- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 18 ਅਗਸਤ ਨੂੰ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ਵਿਖੇ ਰੋਸ਼ ਰੈਲੀ ਕਰਨ ਦਾ ਐਲਾਨ

ਗੁਰਵਿੰਦਰ ਕੌਰ ਪੰਜਾਬੀ ਜਾਗਰਣ
ਕਪੂਰਥਲਾ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਨਾਲ਼ ਸਬੰਧਤ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਕੰਮ ਕਰਦੇ ਵਰਕਰਾਂ ਦੀ ਇੱਕੋ-ਇੱਕ ਸੰਘਰਸ਼ਸ਼ੀਲ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ ਦੀ ਪ੍ਰਧਾਨਗੀ ਹੇਠ ਆਨਲਾਈਨ ਮੀਟਿੰਗ ਹੋਈ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਹਾਜ਼ਰ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ, ਜਨਰਲ ਸਕੱਤਰ ਜਸਵੀਰ ਸਿੰਘ ਸੀਰਾ, ਵਿਤ ਸਕੱਤਰ ਅਮਨਦੀਪ ਸਿੰਘ ਛੱਤ ਬੀੜ, ਰਣਜੀਤ ਸਿੰਘ ਗੁਰਦਾਸਪੁਰ ਤੇ ਸੁਖਦੇਵ ਸਿੰਘ ਜਲੰਧਰ ਨੇ ਸਾਂਝੇ ਬਿਆਨ ਵਿੱਚ ਦੱਸਿਆ ਕਿ ਵਣ ਤੇ ਜੰਗਲੀ ਜੀਵ ਵਿਭਾਗ ਵਿੱਚ ਕੰਮ ਕਰਦੇ ਡੈਲੀਵੇਜ ਵਰਕਰਾਂ ਨੂੰ ਪਿਛਲੇ 4-5 ਮਹੀਨਿਆ ਦੀਆਂ ਰਹਿਦੀਆਂ ਤਨਖਾਹਾਂ ਜਾਰੀ ਕਰਵਾਉਣ ਲਈ, 31 ਮਾਰਚ 2026 ਤੱਕ ਸੀਨੀਆਰਤਾ ਸੂਚੀ ਜਾਰੀ ਕਰਵਾਉਣ ਲਈ ,1996 ਤੋਂ 2006 ਤੱਕ 10 ਸਾਲ ਪੂਰੇ ਕਰਦੇ 14 ਵਰਕਰਾਂ ਨੂੰ ਪੱਕੇ ਕਰਵਾਉਣ ਲਈ, ਹੋਰ ਰਹਿੰਦੇ ਸੀਨੀਅਰ ਵਰਕਰਾਂ ਨੂੰ ਪੱਕਿਆਂ ਕਰਵਾਉਣ ਲਈ, 30 ਜੁਲਾਈ 2025 ਤੇ 13 ਜੁਲਾਈ 2026 ਨੂੰ ਪੰਜਾਬ ਸਰਕਾਰ ਵੱਲੋਂ ਪਲੇਸਮੈਟ ਦੇਣ ਵਾਲੇ ਵਰਕਰਾਂ ਨੂੰ ਪੂਰੇ ਤਨਖਾਹ ਸਕੇਲ ਦਵਾਉਣ ਲਈ ਤੇ ਹੋਰ ਮੰਗ ਪੱਤਰ ਵਿੱਚ ਦਰਜ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੂਬਾ ਕਮੇਟੀ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ਵਿਖੇ ਮਿਤੀ 18 ਅਗਸਤ 2026 ਨੂੰ ਸੂਬਾ ਪੱਧਰੀ ਰੋਸ ਰੈਲੀ ਕਰਨ ਉਪਰੰਤ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।