ਨਵੇਂ ਸੈਸ਼ਨ ਲਈ ਵਿਦਿਆਰਥੀ ਕੌਂਸਲ ਦਾ ਗਠਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿੱਚ ਨਵੇਂ ਸੈਸ਼ਨ ਲਈ ਵਿਦਿਆਰਥੀ ਕੌਂਸਲ ਦਾ ਗਠਨ
Publish Date: Sat, 12 Sep 2026 09:23 PM (IST)
Updated Date: Sat, 12 Sep 2026 09:26 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜੀ. ਨਿਮਰਤਾ ਕੌਰ ਦੀ ਅਗਵਾਈ ਵਿੱਚ ਨਵੇਂ ਅਕਾਦਮਿਕ ਸੈਸ਼ਨ ਲਈ ਵਿਦਿਆਰਥੀਆਂ ਵਿੱਚ ਨੇਤ੍ਰਿਤਵ ਦੀ ਭਾਵਨਾ, ਅਨੁਸ਼ਾਸਨ ਤੇ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨ ਦੇ ਉਦੇਸ਼ ਨਾਲ ਸਟੂਡੈਂਟ ਕੌਂਸਲ ਦਾ ਗਠਨ ਕੀਤਾ ਗਿਆ। ਇਸ ਮੌਕੇ ਨਵ-ਨਿਯੁਕਤ ਵਿਦਿਆਰਥੀ ਕੌਂਸਲ ਮੈਂਬਰਾਂ ਨੇ ਸਹੁੰ ਚੁੱਕ ਕੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਤੇ ਸਮਰਪਣ ਨਾਲ ਨਿਭਾਉਣ ਦਾ ਸੰਕਲਪ ਲਿਆ। ਨਵ-ਗਠਿਤ ਕੌਂਸਲ ਵਿੱਚ ਹੈੱਡ ਬੁਆਏ ਕੈਸ਼ਪ੍ਰੀਤ ਸਿੰਘ ਤੇ ਹੈੱਡ ਗਰਲ ਜਸਲੀਨ ਕੌਰ ਨੂੰ ਜ਼ਿੰਮੇਵਾਰੀ ਸੌਂਪੀ ਗਈ। ਵਾਈਸ ਹੈੱਡ ਬੁਆਏ ਅਭਿਜੀਤ ਸਿੰਘ ਤੇ ਵਾਈਸ ਹੈੱਡ ਗਰਲ ਜੈਸਮੀਨ ਨੂੰ ਵੀ ਨਿਯੁਕਤ ਕੀਤਾ ਗਿਆ। ਅਨੁਸ਼ਾਸਨ ਵਿਭਾਗ ਵਿੱਚ ਡਿਸਿਪਲਨ ਕੈਪਟਨ ਕੁੰਵਰਨੂਰ ਸਿੰਘ ਤੇ ਵਾਈਸ ਡਿਸਿਪਲਨ ਕੈਪਟਨ ਸਤਵੀਰ ਕੌਰ ਨੂੰ ਜ਼ਿੰਮੇਵਾਰੀ ਦਿੱਤੀ ਗਈ। ਖੇਡਾਂ ਦੇ ਖੇਤਰ ਵਿੱਚ ਸਪੋਰਟਸ ਕੈਪਟਨ ਯੁਗਰਾਜ ਮੋਮੀ ਤੇ ਰਮਨੀਕ ਕੌਰ, ਜਦਕਿ ਵਾਈਸ ਸਪੋਰਟਸ ਕੈਪਟਨ ਜਗਜੀਤ ਸਿੰਘ ਤੇ ਰਵਨੀਤ ਕੌਰ ਨੂੰ ਨਿਯੁਕਤ ਕੀਤਾ ਗਿਆ। ਸਕੂਲ ਦੀਆਂ ਸਹਿ-ਪਾਠਕ੍ਰਮ ਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਐਕਟੀਵਿਟੀ ਕੈਪਟਨ ਅਮਨਦੀਪ ਕੌਰ ਤੇ ਵਾਈਸ ਐਕਟੀਵਿਟੀ ਕੈਪਟਨ ਏਕਮਪ੍ਰੀਤ ਕੌਰ ਨੂੰ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਤੇ ਸਕੂਲ ਡਾਇਰੈਕਟਰ ਇੰਜੀ. ਹਰਨਿਆਮਤ ਕੌਰ ਵੱਲੋਂ ਨਵ-ਨਿਯੁਕਤ ਕੌਂਸਲ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।