2027 ’ਚ ਅਕਾਲੀ ਦਲ-ਭਾਜਪਾ ਸਰਕਾਰ ਬਣਨਾ ਤੈਅ : ਰੰਧਾਵਾ 2027 ’ਚ ਅਕਾਲੀ ਦਲ-ਭਾਜਪਾ ਗਠਜੋੜ ਦੀ ਸਰਕਾਰ ਬਣਨਾ ਤੈਅ : ਰੰਧਾਵਾ
Publish Date: Sat, 28 Nov 2026 08:21 PM (IST)
Updated Date: Sat, 28 Nov 2026 08:22 PM (IST)
ਅਮਰਿੰਦਰ ਸਿੰਘ ਸ਼ੋ੍ਮਣੀ ਅਕਾਲੀ ਦਲ ਯੂਥ ਵਿੰਗ ਦੇ ਹਲਕਾ ਜਨਰਲ ਸਕੱਤਰ ਨਿਯੁਕਤ ਅਮਰੀਕ ਸਿੰਘ ਮੱਲ੍ਹੀ ਪੰਜਾਬੀ ਜਾਗਰਣ ਕਪੂਰਥਲਾ : ਸ਼ੋ੍ਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਐੱਚਐੱਸ ਵਾਲੀਆ ਦੀ ਸਹਿਮਤੀ ਨਾਲ ਸ਼ੋ੍ਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਵੱਲੋਂ ਸ਼ੋ੍ਮਣੀ ਅਕਾਲੀ ਦਲ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਗਿਆ। ਇਸਦੇ ਸਬੰਧ ਵਿੱਚ ਸ਼ੋ੍ਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਨੇ ਹਲਕੇ ਦੇ ਯੁਵਾ ਆਗੂ ਅਮਰਿੰਦਰ ਸਿੰਘ ਨੂੰ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਤੀ ਉਨ੍ਹਾਂ ਦੀ ਲਗਨ ਮਿਹਨਤ ਤੇ ਸਮਰਪਿਤ ਸੇਵਾਵਾਂ ਨੂੰ ਮੁੱਖ ਰੱਖਦਿਆਂ ਸ਼ੋ੍ਮਣੀ ਅਕਾਲੀ ਦਲ ਯੂਥ ਵਿੰਗ ਦਾ ਹਲਕਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਤਨਵੀਰ ਰੰਧਾਵਾ ਨੇ ਨਵ-ਨਿਯੁਕਤ ਹਲਕਾ ਜਨਰਲ ਸਕੱਤਰ ਅਮਰਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਭਰੋਸਾ ਪ੍ਰਗਟਾਇਆ ਕਿ ਅਮਰਿੰਦਰ ਸਿੰਘ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ, ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਣ ਤੇ ਸੰਗਠਨ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਗੇ। ਇਸ ਮੌਕੇ ਅਮਰਿੰਦਰ ਸਿੰਘ ਨੇ ਸ਼ੋ੍ਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਐੱਚਐੱਸ ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਪਾਰਟੀ ਹਾਈ ਕਮਾਂਡ ਵੱਲੋਂ ਦਿੱਤੀ ਗਈ ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਮੌਕੇ ਤਨਵੀਰ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਅੰਦਰ ਫ਼ਿਰ ਤੋਂ ਅਕਾਲੀ ਦਲ-ਭਾਜਪਾ ਦੀ ਸਰਕਾਰ ਦੇਖਣਾ ਚਾਹੁੰਦੇ ਹਨ ਤੇ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਗੱਠਜੋੜ ਦੇ ਹੱਕ ’ਚ ਵੱਡਾ ਫ਼ਤਵਾ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਲਾ ਅਕਾਲੀ-ਭਾਜਪਾ ਗੱਠਜੋੜ ਸਰਕਾਰ ਹੀ ਕਰ ਸਕਦੀ ਹੈ। ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਗੱਠਜੋੜ ਦੀ ਮਜ਼ਬੂਤੀ ਲਈ ਪੂਰੀ ਨਿਸ਼ਠਾ ਤੇ ਸਮਰਪਣ ਨਾਲ ਕੰਮ ਕਰੇਗਾ। ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ਵੱਲੋਂ ਜਿਸ ਵੀ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ, ਉਸ ਦੀ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਦਾ ਹਰ ਅਹੁਦੇਦਾਰ ਤੇ ਮੈਂਬਰ ਪੂਰੀ ਤਾਕਤ ਨਾਲ ਜੁਟੇਗਾ। ਰੰਧਾਵਾ ਨੇ ਸਪੱਸ਼ਟ ਕਿਹਾ ਕਿ ਗਠਜੋੜ ਦੇ ਐਲਾਨ ਤੇ ਭਾਜਪਾ ਲੀਡਰਸ਼ਿਪ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਭਰਾ ਸਵੀਕਾਰ ਕਰਨ ਦੇ ਨਾਲ ਸੁਖਬੀਰ ਸਿੰਘ ਬਾਦਲ ਦਾ ਮੁੱਖ ਮੰਤਰੀ ਬਣਨਾ ਤੈਅ ਹੋ ਗਿਆ ਹੈ।