ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨਾ ਸਮੇਂ ਦੀ ਲੋੜ : ਠਾਕੁਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸੂਬੇ ’ਚ ਭਾਜਪਾ ਦੀ ਸਰਕਾਰ ਬਣਨੀ ਸਮੇਂ ਦੀ ਮੁੱਖ ਲੋੜ : ਪ੍ਰਦੀਪ ਠਾਕੁਰ
Publish Date: Mon, 02 Nov 2026 07:58 PM (IST)
Updated Date: Mon, 02 Nov 2026 07:59 PM (IST)
ਕੇਂਦਰ ਦੀ ਤਰਜ਼ ’ਤੇ ਪੰਜਾਬ ’ਚ ਵੀ ਬਣੇਗੀ ਡਬਲ ਇੰਜਣ ਸਰਕਾਰ, ਹਰ ਵਰਗ ਨੂੰ ਮਿਲੇਗਾ ਵਿਕਾਸ ਦਾ ਲਾਭ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਭਾਰਤੀ ਜਨਤਾ ਪਾਰਟੀ ਵੱਲੋਂ ਸੋਮਵਾਰ ਨੂੰ ਜ਼ਿਲ੍ਹਾ ਦਫ਼ਤਰ ਵਿਖੇ ਭਾਜਪਾ ਮੰਡਲ-1 ਦੇ ਪ੍ਰਧਾਨ ਪ੍ਰਦੀਪ ਠਾਕੁਰ ਤੇ ਮੰਡਲ ਜਰਨਲ ਸਕੱਤਰ ਡਾ. ਧਰਮਵੀਰ ਕੰਡਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਚਾਹ ’ਤੇ ਚਰਚਾ ਤੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੀਟਿੰਗ ਦੌਰਾਨ ਆਉਣ ਵਾਲੇ ਕੰਮਾਂ ਦੀ ਰੂਪ-ਰੇਖਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ ਤੇ ਭਵਿੱਖ ਦੀਆਂ ਰਣਨੀਤੀਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਦੀਪ ਠਾਕੁਰ ਨੇ ਪੰਜਾਬ ਦੇ ਖ਼ਰਾਬ ਹੁੰਦੇ ਹਾਲਾਤ ਨੂੰ ਦੇ ਦੇਖਦੇ ਹੋਏ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ, ਅਮਨ-ਸ਼ਾਂਤੀ ਦੀ ਬਹਾਲੀ ਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਕੇਂਦਰ ਦੀ ਤਰਜ਼ ’ਤੇ ਪੰਜਾਬ ਵਿਚ ਵੀ ਭਾਜਪਾ ਦੀ ਡਬਲ ਇੰਜਣ ਸਰਕਾਰ ਬਣਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਿਛਲੇ ਕਈ ਸਾਲਾਂ ਤੋਂ ਸਿਆਸੀ ਅਸਥਿਰਤਾ ਤੇ ਵਿਕਾਸ ਦੀ ਘਾਟ ਨਾਲ ਜੂਝ ਰਿਹਾ ਹੈ। ਕਿਸਾਨ, ਮਜ਼ਦੂਰ, ਵਪਾਰੀ ਤੇ ਨੌਜਵਾਨ ਸਮੇਤ ਸਮਾਜ ਦਾ ਹਰ ਵਰਗ ਮੌਜੂਦਾ ਹਾਲਾਤ ਤੋਂ ਨਿਰਾਸ਼ ਹੈ। ਅਜਿਹੇ ਸਮੇਂ ਭਾਜਪਾ ਹੀ ਸੂਬੇ ਨੂੰ ਵਿਕਾਸ ਦੀ ਸਹੀ ਦਿਸ਼ਾ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਨੀਤੀ ਸਬਕਾ ਸਾਥ, ਸਬਕਾ ਵਿਕਾਸ ਤੇ ਸਬਕਾ ਵਿਸ਼ਵਾਸ ’ਤੇ ਆਧਾਰਿਤ ਹੈ, ਜਿਸ ਤਹਿਤ ਹਰ ਵਰਗ ਦੀ ਭਲਾਈ ਨੂੰ ਤਰਜੀਹ ਦਿੱਤੀ ਜਾਂਦੀ ਹੈ। ਪ੍ਰਦੀਪ ਠਾਕੁਰ ਨੇ ਕਿਹਾ ਕਿ ਪੰਜਾਬ ਨੂੰ ਹੁਣ ਝੂਠੇ ਵਾਅਦਿਆਂ ਦੀ ਨਹੀਂ, ਸਗੋਂ ਠੋਸ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਲੀ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ, ਬੇਰੁਜ਼ਗਾਰੀ ਤੇ ਕਾਨੂੰਨ ਵਿਵਸਥਾ ਵਰਗੇ ਗੰਭੀਰ ਮੁੱਦਿਆਂ ਦੇ ਹੱਲ ਲਈ ਮਜ਼ਬੂਤ ਇੱਛਾ ਸ਼ਕਤੀ ਵਾਲੀ ਸਰਕਾਰ ਜ਼ਰੂਰੀ ਹੈ। ਅੰਤ ਵਿਚ ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਭਾਜਪਾ ਦੇ ਹੱਕ ਵਿਚ ਫਤਵਾ ਦੇਣਗੇ ਤੇ ਸੂਬੇ ਵਿਚ ਕਮਲ ਦਾ ਫੁੱਲ ਖਿੜੇਗਾ।