ਸਾਬਕਾ ਸਰਪੰਚ ਦੀ ਸੜਕ ਹਾਦਸੇ ’ਚ ਮੌਤ ਪਿੰਡ ਚੱਕ ਕੋਟਲਾ ਦੇ ਸਾਬਕਾ ਸਰਪੰਚ ਜੋਗਾ ਸਿੰਘ ਦੀ ਸੜਕ ਹਾਦਸੇ ’ਚ ਮੌਤ
Publish Date: Tue, 10 Nov 2026 08:05 PM (IST)
Updated Date: Tue, 10 Nov 2026 08:06 PM (IST)
ਲਖਵੀਰ ਸਿੰਘ ਲੱਖੀ/ਪਰਮਜੀਤ ਸਿੰਘ,ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ/ਡਡਵਿੰਡੀ : ਸੁਲਤਾਨਪੁਰ ਲੋਧੀ-ਕਪੂਰਥਲਾ ਮਾਰਗ ’ਤੇ ਸ਼ਹਿਰ ਦੇ ਸਵਾਗਤੀ ਗੇਟ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਨੇ ਪਿੰਡ ਚੱਕ ਕੋਟਲਾ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ। ਹਾਦਸੇ ਦੌਰਾਨ ਪਿੰਡ ਚੱਕ ਕੋਟਲਾ ਦੇ ਸਾਬਕਾ ਸਰਪੰਚ ਜੋਗਾ ਸਿੰਘ ਦੀ ਮੌਤ ਹੋ ਗਈ। ਉਹ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰੋਜ਼ਾਨਾ ਦੀ ਤਰ੍ਹਾਂ ਮੱਥਾ ਟੇਕਣ ਅਤੇ ਸੇਵਾ ਕਰਨ ਘਰੋਂ ਆ ਰਹੇ ਸਨ, ਪਰ ਰਸਤੇ ਵਿੱਚ ਵਾਪਰੇ ਹਾਦਸੇ ਕਾਰਨ ਉਨ੍ਹਾਂ ਦੀ ਜਾਨ ਚਲੀ ਗਈ। ਮਿਲੀ ਜਾਣਕਾਰੀ ਅਨੁਸਾਰ ਜੋਗਾ ਸਿੰਘ ਮੰਗਲਵਾਰ ਸਵੇਰੇ ਕਰੀਬ 11:30 ਵਜੇ ਆਪਣੇ ਟੀਵੀਐਸ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਆ ਰਹੇ ਸਨ। ਜਦੋਂ ਉਹ ਸੁਲਤਾਨਪੁਰ ਲੋਧੀ-ਕਪੂਰਥਲਾ ਮਾਰਗ ’ਤੇ ਸਥਿਤ ਸ਼ਹਿਰ ਦੇ ਸਵਾਗਤੀ ਗੇਟ ਨੇੜੇ ਪਹੁੰਚੇ ਤਾਂ ਰਸਤੇ ਵਿੱਚ ਖੜ੍ਹੀ ਇੱਕ ਟਰਾਲੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਗੰਭੀਰ ਸੀ ਕਿ ਉਹ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖ਼ਮੀ ਜੋਗਾ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਉਨ੍ਹਾਂ ਨੇ ਦਮ ਤੋੜ ਦਿੱਤਾ। ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਵਿੱਚ ਮਾਤਮ ਛਾ ਗਿਆ।ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।