁਲਵੀਰ ਕੌਰ ਨੇ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਵੱਖ ਵੱਖ ਗਤੀਵਿਧੀਆਂ ਕਰਵਾਈਆਂ। ਇਸ ਮੌਕੇ ਨਵੇਂ ਵਿਦਿਅਕ ਸੈਸ਼ਨ 2026-2027 ਲਈ ਬੱਚਿਆਂ ਦੀ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਹਾਜ਼ਰ ਬੱਚਿਆਂ ਦੇ ਮਾਪਿਆਂ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਬੱਚਿਆਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਗਣੇਸ਼ ਭਗਤ ਨੇ ਬੱਚਿਆਂ ਨੂੰ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਉਹ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ। ਬੱਚੇ ਵੀ ਉਨ੍ਹਾਂ ਨੂੰ ਚਾਚਾ ਨਹਿਰੂ ਕਹਿ ਬਲਾਉਂਦੇ ਸਨ। ਇਸ ਮੌਕੇ ਸਕੂਲ ਦੇ ਅਧਿਆਪਕ ਸੁਰਿੰਦਰ ਕੁਮਾਰ, ਕਮਲਦੀਪ ਕੌਰ ਸੈਣੀ, ਨੇਹਾ ਸੇਠੀ, ਸ਼ਵੇਤਾ ਧੁੱਪੜ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਬਲਜੀਤ ਕੌਰ, ਉਪ ਚੇਅਰਪਰਸਨ ਸੁਰਜੀਤ ਕੌਰ, ਪੂਜਾ, ਸੰਤੋਖ ਕੁਮਾਰ, ਮਨਜੀਤ ਕੌਰ ਬੰਗੜ, ਰਾਜ ਕੁਮਾਰੀ, ਮਨੀਸ਼ ਕੁਮਾਰ, ਉਪਿੰਦਰ ਨੋਕਦਾਰ,ਪਰਮਜੀਤ ਕੌਰ ਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।