ਖੋਸਲਾ ਨੇ ਪੰਜਾਬ ਭਾਜਪਾ ਇੰਚਾਰਜ ਨਾਲ ਕੀਤੀ ਮੁਲਾਕਾਤ ਸਾਬਕਾ ਮੇਅਰ ਅਰੁਣ ਖੋਸਲਾ ਨੇ ਪੰਜਾਬ ਭਾਜਪਾ ਦੇ ਇੰਚਾਰਜ ਸਤੀਸ਼ ਪੁਨੀਆ ਨਾਲ ਕੀਤੀ ਮੁਲਾਕਾਤ
Publish Date: Tue, 01 Sep 2026 08:24 PM (IST)
Updated Date: Tue, 01 Sep 2026 08:25 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵੱਲੋਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਜਲੰਧਰ ਵਿਖੇ ਦੋਆਬਾ ਦੇ ਭਾਜਪਾ ਆਗੂਆਂ ਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਕਰਵਾਈ ਗਈ, ਜਿਸ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਤੇ ਭਵਿੱਖ ਦੀਆਂ ਸਿਆਸੀ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਇੰਚਾਰਜ ਸਤੀਸ਼ ਪੁਨੀਆ ਨਾਲ ਮੁਲਾਕਾਤ ਕੀਤੀ ਤੇ ਮੀਟਿੰਗ ਵਿੱਚ ਹਿੱਸਾ ਲਿਆ। ਮੀਟਿੰਗ ਦੌਰਾਨ ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਉਚੇਰੇ ਤੌਰ ’ਤੇ ਸ਼ਾਮਲ ਹੋਏ। ਸਾਬਕਾ ਮੇਅਰ ਅਰੁਣ ਖੋਸਲਾ ਨੇ ਦੱਸਿਆ ਕਿ ਪਾਰਟੀ ਦੀ ਜ਼ਮੀਨੀ ਪੱਧਰ ’ਤੇ ਮਜ਼ਬੂਤੀ, ਵਰਕਰਾਂ ਦੀ ਭੂਮਿਕਾ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੰਗਠਨ ਨੂੰ ਹੋਰ ਸਰਗਰਮ ਕਰਨ ਸਮੇਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਹੋਈ। ਭਾਜਪਾ ਆਗੂਆਂ ਤੇ ਵਰਕਰਾਂ ਵਿੱਚ ਚੋਣਾਂ ਨੂੰ ਲੈ ਕੇ ਕਾਫ਼ੀ ਉਤਸ਼ਾਹ ਤੇ ਜੋਸ਼ ਦੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ ਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਲਈ ਤਿਆਰ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਭਾਜਪਾ ਦੀ ਡਬਲ ਇੰਜਣ ਸਰਕਾਰ ਬਣਾਉਣ ਲਈ ਪਾਰਟੀ ਦੇ ਹੱਕ ਵਿੱਚ ਫੈਸਲਾ ਦੇਣਗੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਭਾਰਤੀ ਜਨਤਾ ਪਾਰਟੀ ਦੋਆਬਾ ਦੀਆਂ ਸਾਰੀਆਂ ਵਿਧਾਨਸਭਾ ਸੀਟਾਂ ‘ਤੇ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ।