ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਕੀਤਾ ਭਾਜਪਾ ਦਫਤਰਾਂ ਦਾ ਉਦਘਾਟਨ
ਸਾਬਕਾ ਮੰਤਰੀ ਮਨੋਰੰਜਨ ਕਾਲੀਆ ਵਲੋਂ ਭਾਜਪਾ ਤੇ ਵੱਖ-ਵੱਖ ਉਮੀਦਵਾਰਾਂ ਦੇ ਦਫਤਰਾਂ ਦਾ ਕੀਤਾ ਗਿਆ ਉਦਘਾਟਨ
Publish Date: Tue, 19 May 2026 09:47 PM (IST)
Updated Date: Tue, 19 May 2026 09:49 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਵਿਰਾਸਤੀ ਸ਼ਹਿਰ ਵਿਖੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਤੇਜ਼ ਕਰਦਿਆਂ ਮੰਗਲਵਾਰ ਨੂੰ ਨਗਰ ਨਿਗਮ ਚੋਣਾਂ ਲੜ ਰਹੇ ਭਾਜਪਾ ਦੇ ਵੱਖ-ਵੱਖ ਉਮੀਦਵਾਰਾਂ ਦੇ ਦਫਤਰਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ ਭਾਜਪਾ ਦੇ ਆਗੂਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਤੇ ਨਗਰ ਨਿਗਮ ਚੋਣਾਂ ਸਬੰਧੀ ਕੀਤੀਆਂ ਜਾ ਰਹੀਆਂ ਪ੍ਰਚਾਰ ਮੀਟਿੰਗ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਦੀ ਭਲਾਈ ਲਈ ਅਨੇਕਾਂ ਕੰਮ ਕੀਤੇ ਹਨ। ਮੋਦੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਗਏ ਹਨ ਤੇ ਸ਼ਹਿਰਾਂ ਦੇ ਵਿਕਾਸ ਲਈ ਤਾਂ ਵੱਡੇ ਪੱਧਰ ’ਤੇ ਫੰਡ ਜਾਰੀ ਕੀਤੇ ਗਏ ਹਨ। ਕਾਲੀਆ ਨੇ ਕਿਹਾ ਕਿ ਕਪੂਰਥਲਾ ਵਿਚ ਭਾਜਪਾ ਦਾ ਮੇਅਰ ਬਣਨ ’ਤੇ ਸ਼ਹਿਰ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਇਮਾਨਦਾਰ ਤੇ ਲੋਕ ਪੱਖੀ ਪ੍ਰਸ਼ਾਸਨ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਵੱਖ-ਵੱਖ ਵਾਰਡਾਂ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਕਾਮਯਾਬ ਬਣਾਉਣ। ਇਸ ਮੌਕੇ ਰਾਜਨ ਕੁਮਾਰ, ਵਾਰਡ ਨੰਬਰ 50 ਤੋਂ ਅਲਕਾ, ਸੰਦੀਪ ਕੁਮਾਰ, ਵਾਰਡ ਨੰਬਰ 2 ਤੋਂ ਨੇਹਾ, ਮੰਡਲ ਪ੍ਰਧਾਨ ਕਮਲਜੀਤ ਪ੍ਰਭਾਕਰ, ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਭਾਜਪਾ ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ, ਜ਼ਿਲ੍ਹਾ ਪ੍ਰਭਾਰੀ ਹਨੀ ਕੰਬੋਜ, ਵਾਰਡ ਨੰਬਰ 27 ਤੋਂ ਭਾਜਪਾ ਉਮੀਦਵਾਰ ਵਿੱਕੀ ਗੁਜਰਾਲ, ਸੀਨੀਅਰ ਭਾਜਪਾ ਨੇਤਾ ਯਸ਼ ਮਹਾਜਨ, ਭਾਜਪਾ ਸੂਬਾ ਕਾਰਜਕਾਰਣੀ ਦੇ ਮੈਂਬਰ ਸ਼ਾਮ ਸੁੰਦਰ ਅਗਰਵਾਲ, ਐਡਵੋਕੇਟ ਪਿਯੂਸ਼ ਮਨਚੰਦਾ, ਦਵਿੰਦਰ ਧੀਰ, ਰਾਂਝਾ ਗੁਜਰਾਲ, ਵਾਰਡ ਨੰਬਰ 31 ਤੋਂ ਉਪਿੰਦਰ ਸਿੰਘ ਬੱਗਾ, ਵਾਰਡ ਨੰਬਰ 37 ਤੋਂ ਕਿਰਨਦੀਪ ਕੌਰ, ਗੁਰਭੇਜ ਸਿੰਘ, ਭਾਜਪਾ ਆਗੂ ਧਰਮਪਾਲ ਮਹਾਜਨ ਆਦਿ ਹਾਜ਼ਰ ਸਨ।