ਬਲਵਿੰਦਰ ਠਾਕੁਰ ਦੇ ਘਰ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਸਾਂਪਲਾ ਬਲਵਿੰਦਰ ਠਾਕੁਰ ਦੇ ਘਰ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ
Publish Date: Mon, 07 Sep 2026 07:11 PM (IST)
Updated Date: Mon, 07 Sep 2026 07:13 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਭਾਜਪਾ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਠਾਕੁਰ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਠਾਕੁਰ ਪਰਿਵਾਰ ਵੱਲੋਂ ਉਨ੍ਹਾਂ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮਾਹੌਲ ਪੂਰੀ ਤਰ੍ਹਾਂ ਸਿਆਸੀ ਸਰਗਰਮੀਆਂ ਨਾਲ ਭਰਿਆ ਨਜ਼ਰ ਆਇਆ। ਇਸ ਮੁਲਾਕਾਤ ਦੌਰਾਨ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਤੇ ਬਲਵਿੰਦਰ ਠਾਕੁਰ ਸਮੇਤ ਹਾਜ਼ਰ ਭਾਜਪਾ ਆਗੂਆਂ ਨੇ ਪੰਜਾਬ ਦੀ ਮੌਜੂਦਾ ਰਾਜਨੀਤੀ, ਸੂਬੇ ਦੇ ਸਿਆਸੀ ਹਾਲਾਤਾਂ ਤੇ ਆਉਣ ਵਾਲੇ ਸਮੇਂ ਦੀਆਂ ਰਾਜਨੀਤਿਕ ਸਰਗਰਮੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਆਗੂਆਂ ਵਿਚਕਾਰ ਹੋਈ ਗੱਲਬਾਤ ਨੂੰ ਸਿਆਸੀ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਵਿਜੇ ਸਾਂਪਲਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਆਗੂਆਂ ਤੇ ਵਰਕਰਾਂ ਵਿਚਕਾਰ ਬਿਹਤਰ ਤਾਲਮੇਲ ਤੇ ਜ਼ਮੀਨੀ ਪੱਧਰ ’ਤੇ ਸਰਗਰਮੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਰਕਰਾਂ ਨਾਲ ਮੁਲਾਕਾਤ ਕਰਦਿਆਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਬਲਵਿੰਦਰ ਠਾਕੁਰ, ਸ਼ੁਭਮ ਠਾਕੁਰ, ਤੇਜਸਵੀ ਭਾਰਦਵਾਜ, ਆਸ਼ੂ ਸਾਂਪਲਾ, ਅਸ਼ੋਕ ਦੁੱਗਲ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ। ਆਗੂਆਂ ਤੇ ਵਰਕਰਾਂ ਨੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨਾਲ ਮੁਲਾਕਾਤ ਕਰਕੇ ਵੱਖ-ਵੱਖ ਸਿਆਸੀ ਤੇ ਸੰਗਠਨਾਤਮਕ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।