ਮਹਿਲਾ ਕਾਂਗਰਸ ਫਗਵਾੜਾ ਦੀ ਸਾਬਕਾ ਬਲਾਕ ਪ੍ਰਧਾਨ ‘ਆਪ’ ’ਚ ਸ਼ਾਮਲ
ਮਹਿਲਾ ਕਾਂਗਰਸ ਫਗਵਾੜਾ ਦੀ ਸਾਬਕਾ ਬਲਾਕ ਪ੍ਰਧਾਨ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ
Publish Date: Thu, 05 Feb 2026 07:43 PM (IST)
Updated Date: Thu, 05 Feb 2026 07:47 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਫਗਵਾੜਾ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸੀਨੀਅਰ ਕਾਂਗਰਸੀ ਆਗੂ ਸੁਮਨ ਸ਼ਰਮਾ ਸਾਬਕਾ ਬਲਾਕ ਪ੍ਰਧਾਨ ਮਹਿਲਾ ਕਾਂਗਰਸ ਤੇ ਗੁਰਚਰਨ ਸਿੰਘ ਸੋਨੂੰ ਗੋਬਿੰਦਪੁਰਾ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ ਤੇ ਸੂਬਾ ਬੁਲਾਰੇ ਹਰਨੂਰ ਸਿੰਘ (ਹਰਜੀ) ਮਾਨ ਹਲਕਾ ਇੰਚਾਰਜ ਫਗਵਾੜਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਹਰਜੀ ਮਾਨ ਨੇ ਕਿਹਾ ਕਿ ਲੋਕ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਤੇ ਇਮਾਨਦਾਰ ਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਆਵਾਜ਼ ਵਜੋਂ ਕੰਮ ਕਰ ਰਹੀ ਹੈ ਤੇ ਇਸੇ ਕਰਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਸੀਨੀਅਰ ਆਗੂ ‘ਆਪ’ ਪਰਿਵਾਰ ਵਿਚ ਸ਼ਾਮਲ ਹੋ ਰਹੇ ਹਨ। ਇਸ ਦੌਰਾਨ ਜੋਗਿੰਦਰ ਮਾਨ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਇਸ ਨਾਲ ਭਵਿੱਖ ਵਿਚ ਪਾਰਟੀ ਮਜ਼ਬੂਤੀ ਨਾਲ ਜਨਤਾ ਦੀ ਸੇਵਾ ਕਰੇਗੀ।