ਸ਼ੋਭਾ ਯਾਤਰਾ ’ਚ ਸ਼ਾਮਲ ਹੋਏ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ
ਫਗਵਾੜਾ ਵਿੱਚ ਆਯੋਜਿਤ ਮਹਾਸ਼ਿਵਰਾਤਰੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ
Publish Date: Fri, 13 Feb 2026 09:31 PM (IST)
Updated Date: Fri, 13 Feb 2026 09:33 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ ‘ਤੇ ਫਗਵਾੜਾ ਵਿਚ ਸ਼ਰਧਾ, ਉਤਸ਼ਾਹ ਤੇ ਧਾਰਮਿਕ ਜੋਸ਼ ਨਾਲ ਇਕ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਧਾਰਮਿਕ ਸਮਾਗਮ ਵਿਚ ਸਾਬਕਾ ਕੇਂਦਰੀ ਮੰਤਰੀ ਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਸੀਨੀਅਰ ਭਾਜਪਾ ਯੁਵਾ ਨੇਤਾ ਆਸ਼ੂ ਸਾਂਪਲਾ ਤੇ ਰਾਮ ਸਾਂਪਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਸ਼ੋਭਾ ਯਾਤਰਾ ਦੌਰਾਨ ਵਿਜੇ ਸਾਂਪਲਾ ਤੇ ਆਸ਼ੂ ਸਾਂਪਲਾ ਨੇ ਭਗਵਾਨ ਸ਼ਿਵ ਅੱਗੇ ਮੱਥਾ ਟੇਕ ਕੇ ਦੇਸ਼ ਤੇ ਰਾਜ ਦੀ ਖੁਸ਼ਹਾਲੀ, ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਖੇਤਰ ਦੇ ਵਸਨੀਕਾਂ ਨੂੰ ਮਹਾਂਸ਼ਿਵਰਾਤਰੀ ਦੀਆਂ ਵਧਾਈਆਂ ਵੀ ਦਿੱਤੀਆਂ। ਇਸ ਮੌਕੇ ਵਿਜੇ ਸਾਂਪਲਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਹਾਂਸ਼ਿਵਰਾਤਰੀ ਸਿਰਫ਼ ਧਾਰਮਿਕ ਤਿਉਹਾਰ ਹੀ ਨਹੀਂ, ਸਗੋਂ ਆਤਮ-ਮੰਥਨ, ਸੰਜਮ ਤੇ ਸਕਾਰਾਤਮਕ ਊਰਜਾ ਦਾ ਪ੍ਰਤੀਕ ਹੈ। ਸੀਨੀਅਰ ਭਾਜਪਾ ਨੇਤਾ ਆਸ਼ੂ ਸਾਂਪਲਾ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਨੂੰ ਇੱਕਜੁੱਟ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸ਼ੋਭਾ ਯਾਤਰਾ ਦੇ ਪ੍ਰਬੰਧਕਾਂ ਵੱਲੋਂ ਵਿਜੇ ਸਾਂਪਲਾ ਤੇ ਆਸ਼ੂ ਸਾਂਪਲਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਪ੍ਰਬੰਧਕਾਂ ਦੇ ਯਤਨਾਂ ਦੀ ਸਰਾਹਨਾ ਕਰਦਿਆਂ ਸਫਲ ਆਯੋਜਨ ਲਈ ਵਧਾਈ ਦਿੱਤੀ।